ਪਟਿਆਲਾ ਦੇ ਨਾਭਾ ਰੋਡ ‘ਤੇ ਵਾਪਰਿਆ ਭਿਆਨਕ ਸੜਕ ਹਾਦਸਾ, ਪਟਿਆਲਾ ਤੋਂ ਨਾਭਾ ਜਾ ਰਹੇ ਤਿੰਨ ਨੌਜਵਾਨਾਂ ਦੀ ਕਾਰ ਇੱਕ ਟਰੱਕ ਨਾਲ ਟਕਰਾ ਗਈ, ਇਸ ਦੌਰਾਨ ਮੌਕੇ ‘ਤੇ ਪੁੱਜੀ ਪੁਲਿਸ ਨੇ 11.30 ਵਜੇ ਦੇ ਕਰੀਬ ਆਈ ਸੂਚਨਾ ਮਿਲੀ ਕਿ ਜਦੋਂ ਪੁਲਿਸ ਪਾਰਟੀ ਪਹੁੰਚੀ ਤਾਂ ਇੱਕ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ। ਜਦੋਂ ਅਸੀਂ ਮੌਕੇ ‘ਤੇ ਪਹੁੰਚੇ ਤਾਂ ਦੇਖਿਆ ਕਿ ਕਾਰ ਇਕ ਟਰੱਕ ਨਾਲ ਟਕਰਾ ਕੇ ਦਰਖਤ ਨਾਲ ਟਕਰਾ ਗਈ, ਜਿਸ ਕਾਰਨ ਗੱਡੀ ਨੂੰ ਅੱਗ ਲੱਗ ਗਈ, ਜਿਸ ‘ਚ ਇਕ ਨੌਜਵਾਨ ਦੀ ਮੌਤ ਹੋ ਗਈ, ਜਿਸ ਦਾ ਨਾਂ ਨਵਪ੍ਰੀਤ ਉਮਰ 28 ਸਾਲ ਹੈ , ਨਾਭਾ ਦੇ ਰਹਿਣ ਵਾਲੇ ਅਤੇ ਬਾਕੀ ਦੋ ਨੌਜਵਾਨਾਂ ਨੂੰ ਪਟਿਆਲਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਜਿਸ ਵਿੱਚ ਦੋਨਾਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ |