News

ਮਰੀਜ਼ ਨੂੰ ਲੈ ਕੇ ਜਾ ਰਹੀ ਐਂਬੂਲੈਂਸ ਟਰਾਲੀ ਨਾਲ ਟਕਰਾਈ, ਇੱਕ ਦੀ ਮੌਤ

ਜਲੰਧਰ ਦੇ ਚੌਗਿਟੀ ‘ਚ ਦਰਦਨਾਕ ਸੜਕ ਹਾਦਸਾ ਸਾਹਮਣੇ ਆਇਆ ਹੈ, ਜਿੱਥੇ ਟਰਾਲੀ ਨਾਲ ਟਕਰਾਉਣ ਤੋਂ ਬਾਅਦ ਐਂਬੂਲੈਂਸ ਪਲਟ ਗਈ। ਹਾਦਸੇ ਵਿੱਚ ਵਿਅਕਤੀ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਐਂਬੂਲੈਂਸ ਚਾਲਕ ਮਰੀਜ਼ ਨੂੰ ਲੈ ਕੇ ਚੋਗਿਟੀ ਪੁਲ ’ਤੇ ਜਲੰਧਰ ਵੱਲ ਆ ਰਿਹਾ ਸੀ ਜਦੋਂ ਸੜਕ ਹਾਦਸੇ ਵਿੱਚ ਐਂਬੂਲੈਂਸ ਪਲਟ ਗਈ। ਹਾਦਸੇ ਵਿੱਚ ਐਂਬੂਲੈਂਸ ਡਰਾਈਵਰ ਦੀ ਮੌਤ ਹੋ ਗਈ। ਜਦਕਿ ਉਕਤ ਐਂਬੂਲੈਂਸ ‘ਚ ਮੌਜੂਦ ਮਰੀਜ਼ ਗੰਭੀਰ ਰੂਪ ‘ਚ ਜ਼ਖਮੀ ਹੋ ਗਿਆ।

ਜਿਸ ਨੂੰ ਦੂਜੀ ਐਂਬੂਲੈਂਸ ਦੀ ਮਦਦ ਨਾਲ ਰਾਮਾ ਮੰਡੀ ਸਥਿਤ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਜਾਣਕਾਰੀ ਮੁਤਾਬਕ ਐਂਬੂਲੈਂਸ ਨੂੰ ਪਿੱਛੇ ਤੋਂ ਆ ਰਹੀ ਤੇਜ਼ ਰਫਤਾਰ ਟਰਾਲੀ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਐਂਬੂਲੈਂਸ ਪਲਟ ਗਈ ਅਤੇ ਐਂਬੂਲੈਂਸ ਚਾਲਕ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੁਲਾਜ਼ਮਾਂ ਨੇ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਐਂਬੂਲੈਂਸ ਨੂੰ ਕਰੇਨ ਦੀ ਮਦਦ ਨਾਲ ਸੜਕ ਤੋਂ ਚੁੱਕ ਕੇ ਸੜਕ ਕਿਨਾਰੇ ਲਿਜਾਇਆ ਗਿਆ। ਪੁਲਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ‘ਚ ਰਖਵਾ ਦਿੱਤਾ ਹੈ।

Comment here

Verified by MonsterInsights