News

ਅੰਮ੍ਰਿਤਸਰ ਵਿੱਚ ਮੇਅਰ ਉਹਨਾਂ ਨੂੰ ਲੈ ਕੇ ਕਾਂਗਰਸੀ ਨੇਤਾਵਾਂ ਨੇ ਕੀਤੀ ਮੀਟਿੰਗ

ਅੰਮ੍ਰਿਤਸਰ ਵਿੱਚ ਹੋਈਆਂ ਨਗਰ ਨਿਗਮ ਦੀਆਂ ਚੋਣਾਂ ਦੌਰਾਨ ਕਾਂਗਰਸ ਦੇ ਹਿੱਸੇ 40 ਸੀਟਾਂ ਆਈਆਂ ਹਨ ਜਿਸ ਤੋਂ ਬਾਅਦ ਕਾਂਗਰਸ ਵੱਲੋਂ ਆਪਣਾ ਮੇਅਰ ਬਣਾਉਣਾ ਫਾਈਨਲ ਨਹੀਂ ਕਰ ਪਾਈ। ਜਿਸ ਤੋਂ ਬਾਅਦ ਅੱਜ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਅੰਮ੍ਰਿਤਸਰ ਪਹੁੰਚੇ ਅਤੇ ਉਹਨਾਂ ਵੱਲੋਂ ਅੰਮ੍ਰਿਤਸਰ ਦੇ ਵਿੱਚ ਕਾਂਗਰਸ ਦੇ ਦਫਤਰ ਚ ਮੀਟਿੰਗ ਕੀਤੀ ਗਈ ਅਤੇ ਇਹ ਮੀਟਿੰਗ ਬੰਦ ਕਮਰਾ ਹੋਈ ਜਿਸ ਦੇ ਵਿੱਚ ਜਿੱਤੇ ਹੋਏ ਕੌਂਸਲਰ ਮੌਜੂਦ ਰਹੇ ਅਤੇ ਇਸ ਤੋਂ ਇਲਾਵਾ ਸਾਬਕਾ ਵਿਧਾਇਕ ਵੀ ਮੌਜੂਦ ਰਹੇ ਮੀਟਿੰਗ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਨਗਰ ਨਿਗਮ ਚੋਣਾਂ ਦੌਰਾਨ ਜਿੱਤੇ ਹੋਏ ਕਾਂਗਰਸੀ ਕੌਂਸਲਰਾਂ ਦੇ ਨਾਲ ਅੱਜ ਮੀਟਿੰਗ ਕੀਤੀ ਗਈ ਹੈ ਅਤੇ ਇਸ ਦੇ ਨਾਲ ਹੀ ਉਹਨਾਂ ਨੇ ਕਿਹਾ ਕਿ ਹਜੇ ਸਰਕਾਰ ਵੱਲੋਂ ਮੇਅਰ ਬਣਾਉਣ ਦੇ ਲਈ ਕੋਈ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ ਗਿਆ। ਲੇਕਿਨ ਅਸੀਂ ਆਪਣੇ ਕੌਂਸਲਰਾਂ ਦੇ ਨਾਲ ਅੱਜ ਮੀਟਿੰਗ ਕੀਤੀ ਹੈ ਹਰ ਇੱਕ ਕੌਂਸਲਰ ਨੇ ਆਪੋ ਆਪਣੇ ਪੱਖ ਰੱਖੇ ਹਨ ਅਤੇ ਕਾਂਗਰਸ ਜੁੜਤਾ ਦੇ ਨਾਲ ਅੰਮ੍ਰਿਤਸਰ ਵਿੱਚ ਆਪਣਾ ਮੇਅਰ ਬਣਾਵੇਗੀ ਅਤੇ ਅੱਜ ਦੀ ਮੀਟਿੰਗ ਦੇ ਵਿੱਚ 40 ਦੇ ਕਰੀਬ ਕਾਂਗਰਸੀ ਕੌਂਸਲਰ ਪਹੁੰਚੇ ਹਨ ਇਸ ਦੇ ਨਾਲ ਹੀ ਉਹਨਾਂ ਨੇ ਇਹ ਵੀ ਦਾਅਵਾ ਕੀਤਾ ਕਿ ਕਾਂਗਰਸ 50 ਦੇ ਕਰੀਬ ਕੌਂਸਲਰ ਲੈ ਕੇ ਆਪਣਾ ਮੇਅਰ ਬਣਾਵੇਗੀ ਇਸ ਦੇ ਨਾਲ ਬੋਲਦੇ ਹੋਏ ਉਹਨਾਂ ਨੇ ਕਿਹਾ ਕਿ ਇੱਕ ਪਾਸੇ ਕਿਸਾਨ ਲੀਡਰ ਜਗਜੀਤ ਸਿੰਘ ਡੱਲੇਵਾਲ ਮੰਗਾਂ ਨੂੰ ਲੈ ਕੇ ਮਰਨ ਵਰਤ ਤੇ ਬੈਠੇ ਹਨ ਦੂਸਰੇ ਪਾਸੇ ਪੰਜਾਬ ਸਰਕਾਰ ਨੂੰ ਪੁੱਲ ਦਾ ਕੰਮ ਕਰਨਾ ਚਾਹੀਦਾ ਲੇਕਿਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖੁਦ ਵਿਦੇਸ਼ ਵਿੱਚ ਘੁੰਮ ਰਹੇ ਹਨ ਅਤੇ ਸਾਨੂੰ ਅਜਿਹਾ ਲੱਗਦਾ ਕਿ ਉਹਨਾਂ ਨੂੰ ਕਿਸਾਨਾਂ ਦੀ ਕੋਈ ਵੀ ਫਿਕਰ ਨਹੀਂ ਹੈ।

Comment here

Verified by MonsterInsights