ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਖ਼ਾਲਸਈ ਜਾਹੋ-ਜਲਾਲ ਨਾਲ ਨਗਰ ਕੀਰਤਨ ਸਜਾਇਆ ਗਿਆ | ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ’ਚ ਸਜਾਏ ਗਏ ਇਸ ਨਗਰ ਕੀਰਤਨ ਦੀ ਆਰੰਭਤਾ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਅਤੇ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਅਰਦਾਸ ਕੀਤੀ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਕਰਨ ਦੀ ਸੇਵਾ ਵੀ ਨਿਭਾਈ।ਇਸ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਵੱਲੋਂ ਸਤਿਨਾਮ ਵਾਹਿਗੁਰੂ ਦੇ ਜਾਪ ਨਾਲ ਨਗਰ ਕੀਰਤਨ ਦੌਰਾਨ ਸ਼ਮੂਲੀਅਤ ਕੀਤੀ ਗਈ।ਨਗਰ ਕੀਰਤਨ ਦੌਰਾਨ ਸ਼ਹਿਰ ਦੇ ਵੱਖ-ਵੱਖ ਸਕੂਲਾਂ ਦੇ ਬੱਚਿਆਂ ਵੱਲੋਂ ਭਰਵੀਂ ਹਾਜ਼ਰੀ ਭਰੀ ਅਤੇ ਬੈਂਡ ਦੀਆਂ ਮਨੋਹਰ ਧੁੰਨਾਂ ਨਾਲ ਗੁਰੂ ਸਾਹਿਬ ਨੂੰ ਸਤਿਕਾਰ ਭੇਟ ਕੀਤਾ। ਗਤਕਾ ਅਖਾੜਿਆਂ ਨੇ ਵੀ ਸਿੱਖ ਜੰਗਜੂ ਕਲਾ ਗੱਤਕੇ ਦੇ ਜ਼ੌਹਰ ਵਿਖਾ ਕੇ ਖ਼ਾਲਸਈ ਰੰਗ ਬੰਨ੍ਹਿਆ। ਨਗਰ ਕੀਰਤਨ ਦੇ ਰਸਤੇ ਨੂੰ ਖੂਬਸੂਰਤ ਲੜੀਆਂ ਨਾਲ ਸਜਾਇਆ ਗਿਆ ਸੀ ਅਤੇ ਸੰਗਤਾਂ ਨੇ ਚਾਹ-ਪਾਣੀ ਅਤੇ ਫਲ ਫਰੂਟ ਨਾਲ ਸੇਵਾ ਕਰਕੇ ਵੀ ਅਥਾਹ ਸ਼ਰਧਾ ਪ੍ਰਗਟਾਈ।
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਵਿਸ਼ਾਲ ਨਗਰ ਕੀਰਤਨ
January 4, 20250

Related tags :
#NagarKirtan #SriAkalTakhtSahib #GuruGobindSinghJi
Related Articles
February 27, 20240
किसान आंदोलन में गई एक और किसान की जान
'दिल्ली चलो मार्च' के मद्देनजर पंजाब-हरियाणा की सीमाओं पर किसानों के मार्च का आज 15वां दिन है. इसी बीच खनौरी बॉर्डर से एक मनहूस खबर सामने आई है. जहां किसान संघर्ष में एक और किसान की मौत हो गई है. मृतक
Read More
September 4, 20220
No Riots In Last 5 Years, UP Is Now Completely Dangamukt: Yogi Adityanath
Uttar Pradesh Chief Minister Yogi Adityanath on Saturday, while pointing out that the state has become a "preferred destination" for investors, said that the government would not allow the "security o
Read More
October 8, 20220
ਭਾਰਤ ‘ਚ ਬੰਦ ਹੋਇਆ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦਾ ਟਵਿੱਟਰ ਅਕਾਊਂਟ
‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦਾ ਟਵਿੱਟਰ ਅਕਾਊਂਟ ਭਾਰਤ ਵਿਚ ਬੰਦ ਹੋ ਗਿਆ ਹੈ। ਅੰਮ੍ਰਿਤਪਾਲ ਸਿੰਘ ‘ਤੇ ਪੰਜਾਬ ਦਾ ਮਾਹੌਲ ਖਰਾਬ ਕਰਨ ਦਾ ਦੋਸ਼ ਲੱਗਾ ਹੈ। ਉਨ੍ਹਾਂ ਨੂੰ ਜਥੇਬੰਦੀ ਦਾ ਪ੍ਰਧਾਨ ਬਣਿਾ ਲਗਭਗ ਇਕ ਸਾਲ ਦਾ ਸ
Read More
Comment here