ਪਿੰਡ ਵਿੱਚ ਨਵੀਂ ਬਣੀ ਪੰਚਾਇਤ ਨੇ ਮੀਟਿੰਗ ਕਰਕੇ ਪੰਜ ਅਹਿਮ ਮਤੇ ਪਾਸ ਕੀਤੇ ਹਨ, ਜਿਨ੍ਹਾਂ ਵਿੱਚੋਂ ਸਭ ਤੋਂ ਪਹਿਲਾਂ ਪਿੰਡ ਦੇ ਸਟੇਡੀਅਮ ਦਾ ਨਾਂ ਡਾ: ਮਨਮੋਹਨ ਸਿੰਘ ਦੇ ਨਾਂ ’ਤੇ ਰੱਖਣ ਤੋਂ ਇਲਾਵਾ ਪਿੰਡ ਵਿੱਚ ਨਸ਼ਾ ਵੇਚਣ ਵਾਲੇ ਤੇ ਵੇਚਣ ਵਾਲਿਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰਨ ਅਤੇ ਦਾ ਸਮਾਜਿਕ ਬਾਈਕਾਟ ਕੀਤਾ ਗਿਆ ਹੈ ਅਤੇ ਉਸ ਦੇ ਘਰ ਦਾ ਨਿਰੀਖਣ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਸ ਤੋਂ ਇਲਾਵਾ ਪਿੰਡ ਦੇ ਹਰ ਘਰ ਵਿੱਚ ਪੈਦਾ ਹੋਣ ਵਾਲੀ ਹਰ ਬੱਚੀ ਲਈ 3100 ਰੁਪਏ ਦੀ ਐਫ.ਡੀ. ਕਰਨ ਦਾ ਵੀ ਫੈਸਲਾ ਕੀਤਾ ਗਿਆ। ਪਿੰਡ ਵਿੱਚ ਪੜ੍ਹਦੇ ਬੱਚਿਆਂ ਦੀ IPS, IAS ਜਾਂ PCS ਦੀ ਪੜ੍ਹਾਈ ਦਾ ਖਰਚਾ ਪਿੰਡ ਦੀ ਪੰਚਾਇਤ ਅਤੇ ਦਾਨੀ ਸੱਜਣ ਸਾਂਝੇ ਤੌਰ ‘ਤੇ ਚੁੱਕਣਗੇ। ਇਸ ਦੇ ਨਾਲ ਹੀ ਕਿਸੇ ਵੀ ਸਮਾਗਮ ਲਈ ਡੀਜੇ ਦੀ ਇਜਾਜ਼ਤ ਲੈਣੀ ਪਵੇਗੀ ਅਤੇ ਡੀਜੇ ਰਾਤ 10.30 ਵਜੇ ਤੱਕ ਹੀ ਬਣਾਇਆ ਜਾ ਸਕੇਗਾ। ਪਿੰਡ ਦੀ ਪੰਚਾਇਤ ਦੇ ਇਸ ਫੈਸਲੇ ਤੋਂ ਪਿੰਡ ਵਾਸੀ ਕਾਫੀ ਖੁਸ਼ ਹਨ। ਪਿੰਡ ਦੀਆਂ ਔਰਤਾਂ ਅਤੇ ਪੰਚਾਇਤ ਮੈਂਬਰਾਂ ਨੇ ਪੰਚਾਇਤ ਦੇ ਇਸ ਫੈਸਲੇ ਦਾ ਸਵਾਗਤ ਕਰਦਿਆਂ ਕਿਹਾ ਕਿ ਪਿੰਡ ਵਿੱਚ ਨਸ਼ਿਆਂ ਦੀ ਸਮੱਸਿਆ ਲਗਾਤਾਰ ਵੱਧਦੀ ਜਾ ਰਹੀ ਹੈ, ਇਸ ਲਈ ਇਸ ਵਿਰੁੱਧ ਠੋਸ ਕਦਮ ਚੁੱਕਣ ਦੀ ਸਖ਼ਤ ਲੋੜ ਹੈ। ਪਿੰਡ ਦੇ ਸਾਬਕਾ ਸਰਪੰਚ ਅਤੇ ਕਾਂਗਰਸੀ ਆਗੂ ਸੁਖਰਾਜ ਸਿੰਘ ਰੰਧਾਵਾ ਨੇ ਕਿਹਾ ਕਿ ਅਸੀਂ ਆਪਣੇ ਪਿੰਡ ਦੇ ਚੰਗੇ ਭਵਿੱਖ ਲਈ ਇਹ ਫੈਸਲਾ ਲਿਆ ਹੈ।
ਅੰਮ੍ਰਿਤਸਰ ਦੇ ਪਿੰਡ ਮਾਨਾਂ ਵਾਲਾ ਨੇ ਕੀਤੀ ਅਨੋਖੀ ਪਹਿਲ,ਡਾ:ਮਨਮੋਹਨ ਸਿੰਘ ਦੇ ਨਾਮ ਤੇ ਸਟੇਡੀਅਮ ਤੇ ਹੋਰ ਸੁਣੋ ਕੀ ਪਏ ਮਤੇ
