ਬਾਲੀਵੁੱਡ ਸਟਾਰ ਅਤੇ ਉੱਘੇ ਸਮਾਜ ਸੇਵੀ ਸੋਨੂੰ ਸੂਦ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਜਿੱਥੇ ਉਨ੍ਹਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਰਸ ਭਿੰਨੀ ਬਾਣੀ ਦਾ ਆਨੰਦ ਮਾਣਿਆ ਅਤੇ ਆਪਣੀ ਪੰਜਾਬੀ ਫ਼ਿਲਮ ਫ਼ਤਿਹ ਦੀ ਚੜ੍ਹਦੀਕਲਾ ਲਈ ਅਰਦਾਸ ਕੀਤੀ।
ਇਸ ਮੌਕੇ ਗੱਲਬਾਤ ਕਰਦਿਆਂ ਸੋਨੂੰ ਸੂਦ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕ ਕੇ ਉਨ੍ਹਾਂ ਨੂੰ ਬਹੁਤ ਸਕੂਨ ਮਿਲਿਆ ਹੈ, ਮੈਂ ਫਿਲਮ ਫਤਿਹ ਦੀ ਸਫਲਤਾ ਲਈ ਅਰਦਾਸ ਕੀਤੀ ਹੈ ਅਤੇ ਜੇਕਰ ਪ੍ਰਮਾਤਮਾ ਨੇ ਚਾਹਿਆ ਤਾਂ ਫਤਿਹ 2 ਵੀ ਜਲਦੀ ਹੀ ਸ਼ੁਰੂ ਹੋਵੇਗੀ। ਫਿਲਮ ਤੋਂ ਹੋਣ ਵਾਲੀ ਕਮਾਈ ਨੂੰ ਅਸੀਂ ਸਮਾਜ ਸੇਵਾ ਦੇ ਕੰਮਾਂ ਵਿੱਚ ਵਰਤਾਂਗੇ, ਚਾਹੇ ਉਹ ਗਰੀਬਾਂ ਦੀ ਭਲਾਈ ਲਈ ਹੋਵੇ ਜਾਂ ਕਿਸਾਨਾਂ ਲਈ, ਅਸੀਂ ਹਰ ਸੰਭਵ ਯਤਨ ਕਰਾਂਗੇ।