ਸ੍ਰੀ ਹਰਿਗੋਬਿੰਦਪੁਰ ਸਾਹਿਬ ਦੇ ਨਜ਼ਦੀਕੀ ਪਿੰਡ ਚੀਮਾਂ ਖੁੱਡੀ ਵਿੱਚ ਇੱਕ ਨੌਜਵਾਨ ਦੀ ਲਾਸ਼ ਮਿਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ਜਾਣਕਾਰੀ ਅਨੁਸਾਰ ਮ੍ਰਿਤਕ ਦੇ ਪਿਤਾ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਮੇਰੇ ਪੁੱਤਰ ਪ੍ਰਭਜੀਤ ਸਿੰਘ ਨੂੰ ਕੱਲ੍ਹ ਸ਼ਾਮ ਨੂੰ ਪਿੰਡ ਦੇ ਹੀ ਗੋਲਡੀ ਅਤੇ ਵਿਕਰਮਜੀਤ ਸਿੰਘ ਘਰੋਂ ਸਕੂਟਰੀ ਤੇ ਬਿਠਾ ਕੇ ਆਪਣੇ ਨਾਲ਼ ਲੈ ਗਏ ਅਤੇ ਉਨ੍ਹਾਂ ਨੇਂ ਹੀ ਮੇਰੇ ਪੁੱਤਰ ਨੂੰ ਮਾਰਿਆ ਹੈ ਸ਼ੰਕਾ ਹੈ ਕਿ ਜ਼ਿਆਦਾ ਨਸ਼ਾ ਦਿੱਤਾ ਗਿਆ ਹੈ ਜਿਸਦੀ ਅੱਜ ਸਵੇਰੇ ਪਿੰਡ ਦੇ ਬਾਹਰ ਕਮਾਦ ਵਿੱਚੋਂ ਲਾਸ਼ ਮਿਲੀ ਹੈ ਪਰਿਵਾਰ ਨੇ ਲਾਸ਼ ਨੂੰ ਸੜਕ ਤੇ ਰੱਖ ਕੇ ਰੋਸ ਪ੍ਰਦਰਸ਼ਨ ਕੀਤਾ ਕਿ ਜੋ ਲੋਕ ਮ੍ਰਿਤਕ ਪ੍ਰਭਜੀਤ ਸਿੰਘ ਨੂੰ ਘਰੋ ਬੁਲਾ ਕੇ ਲਿਆਏ ਸੀ ਉਨ੍ਹਾਂ ਉੱਪਰ ਸਖ਼ਤ ਕਾਰਵਾਈ ਕੀਤੀ ਜਾਵੇ ਮੋਕੇ ਤੇ ਪਹੁੰਚੇ ਥਾਣਾ ਸ੍ਰੀ ਹਰਿਗੋਬਿੰਦਪੁਰ ਸਾਹਿਬ ਦੇ ਮੁਖੀ ਬਿਕਰਮ ਸਿੰਘ ਨੇ ਪਰਿਵਾਰ ਨੂੰ ਭਰੋਸਾ ਦਿੱਤਾ ਕਿ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਜੋ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ ਭਰੋਸਾ ਮਿਲਣ ਤੇ ਪਰਿਵਾਰ ਨੇ ਧਰਨਾ ਸਮਾਪਤ ਕਰ ਦਿੱਤਾ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਟਾਲਾ ਭੇਜਿਆ ਗਿਆ|
ਘਰੋਂ ਬੁਲਾ ਕੇ ਨਾਲ ਲੈ ਕੇ ਗਏ ਦੋਸਤਾਂ ਨੇ ਕਰਤਾ ਕਾਰਾ

Related tags :
Comment here