ਬੀਤੇ ਦਿਨੀ ਨਾਭਾ ਦੇ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵਮਾਨ ਦੇ ਪਿਤਾ ਲਾਲ ਸਿੰਘ ਜੀ ਸਵਰਗਵਾਸ ਹੋ ਗਏ ਸਨ। ਇਸ ਮੌਕੇ ਤੇ ਵਿਧਾਇਕ ਗੁਰਦੇਵ ਸਿੰਘ ਦੇਵਮਾਨ ਦੇ ਨਾਲ ਦੁੱਖ ਦੀ ਘੜੀ ਦੇ ਵਿੱਚ ਸ਼ਾਮਿਲ ਹੋਣ ਦੇ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾਕਟਰ ਗੁਰਪ੍ਰੀਤ ਕੌਰ ਨੇ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵਮਾਨ ਦੇ ਗ੍ਰਹਿ ਵਿਖੇ ਪਹੁੰਚੇ। ਡਾਕਟਰ ਗੁਰਪ੍ਰੀਤ ਕੌਰ ਨੇ ਵਿਧਾਇਕ ਗੁਰਦੇਵ ਸਿੰਘ ਦੇਵਮਾਨ ਅਤੇ ਉਨਾਂ ਦੇ ਪਰਿਵਾਰ ਦੇ ਨਾਲ ਦੁੱਖ ਸਾਂਝਾ ਕੀਤਾ।
ਇਸ ਮੌਕੇ ਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾਕਟਰ ਗੁਰਪ੍ਰੀਤ ਕੌਰ ਨੇ ਕਿਹਾ ਕਿ ਅੱਜ ਹਲਕਾ ਵਿਧਾਇਕ ਦੇਵਮਾਨ ਦੇ ਨਾਲ ਦੁੱਖ ਸਾਂਝਾ ਕਰਨ ਦੇ ਲਈ ਉਨਾਂ ਦੇ ਗ੍ਰਹਿ ਵਿਖੇ ਪਹੁੰਚੇ ਹਾਂ। ਪਿਤਾ ਲਾਲ ਸਿੰਘ ਜੀ ਅਕਾਲ ਚਲਾਣਾ ਕਰ ਗਏ ਸਨ। ਉਨਾਂ ਦੇ ਪਰਿਵਾਰ ਨਾਲ ਮੈਂ ਦੁੱਖ ਸਾਂਝਾ ਕਰਨ ਦੇ ਲਈ ਆਈ ਹਾਂ। ਉਹਨਾਂ ਕਿਹਾ ਕਿ ਇਹ ਸਾਡੇ ਪਰਿਵਾਰ ਦੇ ਮੈਂਬਰ ਹਨ ਇਹ ਸਾਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।
ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵਮਾਨ ਦੇ ਪਿਤਾ ਲਾਲ ਸਿੰਘ ਜੀ ਦਾ ਹੋਇਆ ਦੇਹਾਂਤ

Related tags :
Comment here