ਜਲੰਧਰ ‘ਚ ਬੰਦੂਕ ਦੀ ਨੋਕ ‘ਤੇ ਲੁੱਟ ਦੀ ਵੱਡੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਦੇਰ ਸ਼ਾਮ ਬਾਈਕ ਸਵਾਰ ਲੁਟੇਰੇ ਗੁਰੂ ਅਮਰਦਾਸ ਨਗਰ ਐਕਸਟੈਨਸ਼ਨ ‘ਚ ਇਕ ਜਿਊਲਰਜ਼ ਦੀ ਦੁਕਾਨ ‘ਚ ਦਾਖਲ ਹੋਏ, ਮਾਲਕ ਨੂੰ ਬੰਦੂਕ ਦੀ ਨੋਕ ‘ਤੇ ਬੰਧਕ ਬਣਾ ਕੇ ਲੱਖਾਂ ਰੁਪਏ ਲੁੱਟ ਕੇ ਫਰਾਰ ਹੋ ਗਏ। ਇਹ ਘਟਨਾ ਜੇਐਮਡੀ ਜਵੈਲਰਜ਼ ਐਂਡ ਪ੍ਰਾਪਰਟੀ ਡੀਲਰ ਵਿਖੇ ਵਾਪਰੀ। ਦੱਸਿਆ ਜਾ ਰਿਹਾ ਹੈ ਕਿ ਲੁਟੇਰਿਆਂ ਦੀ ਗਿਣਤੀ ਪੰਜ ਸੀ ਅਤੇ ਉਨ੍ਹਾਂ ਨੇ ਮਾਸਕ ਪਹਿਨੇ ਹੋਏ ਸਨ। ਲੁਟੇਰਿਆਂ ਨੇ ਦੁਕਾਨ ਮਾਲਕ ਦੀ ਬੁਰੀ ਤਰ੍ਹਾਂ ਕੁੱਟਮਾਰ ਕਰਦੇ ਹੋਏ ਸੋਨੇ ਦੇ ਗਹਿਣੇ ਅਤੇ ਨਕਦੀ ਲੁੱਟ ਲਈ। ਲੁੱਟ ਦੀ ਕੀਮਤ ਕਰੀਬ 5 ਲੱਖ ਰੁਪਏ ਦੱਸੀ ਜਾ ਰਹੀ ਹੈ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਲੁਟੇਰੇ ਦੋ ਮੋਟਰਸਾਈਕਲਾਂ ‘ਤੇ ਫ਼ਰਾਰ ਹੋ ਗਏ। ਦੁਕਾਨ ਮਾਲਕ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਪੁਲਿਸ ਨੂੰ ਸਾਢੇ ਅੱਠ ਵਜੇ ਸੂਚਨਾ ਦਿੱਤੀ ਗਈ, ਜਿਸ ਤੋਂ ਬਾਅਦ ਥਾਣਾ 1 ਦੀ ਪੁਲਿਸ ਅਤੇ ਹੋਰ ਟੀਮਾਂ ਜਾਂਚ ਲਈ ਮੌਕੇ ‘ਤੇ ਪਹੁੰਚ ਗਈਆਂ | ਪੁਲਿਸ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਮੁਲਜ਼ਮ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਏ ਹਨ। ਫਿਲਹਾਲ ਪੁਲਸ ਜਾਂਚ ‘ਚ ਜੁਟੀ ਹੋਈ ਹੈ।
ਜਲੰਧਰ ‘ਚ ਬੰਦੂਕ ਦੀ ਨੋਕ ‘ਤੇ ਲੁੱਟ ਦੀ ਵੱਡੀ ਵਾਰਦਾਤ

Related tags :
Comment here