ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਰੋਧੀ ਧਿਰ ਦੇ ਮੈਂਬਰ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਇੱਕ ਵਫਦ ਦੇ ਰੂਪ ਵਿੱਚ ਮਿਲੇ। ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਰਿਹਾਇਸ਼ ‘ਤੇ ਇਹ ਮੈਂਬਰਾਂ ਦਾ ਵਫਦ ਜਥੇਦਾਰ ਨੂੰ ਮਿਲਿਆ। ਮਿਲਣੀ ਤੋਂ ਬਾਅਦ ਵਿਰੋਧੀ ਧਿਰ ਦੇ ਮੈਂਬਰਾਂ ਵਿੱਚ ਸ਼ਾਮਲ ਕਰਨੈਲ ਸਿੰਘ ਪੰਜੋਲੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਮੁਲਾਕਾਤ ਕਰਕੇ ਆਪਣਾ ਮੰਗ ਪੱਤਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮੰਗ ਪੱਤਰ ਵਿੱਚ ਸਪਸ਼ਟ ਤੌਰ ‘ਤੇ ਲਿਖਿਆ ਕਿ ਦੋ ਦਸੰਬਰ ਨੂੰ ਸ੍ਰੀ ਅਕਾਲ ਤਖਤ ਸਾਹਿਬ ਦੀ ਫਸੀਲ ਤੋਂ ਹੋਏ ਹੁਕਮਨਾਮਿਆਂ ਨੂੰ ਇਨ ਬਿਨ ਲਾਗੂ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਅਸਤੀਫਾ ਤਿੰਨ ਦਿਨਾਂ ਵਿੱਚ ਪ੍ਰਵਾਨ ਕਰਨ ਦਾ ਜੋ ਹੁਕਮ ਹੋਇਆ ਸੀ, ਉਹ ਹੁਣ ਤੱਕ ਵੀ ਲਾਗੂ ਨਹੀਂ ਹੋ ਸਕਿਆ। ਉਨ੍ਹਾਂ ਕਿਹਾ ਕਿ 19 ਦਸੰਬਰ ਨੂੰ ਹੋਈ ਸ਼੍ਰੋਮਣੀ ਕਮੇਟੀ ਦੀ ਅੰਤਿ੍ੰਗ ਕਮੇਟੀ ਦੀ ਇਕੱਤਰਤਾ ਵਿੱਚ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ‘ਤੇ ਲੱਗੇ ਦੋਸ਼ਾਂ ਸਬੰਧੀ ਇੱਕ ਜਾਂਚ ਕਮੇਟੀ ਬਣਾਈ ਗਈ ਹੈ ਜੋ ਕਿ ਅਣਅਧਿਕਾਰਤ ਹੈ। ਕਿਸੇ ਵੀ ਸਿੰਘ ਸਾਹਿਬ ਜਾਂ ਜਥੇਦਾਰ ਦੀ ਜਾਂਚ ਸ਼੍ਰੋਮਣੀ ਕਮੇਟੀ ਨਹੀਂ ਕਰ ਸਕਦੀ। ਇਹ ਅਧਿਕਾਰ ਸ੍ਰੀ ਅਕਾਲ ਤਖਤ ਸਾਹਿਬ ਪਾਸ ਹੈ। ਉਨ੍ਹਾਂ ਕਿਹਾ ਕਿ ਵਫਦ ਵੱਲੋਂ ਜਥੇਦਾਰ ਨੂੰ ਅਪੀਲ ਕੀਤੀ ਗਈ ਹੈ ਕਿ ਇਸ ਕਮੇਟੀ ਨੂੰ ਭੰਗ ਕੀਤਾ ਜਾਵੇ ਅਤੇ ਗਿਆਨੀ ਹਰਪ੍ਰੀਤ ਸਿੰਘ ਦੇ ਮਾਮਲੇ ਦੀ ਜਾਂਚ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਹੁਕਮ ਨੂੰ ਨਾ ਮੰਨਣ ਦੇ ਦੋਸ਼ ਵਿੱਚ ਜਿਹੜੇ ਵੀ ਆਗੂ ਜ਼ਿੰਮੇਵਾਰ ਹਨ ਉਹਨਾਂ ਨੂੰ ਸ੍ਰੀ ਅਕਾਲ ਤਖਤ ਸਾਹਿਬ ਤੇ ਤਲਬ ਕਰਕੇ ਧਾਰਮਿਕ ਸਜਾ ਲਗਾਈ ਜਾਵੇ ਤਾਂ ਜੋ ਕੋਈ ਵੀ ਸ੍ਰੀ ਅਕਾਲ ਤਖਤ ਸਾਹਿਬ ਤੋਂ ਹੋਏ ਹੁਕਮ ਨੂੰ ਮੰਨਣ ਤੋਂ ਅਗਾਂਹ ਤੋਂ ਇਨਕਾਰੀ ਨਾ ਹੋਵੇ।