January 3, 20250
Related Articles
December 17, 20240
ਬੋਲੀਵੁੱਡ ਕਲਾਕਾਰ ਸੰਜੇ ਦੱਤ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ
ਅੰਮ੍ਰਿਤਸਰ ਬੋਲੀਵੁੱਡ ਕਲਾਕਾਰ ਸੰਜੇ ਦੱਤ ਗੁਰੂ ਨਗਰੀ ਅੰਮ੍ਰਿਤਸਰ ਪੁੱਜੇ ਤੇ ਇਸ ਮੌਕੇ ਉਨਾਂ ਸੱਚਖੰਡ ਸ੍ਰੀਹਰਿ ਮੰਦਰ ਸਾਹਿਬ ਗੁਰੂ ਘਰ ਵਿੱਚ ਮੱਥਾ ਟੇਕਿਆ ਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਤੇ ਗੁਰਬਾਣੀ ਦਾ ਆਨੰਦ ਮਾਨਿਆ ਇਸ ਮੌਕੇ ਮੀਡੀਆ ਨਾਲ
Read More
October 13, 20210
ਲਖੀਮਪੁਰ ਘਟਨਾ ਦੇ ਸਬੰਧ ‘ਚ ਅੱਜ ਰਾਸ਼ਟਰਪਤੀ ਨੂੰ ਮਿਲੇਗਾ ਕਾਂਗਰਸ ਦਾ ਵਫਦ, ਸੌਂਪੇਗਾ ਮੰਗ ਪੱਤਰ
ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਦੀ ਅਗਵਾਈ ਵਿੱਚ ਪਾਰਟੀ ਦਾ ਇੱਕ ਵਫ਼ਦ ਅੱਜ ਲਖੀਮਪੁਰ ਖੀਰੀ ਘਟਨਾ ਮਾਮਲੇ ਦੇ ਸਬੰਧ ਵਿੱਚ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੂੰ ਮਿਲੇਗਾ ਅਤੇ ਘਟਨਾ ਦੇ ਤੱਥਾਂ ਨਾਲ ਸਬੰਧਿਤ ਮੰਗ ਪੱਤਰ ਸੌਂਪੇਗਾ।
ਕਾਂਗਰਸ ਸੂ
Read More
August 11, 20210
ਗੁੰਮਸ਼ੁਦਾ ਪਤਨੀ ਨੂੰ ਲੱਭ ਰਹੇ ਵਿਅਕਤੀ ਨੇ ਪੁਲਿਸ ਤੋਂ ਦੁਖੀ ਹੋ ਦਿੱਤੀ ਜਾਨ, 9ਵੀਂ ‘ਚ ਪੜ੍ਹਦੀ ਧੀ ਮੰਗ ਰਹੀ ਇਨਸਾਫ, DC-SSP ਨੂੰ ਨੋਟਿਸ
ਲਾਪਤਾ ਪਤਨੀ ਦੀ ਤਲਾਸ਼ ਵਿੱਚ ਪੁਲਿਸ ਅਤੇ ਰਸੂਖਦਾਰਾਂ ਤੋਂ ਤੰਗ ਆ ਕੇ ਦੁਖੀ ਪਤੀ ਨੇ ਖੁਦਕੁਸ਼ੀ ਕਰ ਲਈ। ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਵਿਜੇ ਸਾਂਪਲਾ ਨੇ ਘਟਨਾ ਦਾ ਨੋਟਿਸ ਲੈਂਦਿਆਂ ਸ੍ਰੀ ਮੁਕਤਸਰ ਸਾਹਿਬ ਦੇ ਡੀਸੀ ਅਤੇ ਐਸਐਸਪੀ ਨੂੰ
Read More
Comment here