Site icon SMZ NEWS

ਵਾਰਡ 79 ਤੋਂ ਅਜਾਦ ਉਮੀਦਵਾਰ ਨਰਿੰਦਰ ਕੌਰ ਨੂੰ ਮਿਲਿਆ ਭਰਵਾਂ ਹੁੰਗਾਰਾ

ਹਲਕਾ ਪੱਛਮੀ ਅਧੀਨ ਆਉਂਦੀ ਨਗਰ ਨਿਗਮ ਵਾਰਡ 79 ਵਿਖੇ ਗੁਰਦੇਵ ਸਿੰਘ ਜਂਜੀ ਦੀ ਅਗਵਾਈ ਹੇਠ ਦਾਣਾ ਮੰਡੀ ਨਰਾਇਣਗੜ੍ਹ ਵਿਖੇ ਅਜਾਦ ਉਮੀਦਵਾਰ ਨਰਿੰਦਰ ਕੌਰ ਦੀ ਵਿਸ਼ਾਲ ਚੋਣ ਮੀਟਿੰਗ ਕਰਵਾਈ ਗਈ, ਜਿਸ ਦੋਰਾਨ ਅਜਾਦ ਉਮੀਦਵਾਰ ਨਰਿੰਦਰ ਕੌਰ ਨੇ ਕਿਹਾ ਕਿ ਲੋਕ ਹੁਣ ਵਾਰਡ ਨੰਬਰ 79 ਦੇ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਦੇ ਝੂਠੇ ਵਾਅਦਿਆ ਵਿਚ ਨਹੀ ਆਉਣਗੇ। ਉਨ੍ਹਾਂ ਕਿਹਾ ਕਿ ਕਾਂਗਰਸ ਤੇ ਆਮ ਆਦਮੀ ਪਾਰਟੀ ਨੇ ਹਮੇਸ਼ਾ ਹੀ ਲੋਕਾਂ ਨੂੰ ਗੁੰਮਰਾਹ ਕਰਕੇ ਵੋਟਾਂ ਹਾਸਲ ਕਰਨ ਦੀ ਕੋਸ਼ਿਸ਼ ਕੀਤੀ ਹੈ, ਤੇ ਚੋਣ ਜਿੱਤਣ ਤੋਂ ਬਾਅਦ ਉਸਨੇ ਕਦੇ ਵੀ ਇਲਾਕੇ ਦੇ ਲੋਕਾਂ ਦੀ ਸਾਰ ਨਹੀ ਲਈ ਤੇ ਨਾ ਹੀ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਹੱਲ ਕਰਵਾਉਣ ਲਈ ਕੋਈ ਉਪਰਾਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਲੋਕ ਹੁਣ ਇੰਨਾਂ ਪਾਰਟੀਆਂ ਨੂੰ ਕਦੇ ਵੀ ਮੂੰਹ ਨਹੀ ਲਗਾਉਣਗੇ। ਉਨ੍ਹਾਂ ਕਿਹਾ ਕਿ ਉਸਨੇ ਹਮੇਸ਼ਾ ਹੀ ਵਾਰਡ ਵਾਸੀਆ ਦੀ ਮੁਸ਼ਕਿਲਾਂ ਨੂੰ ਹੱਲ ਕਰਵਾਉਣ ਲਈ ਉਪਰਾਲੇ ਕੀਤੇ ਹਨ ਤੇ ਅਗਾਂਹ ਵੀ ਚੋਣ ਜਿੱਤਣ ਤੋਂ ਬਾਅਦ ਉਹ ਲੋਕਾਂ ਦੀ ਸੇਵਾ ਵਿਚ ਤੱਤਪਰ ਆਦਿ ਹਾਜ਼ਰ ਸਨ।

Exit mobile version