ਅੰਮ੍ਰਿਤਸਰ ਵਿੱਚ ਲਗਾਤਾਰ ਹੀ ਕ੍ਰਾਈਮ ਦੀਆਂ ਵਾਰਦਾਤਾਂ ਵੱਧਦੀਆਂ ਹੋਈ ਦਿਖਾਈ ਦੇ ਰਹੀਆਂ ਤਾਜ਼ਾ ਮਾਮਲਾ ਅੰਮ੍ਰਿਤਸਰ ਦਿਹਾਤੀ ਇਲਾਕੇ ਦਾ ਹੈ ਜਿੱਥੇ ਕਿ ਅੰਮ੍ਰਿਤਸਰ ਦੇਹਾਤੀ ਅਧੀਨ ਆਉਂਦੇ ਪਿੰਡ ਬੋਪਾ ਰਾਏ ਕਲਾ ਦੇ ਵਿੱਚ ਇੱਕ ਐਲੀਮੈਂਟਰੀ ਟੀਚਰ ਯੂਨੀਅਨ ਅੰਮ੍ਰਿਤਸਰ ਦੇ ਜ਼ਿਲ੍ਾ ਪ੍ਰਧਾਨ ਸਤਬੀਰ ਸਿੰਘ ਬੋਪਾਰਾਏ ਨੇ ਬੀਤੀ ਰਾਤ ਗੋਲੀ ਮਾਰ ਕੇ ਇੱਕ ਨੌਜਵਾਨ ਗੁਰਮੀਤ ਸਿੰਘ ਨਾਮਕ ਨੌਜਵਾਨ ਦਾ ਕਤਲ ਕਰ ਦਿੱਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਿਕ ਨੌਜਵਾਨ ਦੇ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਬੀਤੀ ਰਾਤ 9 ਵਜੇ ਉਹਨਾਂ ਦਾ ਲੜਕਾ ਗਲੀ ਦੇ ਵਿੱਚ ਖੜਾ ਸੀ। ਥੋੜੀ ਦੇਰ ਬਾਅਦ ਹੀ ਉਹਨਾਂ ਨੂੰ ਗਲੀ ਦੇ ਵਿੱਚੋਂ ਰੋਲੇ ਦੀ ਆਵਾਜ਼ ਸੁਣਾਈ ਦਿੱਤੀ ਉਸ ਤੋਂ ਬਾਅਦ ਉਹਨਾਂ ਨੇ ਘਰ ਦੇ ਬਾਹਰ ਜਾ ਕੇ ਵੇਖਿਆ ਤਾਂ ਸਤਬੀਰ ਸਿੰਘ ਨਾਮਕ ਨੌਜਵਾਨ ਆਪਣੇ ਸਾਥੀਆਂ ਦੇ ਨਾਲ ਉਹਨਾਂ ਦੇ ਬੇਟੇ ਗੁਰਮੀਤ ਸਿੰਘ ਨਾਲ ਗਾਲੀ ਗਲੋਚ ਕਰ ਰਿਹਾ ਸੀ ਅਤੇ ਇਸ ਦੌਰਾਨ ਸਤਬੀਰ ਸਿੰਘ ਨੇ ਆਪਣੀ ਬਾਰਾ ਬੋਰ ਰਾਈਫਲ ਦੇ ਨਾਲ ਉਹਨਾਂ ਦੇ ਲੜਕੇ ਗੁਰਮੀਤ ਸਿੰਘ ਨੂੰ ਗੋਲੀ ਮਾਰ ਦਿੱਤੀ। ਜਿਸ ਦੀ ਕਿ ਮੌਕੇ ਤੇ ਮੌਤ ਹੋ ਗਈ। ਤੇ ਹੀ ਪਰਿਵਾਰਿਕ ਮੈਂਬਰਾਂ ਨੇ ਰੋ ਰੋ ਕੇ ਪੁਲਿਸ ਪਾਸੋਂ ਇਨਸਾਫ਼ ਦੀ ਗੁਹਾਰ ਲਗਾਈ ਦੱਸਿਆ ਕਿ ਸਤਬੀਰ ਸਿੰਘ ਦੇ ਨਾਲ ਉਹਨਾਂ ਦੀ ਵੋਟਾਂ ਨੂੰ ਲੈ ਕੇ ਰੰਜਿਸ਼ ਚਲਦੀ ਆ ਰਹੀ ਸੀ ਜਿਸ ਕਰਕੇ ਹੀ ਉਹਨਾਂ ਨੇ ਸਾਡੇ ਤੇ ਹਮਲਾ ਕੀਤਾ ਹੈ। ਉਹਨਾਂ ਨੇ ਦੱਸਿਆ ਕਿ ਆਰੋਪੀਆਂ ਦੇ ਵਿਦੇਸ਼ ਦੇ ਵੀਜ਼ੇ ਲੱਗੇ ਹੋਏ ਹਨ ਅਤੇ ਸਾਨੂੰ ਸ਼ੱਕ ਹੈ ਕਿ ਉਹ ਵਿਦੇਸ਼ ਨਾ ਚਲੇ ਜਾਣ ਦੂਜੇ ਪਾਸੇ ਇਸ ਮਾਮਲੇ ਚ ਮੌਕੇ ਤੇ ਪਹੁੰਚੇ ਪੁਲਿਸ ਅਧਿਕਾਰੀਆਂ ਦਾ ਕਹਿਣਾ ਕਿ ਉਹਨਾਂ ਵੱਲੋਂ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿੱਤਾ ਹੈ। ਅਤੇ ਇੱਕ ਵਿਅਕਤੀ ਦੀ ਮੌਕੇ ਤੇ ਗ੍ਰਿਫਤਾਰੀ ਵੀ ਹੋਈ ਹੈ ਫਿਲਹਾਲ ਪੁਲਿਸ ਇਸ ਮਾਮਲੇ ਚ ਇਹ ਜਾਂਚ ਕਰ ਰਹੀ ਹੈ।