ਸਮਰਾਲਾ ਦੇ ਨਜ਼ਦੀਕ ਸਰਹਿੰਦ ਨਹਿਰ ਕਿਨਾਰੇ ਪਿੰਡ ਗੜ੍ਹੀ ਤਰਖਾਣਾ ਵਿਖੇ ਝੁੱਗੀਆਂ ਬਣਾ ਕੇ ਰਹਿੰਦੇ ਪ੍ਰਵਾਸੀ ਮਜ਼ਦੂਰਾਂ ਦੀਆਂ 15 ਤੋਂ ਵੱਧ ਝੁੱਗੀਆਂ ਨੂੰ ਅੱਧੀ ਰਾਤ ਨੂੰ ਕਰੀਬ 12:30 ਵਜੇ ਅੱਗ ਲੱਗਣ ਨਾਲ ਅੱਗ ਦੇ ਭਾਂਬੜ ਮਚ ਗਏ, ਜਿਸ ਵਿਚ ਉਨ੍ਹਾਂ ਦਾ ਸਾਰਾ ਕੱਪੜਾ, ਸਾਮਾਨ, ਨਕਦੀ, ਰਾਸ਼ਨ ਤੋਂ ਇਲਾਵਾ ਅਨੇਕਾਂ ਪਸ਼ੂ ਵੀ ਬੁਰੀ ਤਰ੍ਹਾਂ ਝੁਲਸ ਕੇ ਮਰ ਗਏ। ਇਸ ਅੱਗ ਨਾਲ ਝੁੱਗੀਆਂ ਨੇੜੇ ਖੋਖੇ ਵਿਚ ਬਣੀਆਂ 2 ਦੁਕਾਨਾਂ ਵੀ ਸੜ ਕੇ ਸੁਆਹ ਹੋ ਗਈਆਂ। ਜਿਨਾਂ ਵਿੱਚ ਇੱਕ ਦਰਜੀ ਦੀ ਦੁਕਾਨ ਵੀ ਸੀ ਜਿਸ ਵਿੱਚ ਸਾਢੇ ਤਿੰਨ ਲੱਖ ਰੁਪਏ ਦਾ ਕੱਪੜਾ ਸੜਕ ਤੇ ਸਵਾਹ ਹੋ ਗਿਆ। ਅਤੇ ਇੱਕ ਕਰਿਆਨੇ ਦੀ ਦੁਕਾਨ ਵੀ ਪੂਰੀ ਤਰ੍ਹਾਂ ਸੜ ਕੇ ਸਵਾਹ ਹੋ ਗਈ।ਝੁੱਗੀਆਂ ਨੂੰ ਅੱਗ ਲੱਗਣ ਕਾਰਨ ਇਨ੍ਹਾਂ ਗਰੀਬਾਂ ਦਾ ਸਭ ਕੁਝ ਸੜ ਕੇ ਸੁਆਹ ਹੋ ਗਿਆ। ਇਥੋਂ ਤੱਕ ਪਹਿਨਣ ਲਈ ਕੱਪੜੇ, ਖਾਣ ਲਈ ਰਾਸ਼ਨ ਅਤੇ ਨਾ ਸਿਰ ’ਤੇ ਛੱਤ ਬਚੀ। ਗਰੀਬ ਪਰਿਵਾਰਾਂ ਨੇ ਪ੍ਰਸਾਸ਼ਨ ਅਤੇ ਸਮਾਜ ਸੇਵੀ ਜਥੇਬੰਦੀਆਂ ਨੂੰ ਗੁਹਾਰ ਲਗਾਈ ਕਿ ਔਖੀ ਘੜੀ ਵਿਚ ਉਨ੍ਹਾਂ ਦੀ ਮੱਦਦ ਲਈ ਅੱਗੇ ਆਉਣ। ਝੁੱਗੀ ਬਣਾ ਕੇ ਰਹਿੰਦੇ ਦਰਸ਼ੀ ਨੇ ਦੱਸਿਆ ਕਿ ਰਾਤ ਕਰੀਬ 12.30 ਵਜੇ ਝੁੱਗੀਆਂ ਨੂੰ ਅੱਗ ਲੱਗੀ ਅੱਗ ਦੇ ਭਾਂਬੜ ਦੇਖ ਕੇ ਸਾਰੇ ਪਰਿਵਾਰਾਂ ਦੇ ਮੈਂਬਰ ਆਪਣੇ ਬੱਚਿਆਂ ਨੂੰ ਲੈ ਕੇ ਝੁੱਗੀਆਂ ਤੋਂ ਬਾਹਰ ਆ ਗਏ ਅਤੇ ਉੱਚੀ ਉੱਚੀ ਰੌਲਾ ਪਾਉਣ ਲੱਗੇ ਅੱਗ ਇੰਨੀ ਜਿਆਦਾ ਸੀ ਕਿ ਆਪਣੇ ਪਾਲਤੂ ਜਾਨਵਰਾਂ ਨੂੰ ਬਾਹਰ ਕੱਢਣ ਦਾ ਸਮਾਂ ਵੀ ਨਹੀਂ ਮਿਲਿਆ ਅਤੇ ਕਈ ਪਸ਼ੂ ਵੀ ਸੜ ਕੇ ਮਰ ਗਏ ਝੁੱਗੀਆਂ ਵਿੱਚ ਪਿਆ ਸਾਰਾ ਸਮਾਨ ਵੀ ਸੜ ਕੇ ਸਵਾਹ ਹੋ ਗਿਆ ਦਰਸ਼ੀ ਨੇ ਦੱਸਿਆ ਕਿ ਉਹਨਾਂ ਨੂੰ ਸ਼ੱਕ ਹੈ ਕਿ ਇੱਕ ਵਿਅਕਤੀ ਨੇ ਉਹਨਾਂ ਦੀਆਂ ਝੁੱਗੀਆਂ ਨੂੰ ਅੱਗ ਲਗਾਈ ਹੈ।
