ਘਰ ਤੋਂ ਕੰਮ ਦੀ ਭਾਲ ਚ ਗਏ 22 ਨੌਜਵਾਨ ਦਾ ਕਤਲ ਹੋ ਜਾਣ ਮਾਮਲਾ ਸਾਹਮਣੇ ਆਇਆ ਹੈ,ਮ੍ਰਿਤਕ ਦੀ ਪਛਾਣ ਆਕਾਸ਼ਦੀਪ ਸਿੰਘ ਪੁੱਤਰ ਨਵਤੇਜ ਸਿੰਘ ਵਾਸੀ ਪਿੰਡ ਢਿਲਵਾਂ ਵਜੋਂ ਹੋਈ ਹੈ। ਜਾਣਕਾਰੀ ਦਿੰਦੇ ਹੋਏ ਮਿ੍ਤਕ ਦੇ ਤਾਇਆ ਜੀ ਤੇ ਨੰਬਰਦਾਰ ਸਰਵਨ ਸਿੰਘ ਨੇ ਦੱਸਿਆ ਕਿ ਮਿ੍ਤਕ ਆਕਾਸਦੀਪ ਸਿੰਘ 2-3 ਮਹੀਨੇ ਪਹਿਲਾਂ ਹੀ ਵਿਦੇਸ਼ ਤੋਂ ਘਰ ਵਾਪਿਸ ਆਇਆ ਸੀ ਤੇ ਉਹ ਹੁਣ 10-15 ਦਿਨਾਂ ਤੋਂ ਆਪਣੇ ਕਿਸੇ ਦੋਸਤ ਨਾਲ ਕੰਮ ਦੀ ਭਾਲ ਵਿੱਚ ਚੰਡੀਗੜ੍ਹ ਗਿਆ ਹੋਇਆ ਸੀ ਤੇ ਬੀਤੇ ਦਿਨੀਂ ਜ਼ੀਰਕਪੁਰ ਵਿੱਚ ਕੁੱਝ ਵਿਅਕਤੀਆਂ ਵਲੋਂ ਨੌਜਵਾਨ ਅਕਾਸ਼ਦੀਪ ਸਿੰਘ ਤੇ ਹਮਲਾ ਕਰਕੇ ਉਸਨੂੰ ਗੰਭੀਰ ਜਖਮੀ ਕਰ ਦਿੱਤਾ ਗਿਆ ਸੀ ਉਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ ਤੇ ਇਸ ਦੀ ਜਾਣਕਾਰੀ ਉਹਨਾਂ ਨੂੰ ਫੋਨ ਤੇ ਮੈਸਿਜ ਆਉਣ ਤੇ ਪ੍ਰਾਪਤ ਹੋਈ ਸੀ। ਉਹਨਾਂ ਦੱਸਿਆ ਕਿ ਸਾਡਾ ਪੁੱਤਰ ਬੇਰੁਜ਼ਗਾਰੀ ਦੀ ਭੇਟ ਚੜਿਆ ਹੈ। ਇਸ ਮੌਕੇ ਪਰਿਵਾਰਿਕ ਵਾਸੀਆਂ ਤੇ ਪਿੰਡ ਵਾਸੀਆਂ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਦੋਸੀਆਂ ਨੂੰ ਸਖਤ ਤੋਂ ਸਖਤ ਸਜ਼ਾਵਾਂ ਦਿੱਤੀਆਂ ਜਾਣ। ਮ੍ਰਿਤਕ ਨੌਜਵਾਨ ਆਕਾਸ਼ਦੀਪ ਸਿੰਘ ਦਾ ਪਿੰਡ ਢਿਲਵਾਂ ਚ ਅੰਤਿਮ ਸੰਸਕਾਰ ਕੀਤਾ ਜਾ ਰਿਹਾ ਹੈ।