ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਰੋਧੀ ਧਿਰ ਦੇ ਮੈਂਬਰ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਇੱਕ ਵਫਦ ਦੇ ਰੂਪ ਵਿੱਚ ਮਿਲੇ। ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਰਿਹਾਇਸ਼ ‘ਤੇ ਇਹ ਮੈਂਬਰਾਂ ਦਾ ਵਫਦ ਜਥੇਦਾਰ ਨੂੰ ਮਿਲਿਆ। ਮਿਲਣੀ ਤੋਂ ਬਾਅਦ ਵਿਰੋਧੀ ਧਿਰ ਦੇ ਮੈਂਬਰਾਂ ਵਿੱਚ ਸ਼ਾਮਲ ਕਰਨੈਲ ਸਿੰਘ ਪੰਜੋਲੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਮੁਲਾਕਾਤ ਕਰਕੇ ਆਪਣਾ ਮੰਗ ਪੱਤਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮੰਗ ਪੱਤਰ ਵਿੱਚ ਸਪਸ਼ਟ ਤੌਰ ‘ਤੇ ਲਿਖਿਆ ਕਿ ਦੋ ਦਸੰਬਰ ਨੂੰ ਸ੍ਰੀ ਅਕਾਲ ਤਖਤ ਸਾਹਿਬ ਦੀ ਫਸੀਲ ਤੋਂ ਹੋਏ ਹੁਕਮਨਾਮਿਆਂ ਨੂੰ ਇਨ ਬਿਨ ਲਾਗੂ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਅਸਤੀਫਾ ਤਿੰਨ ਦਿਨਾਂ ਵਿੱਚ ਪ੍ਰਵਾਨ ਕਰਨ ਦਾ ਜੋ ਹੁਕਮ ਹੋਇਆ ਸੀ, ਉਹ ਹੁਣ ਤੱਕ ਵੀ ਲਾਗੂ ਨਹੀਂ ਹੋ ਸਕਿਆ। ਉਨ੍ਹਾਂ ਕਿਹਾ ਕਿ 19 ਦਸੰਬਰ ਨੂੰ ਹੋਈ ਸ਼੍ਰੋਮਣੀ ਕਮੇਟੀ ਦੀ ਅੰਤਿ੍ੰਗ ਕਮੇਟੀ ਦੀ ਇਕੱਤਰਤਾ ਵਿੱਚ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ‘ਤੇ ਲੱਗੇ ਦੋਸ਼ਾਂ ਸਬੰਧੀ ਇੱਕ ਜਾਂਚ ਕਮੇਟੀ ਬਣਾਈ ਗਈ ਹੈ ਜੋ ਕਿ ਅਣਅਧਿਕਾਰਤ ਹੈ। ਕਿਸੇ ਵੀ ਸਿੰਘ ਸਾਹਿਬ ਜਾਂ ਜਥੇਦਾਰ ਦੀ ਜਾਂਚ ਸ਼੍ਰੋਮਣੀ ਕਮੇਟੀ ਨਹੀਂ ਕਰ ਸਕਦੀ। ਇਹ ਅਧਿਕਾਰ ਸ੍ਰੀ ਅਕਾਲ ਤਖਤ ਸਾਹਿਬ ਪਾਸ ਹੈ। ਉਨ੍ਹਾਂ ਕਿਹਾ ਕਿ ਵਫਦ ਵੱਲੋਂ ਜਥੇਦਾਰ ਨੂੰ ਅਪੀਲ ਕੀਤੀ ਗਈ ਹੈ ਕਿ ਇਸ ਕਮੇਟੀ ਨੂੰ ਭੰਗ ਕੀਤਾ ਜਾਵੇ ਅਤੇ ਗਿਆਨੀ ਹਰਪ੍ਰੀਤ ਸਿੰਘ ਦੇ ਮਾਮਲੇ ਦੀ ਜਾਂਚ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਹੁਕਮ ਨੂੰ ਨਾ ਮੰਨਣ ਦੇ ਦੋਸ਼ ਵਿੱਚ ਜਿਹੜੇ ਵੀ ਆਗੂ ਜ਼ਿੰਮੇਵਾਰ ਹਨ ਉਹਨਾਂ ਨੂੰ ਸ੍ਰੀ ਅਕਾਲ ਤਖਤ ਸਾਹਿਬ ਤੇ ਤਲਬ ਕਰਕੇ ਧਾਰਮਿਕ ਸਜਾ ਲਗਾਈ ਜਾਵੇ ਤਾਂ ਜੋ ਕੋਈ ਵੀ ਸ੍ਰੀ ਅਕਾਲ ਤਖਤ ਸਾਹਿਬ ਤੋਂ ਹੋਏ ਹੁਕਮ ਨੂੰ ਮੰਨਣ ਤੋਂ ਅਗਾਂਹ ਤੋਂ ਇਨਕਾਰੀ ਨਾ ਹੋਵੇ।
ਸ਼੍ਰੋਮਣੀ ਕਮੇਟੀ ਦੇ ਵਿਰੋਧੀ ਮੈਂਬਰਾਂ ਦਾ ਵਫਦ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਮਿਲਿਆ, ਸੌਂਪਿਆ ਮੰਗ ਪੱਤਰ
January 2, 20250
Related Articles
July 22, 20210
ਸਿੱਧੂ ਦੇ ਸ਼ਕਤੀ ਪ੍ਰਦਰਸ਼ਨ ‘ਚ ਸ਼ਾਮਿਲ ਹੋਏ ਵਿਧਾਇਕ ਪੰਜਾਬ CID ਦੀ ਰਾਡਾਰ ‘ਤੇ ! ਜਾਣੋ ਕੀ ਹੈ ਪੂਰਾ ਮਾਮਲਾ
ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਵਿੱਚ ਕਾਂਗਰਸ ਦਾ ਸੂਬਾ ਪ੍ਰਧਾਨ ਬਣਾਉਣ ਤੋਂ ਬਾਅਦ ਪਾਰਟੀ ਧੜਿਆਂ ਦੇ ਵਿੱਚ ਵੰਡੀ ਹੋਈ ਨਜ਼ਰ ਆ ਰਹੀ ਹੈ। ਹੁਣ ਖਬਰ ਮਿਲੀ ਹੈ ਕਿ ਬੁੱਧਵਾਰ ਨੂੰ ਨਵਜੋਤ ਸਿੰਘ ਸਿੱਧੂ ਨਾਲ ਮਿਲਣ ਵਾਲੇ ਕਾਂਗਰਸੀ ਵਿਧਾਇਕਾਂ ਵਿੱਚੋਂ ਕ
Read More
April 8, 20220
CM ਮਾਨ ਦਾ ਐਲਾਨ, ‘ਕਿਸਾਨਾਂ ਨੂੰ 24 ਤੋਂ 48 ਘੰਟਿਆਂ ‘ਚ ਹੋਵੇਗੀ ਪੇਮੈਂਟ, ਮੈਂ ਖ਼ੁਦ ਰੱਖ ਰਿਹਾ ਨਜ਼ਰ’
ਪੰਜਾਬ ਵਿੱਚ ਕਣਕ ਦੀ ਖਰੀਦ ਸ਼ੁਰੂ ਹੋ ਗਈ ਹੈ ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਖੁਦ ਖੰਨਾ ਮੰਡੀ ਵਿੱਚ ਪਹੁੰਚ ਕੇ ਸਾਰੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਤਾਂਜੋ ਕਿਸਾਨਾਂ ਨੂੰ ਜਾਂ ਲੇਬਰ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਦਿੱਕਤ ਨਾ ਆਵੇ। ਉਸ ਨੂੰ ਲੈ
Read More
BusinessCoronavirusCoronovirusEconomic CrisisEdeucationElectionsEventsFarmer NewsHealth NewsIndian PoliticsLaw and OrderLifestyleLudhiana NewsNationNewsPunjab newsTravelWorldWorld Politics
April 14, 20210
ਕੋਰੋਨਾ ਨੂੰ ਹਰਾਉਣ ਲਈ ਇਕਜੁੱਟ ਹੋ ਕੇ ਵਿਸ਼ਵ ਪੱਧਰੀ ਯਤਨਾਂ ਦੀ ਲੋੜ-ਮੋਦੀ
ਰਾਈਸਿਨਾ ਡਾਇਲਾਗ' ਨੂੰ ਕੀਤਾ ਸੰਬੋਧਨ
ਨਵੀਂ ਦਿੱਲੀ, 13 ਅਪ੍ਰੈਲ (ਏਜੰਸੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਕੋਰੋਨਾ ਮਹਾਂਮਾਰੀ ਨਾਲ ਨਜਿੱਠਣ ਲਈ ਇਕਜੁੱਟ ਹੋ ਕੇ ਵਿਸ਼ਵ ਪੱਧਰੀ ਯਤਨਾਂ ਦੀ ਜ਼ਰੂਰਤ 'ਤੇ ਜ਼ੋਰ ਦਿੰਦੇ ਹੋਏ ਕਿਹਾ ਕਿ
Read More
Comment here