ਸਰਦੀ ਦੇ ਮੌਸਮ ਵਿੱਚ 50 ਤੋਂ 60 ਗਰੀਬਾਂ ਦੇ ਸਿਰ ਦੀ ਛੱਤ ਹੋਈ ਸੜ ਕੇ ਸੁਆਹ
December 24, 20240
Related Articles
June 28, 20210
ਮਾਪਿਆਂ ਦੇ ਇਕਲੌਤੇ ਪੁੱਤਰ ਨੇ ਅਮਰੀਕਾ ‘ਚ ਕੀਤੀ ਖੁਦਕੁਸ਼ੀ, ਪਤਨੀ ਤੋਂ ਪ੍ਰੇਸ਼ਾਨ ਹੋ ਕੇ ਚੁੱਕਿਆ ਖੌਫਨਾਕ ਕਦਮ
ਅਮਰੀਕਾ ਦੇ ਟੈਕਸਾਸ ‘ਚ ਜਲੰਧਰ ਦੇ ਰਹਿਣ ਵਾਲੇ ਇਕ ਨੌਜਵਾਨ ਨੇ ਐਤਵਾਰ ਰਾਤ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਉਹ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਨੌਜਵਾਨ ਆਪਣੀ ਪਤਨੀ ਨਾਲ ਝਗੜੇ ਤੋਂ ਬਾਅਦ ਤਣਾਅ ਵਿਚ ਸੀ। ਮਾਮਲਾ ਦੋਹਾਂ ਵਿਚਕਾਰ ਤਲਾਕ
Read More
January 23, 20230
ICC Awards: Virat, Suriya, Hardik get place in T-20 team, 2 players each from England and Pakistan
The International Cricket Council has announced the ICC Men's T20 Team of the Year 2022. Three Indian players have got a place in this team. 2 players each from World Champion England and Pakistan hav
Read More
December 4, 20240
ਸੁਖਬੀਰ ਸਿੰਘ ਬਾਦਲ ਦੀ ਸੁਰੱਖਿਆ ਚ ਮੌਜੂਦ ਪੁਲਿਸ ਅਧਿਕਾਰੀ ਜਸਬੀਰ ਸਿੰਘ ਵੱਲੋਂ ਬਚਾਈ ਗਈ ਸੁਖਬੀਰ ਸਿੰਘ ਬਾਦਲ ਦੀ ਜਾਨ
ਮੀਡੀਆ ਨਾਲ ਗੱਲਬਾਤ ਕਰਦੇ ਜਸਬੀਰ ਸਿੰਘ ਨੇ ਕਿਹਾ ਕਿ ਸਾਨੂੰ ਪਹਿਲਾਂ ਹੀ ਪੁਲਿਸ ਅਧਿਕਾਰੀਆਂ ਨੂੰ ਬਰੀਫ ਕੀਤਾ ਗਿਆ ਸੀ ਕਿ ਤੇ ਗਲਤ ਅਨਸਰ ਘੁੰਮ ਰਹੇ ਹਨ ਕੁਝ ਵੀ ਹੋ ਸਕਦਾ ਹੈ | ਅੰਮ੍ਰਿਤਸਰ ਅੱਜ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ
Read More
Comment here