ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਖ਼ਾਲਸਈ ਜਾਹੋ-ਜਲਾਲ ਨਾਲ ਨਗਰ ਕੀਰਤਨ ਸਜਾਇਆ ਗਿਆ | ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ’ਚ ਸਜਾਏ ਗਏ ਇਸ ਨਗਰ ਕੀਰਤਨ ਦੀ ਆਰੰਭਤਾ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਅਤੇ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਅਰਦਾਸ ਕੀਤੀ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਕਰਨ ਦੀ ਸੇਵਾ ਵੀ ