ਪਿੰਡ ਵਿੱਚ ਨਵੀਂ ਬਣੀ ਪੰਚਾਇਤ ਨੇ ਮੀਟਿੰਗ ਕਰਕੇ ਪੰਜ ਅਹਿਮ ਮਤੇ ਪਾਸ ਕੀਤੇ ਹਨ, ਜਿਨ੍ਹਾਂ ਵਿੱਚੋਂ ਸਭ ਤੋਂ ਪਹਿਲਾਂ ਪਿੰਡ ਦੇ ਸਟੇਡੀਅਮ ਦਾ ਨਾਂ ਡਾ: ਮਨਮੋਹਨ ਸਿੰਘ ਦੇ ਨਾਂ ’ਤੇ ਰੱਖਣ ਤੋਂ ਇਲਾਵਾ ਪਿੰਡ ਵਿੱਚ ਨਸ਼ਾ ਵੇਚਣ ਵਾਲੇ ਤੇ ਵੇਚਣ ਵਾਲਿਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰਨ ਅਤੇ ਦਾ ਸਮਾਜਿਕ ਬਾਈਕਾਟ ਕੀਤਾ ਗਿਆ ਹੈ ਅਤੇ ਉਸ ਦੇ ਘਰ ਦਾ ਨਿਰੀਖਣ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਸ ਤੋਂ ਇਲਾਵਾ ਪਿੰਡ ਦੇ ਹਰ ਘਰ ਵਿੱਚ ਪੈਦਾ ਹੋਣ ਵਾਲੀ ਹਰ ਬੱਚੀ ਲਈ 3100 ਰੁਪਏ ਦੀ ਐਫ.ਡੀ. ਕਰਨ ਦਾ ਵੀ ਫੈਸਲਾ ਕੀਤਾ ਗਿਆ। ਪਿੰਡ ਵਿੱਚ ਪੜ੍ਹਦੇ ਬੱਚਿਆਂ ਦੀ IPS, IAS ਜਾਂ PCS ਦੀ ਪੜ੍ਹਾਈ ਦਾ ਖਰਚਾ ਪਿੰਡ ਦੀ ਪੰਚਾਇਤ ਅਤੇ ਦਾਨੀ ਸੱਜਣ ਸਾਂਝੇ ਤੌਰ ‘ਤੇ ਚੁੱਕਣਗੇ। ਇਸ ਦੇ ਨਾਲ ਹੀ ਕਿਸੇ ਵੀ ਸਮਾਗਮ ਲਈ ਡੀਜੇ ਦੀ ਇਜਾਜ਼ਤ ਲੈਣੀ ਪਵੇਗੀ ਅਤੇ ਡੀਜੇ ਰਾਤ 10.30 ਵਜੇ ਤੱਕ ਹੀ ਬਣਾਇਆ ਜਾ ਸਕੇਗਾ। ਪਿੰਡ ਦੀ ਪੰਚਾਇਤ ਦੇ ਇਸ ਫੈਸਲੇ ਤੋਂ ਪਿੰਡ ਵਾਸੀ ਕਾਫੀ ਖੁਸ਼ ਹਨ। ਪਿੰਡ ਦੀਆਂ ਔਰਤਾਂ ਅਤੇ ਪੰਚਾਇਤ ਮੈਂਬਰਾਂ ਨੇ ਪੰਚਾਇਤ ਦੇ ਇਸ ਫੈਸਲੇ ਦਾ ਸਵਾਗਤ ਕਰਦਿਆਂ ਕਿਹਾ ਕਿ ਪਿੰਡ ਵਿੱਚ ਨਸ਼ਿਆਂ ਦੀ ਸਮੱਸਿਆ ਲਗਾਤਾਰ ਵੱਧਦੀ ਜਾ ਰਹੀ ਹੈ, ਇਸ ਲਈ ਇਸ ਵਿਰੁੱਧ ਠੋਸ ਕਦਮ ਚੁੱਕਣ ਦੀ ਸਖ਼ਤ ਲੋੜ ਹੈ। ਪਿੰਡ ਦੇ ਸਾਬਕਾ ਸਰਪੰਚ ਅਤੇ ਕਾਂਗਰਸੀ ਆਗੂ ਸੁਖਰਾਜ ਸਿੰਘ ਰੰਧਾਵਾ ਨੇ ਕਿਹਾ ਕਿ ਅਸੀਂ ਆਪਣੇ ਪਿੰਡ ਦੇ ਚੰਗੇ ਭਵਿੱਖ ਲਈ ਇਹ ਫੈਸਲਾ ਲਿਆ ਹੈ।
ਅੰਮ੍ਰਿਤਸਰ ਦੇ ਪਿੰਡ ਮਾਨਾਂ ਵਾਲਾ ਨੇ ਕੀਤੀ ਅਨੋਖੀ ਪਹਿਲ,ਡਾ:ਮਨਮੋਹਨ ਸਿੰਘ ਦੇ ਨਾਮ ਤੇ ਸਟੇਡੀਅਮ ਤੇ ਹੋਰ ਸੁਣੋ ਕੀ ਪਏ ਮਤੇ
January 3, 20250
Related Articles
July 6, 20220
ਮਹਿੰਗਾਈ ਦਾ ਵੱਡਾ ਝਟਕਾ, ਘਰੇਲੂ ਗੈਸ ਸਿਲੰਡਰ ਦੇ ਰੇਟ 50 ਰੁ. ਵਧੇ, ਹੁਣ ਦੇਣੇ ਪਊ ਇੰਨੇ ਰੁਪਏ
ਦੇਸ਼ ਦੇ ਲੋਕ ਪਹਿਲਾਂ ਹੀ ਵਧਦੀ ਮਹਿੰਗਾਈ ਦੀ ਮਾਰ ਝੱਲ ਰਹੇ ਹਨ ਤੇ ਦੂਰ-ਦੂਰ ਤੱਕ ਇਸ ਮਹਿੰਗਾਈ ਦੀ ਮਾਰ ਤੋਂ ਰਾਹਤ ਮਿਲਣ ਦੀ ਕੋਈ ਉਮੀਦ ਨਜ਼ਰ ਨਹੀਂ ਆ ਰਹੀ। ਇਸ ਦੌਰਾਨ ਗੈਸ ਕੰਪਨੀਆਂ ਨੇ ਦੇਸ਼ ਨੂੰ ਮਹਿੰਗਾਈ ਦਾ ਇੱਕ ਹੋਰ ਵੱਡਾ ਝਟਕਾ ਦਿੱਤਾ ਹੈ।
Read More
January 6, 20250
ਛੱਤ ਦੇ ਉੱਪਰ ਪਤੰਗ ਉਡਾ ਰਿਹਾ ਬੱਚਾ ਹੋਇਆ ਹਾਦਸੇ ਦਾ ਸ਼ਿਕਾਰ
ਪਟਿਆਲਾ ਦੇ ਸਮਾਣਾ ਸ਼ਹਿਰ ਦੇ ਵਿੱਚ ਇੱਕ ਦਰਦਨਾਕ ਘਟਨਾ ਸਾਹਮਣੇ ਆਈ ਹੈ ਜਿੱਥੇ ਇੱਕ ਬੱਚਾ ਜਿਸਦਾ ਨਾਮ ਜਸ਼ਨਦੀਪ ਆਪਣੇ ਛੋਟੇ ਭਰਾ ਦੇ ਨਾਲ ਛੱਤ ਦੇ ਉੱਪਰ ਪਤੰਗ ਉਡਾ ਰਿਹਾ ਸੀ ਅਤੇ ਅਚਾਨਕ ਜਸ਼ਨਦੀਪ ਪਤੰਗ ਉਡਾਉਂਦਾ ਹੋਇਆ ਛੱਤ ਤੋਂ ਹੇਠਾਂ ਡਿੱਗ ਗਿਆ
Read More
January 13, 20220
ਚੋਣਾਂ ਤੋਂ ਪਹਿਲਾਂ BJP ‘ਚ ਅਸਤੀਫ਼ਿਆਂ ਦੀ ਲੱਗੀ ਝੜੀ, ਧਰਮ ਸਿੰਘ ਸੈਣੀ ਸਣੇ ਤਿੰਨ ਹੋਰ ਵਿਧਾਇਕਾਂ ਨੇ ਦਿੱਤਾ ਅਸਤੀਫ਼ਾ
ਯੂਪੀ ਵਿੱਚ ਭਾਜਪਾ ਆਗੂਆਂ ਦੇ ਅਸਤੀਫ਼ਿਆਂ ਦਾ ਸਿਲਸਿਲਾ ਜਾਰੀ ਹੈ । ਯੋਗੀ ਸਰਕਾਰ ਵਿੱਚ ਮੰਤਰੀ ਧਰਮ ਸਿੰਘ ਸੈਣੀ ਨੇ ਵੀਰਵਾਰ ਨੂੰ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ। ਇਸ ਤੋਂ ਪਹਿਲਾਂ ਸਵਾਮੀ ਪ੍ਰਸਾਦ ਮੌਰਿਆ ਅਤੇ ਦਾਰਾ ਸਿੰਘ ਪਾਰਟੀ ਛੱਡ ਚੁੱਕੇ ਹ
Read More
Comment here