ਸ਼੍ਰੋਮਣੀ ਕਮੇਟੀ ਦੇ ਵਿਰੋਧੀ ਮੈਂਬਰਾਂ ਦਾ ਵਫਦ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਮਿਲਿਆ, ਸੌਂਪਿਆ ਮੰਗ ਪੱਤਰ
January 2, 20250
Related Articles
July 9, 20210
Two Cases Of Kappa Covid Variant Detected In Uttar Pradesh
Kappa Variant: Officials did not divulge the names of the affected districts or places of its origin.
Two cases of the highly transmissible Kappa variant of COVID-19 have been detected in Uttar Pra
Read More
August 11, 20210
ਲੁਧਿਆਣਾ ‘ਚ ਸਨਸਨੀਖੇਜ਼ ਘਟਨਾ: ਪਹਿਲਾਂ ਪਤਨੀ ਤੇ ਸੱਸ ਨੂੰ ਮਾਰੀ ਗੋਲੀ, ਫਿਰ ਜਲੰਧਰ ‘ਚ ਨੌਜਵਾਨ ਦਾ ਕੀਤਾ ਕਤਲ
ਹੈਬੋਵਾਲ ਦੇ ਪਵਿੱਤਰ ਸ਼ਹਿਰ ਖੇਤਰ ਵਿੱਚ ਮੰਗਲਵਾਰ ਸਵੇਰੇ ਹੋਈ ਗੋਲੀਬਾਰੀ ਨੇ ਲੋਕਾਂ ਨੂੰ ਹਿਲਾ ਕੇ ਰੱਖ ਦਿੱਤਾ। ਘਰੇਲੂ ਝਗੜੇ ਵਿੱਚ ਜਸਵਿੰਦਰ ਸਿੰਘ ਨਾਂ ਦ ਵਿਅਕਤੀ ਨੇ ਪਹਿਲਾਂ ਆਪਣੀ ਪਤਨੀ ਜਸਪ੍ਰੀਤ ਕੌਰ ਉਰਫ ਸ਼ਿਵਾਨੀ (36) ਅਤੇ ਫਿਰ ਸੱਸ ਵੰਦਨ
Read More
January 5, 20220
PM ਮੋਦੀ ਦੀ ਰੈਲੀ ਰੱਦ ਨਹੀਂ ਮੁਲਤਵੀ ਹੋਈ, ਮੁੜ ਆਉਣਗੇ ਪੰਜਾਬ- ਕੇਂਦਰੀ ਮੰਤਰੀ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੁਝ ਕਾਰਨਾਂ ਕਰਕੇ ਰੈਲੀ ਨੂੰ ਸੰਬੋਧਨ ਦਾ ਪ੍ਰੋਗਰਾਮ ਰੱਦ ਕੀਤਾ ਹੈ। ਫਿਰੋਜ਼ਪੁਰ ਵਿੱਚ ਕੇਂਦਰੀ ਮੰਤਰੀ ਮਨਸੁਖ ਮੰਡਾਵੀਆ ਨੇ ਸਟੇਜ ਤੋਂ ਇਹ ਬਿਆਨ ਦਿੱਤਾ। ਉਨ੍ਹਾਂ ਕਿਹਾ ਕਿ ਰੈਲੀ ਮੁਲਤਵੀ ਕੀਤੀ ਗਈ ਹੈ, ਰੱਦ ਨਹੀ
Read More
Comment here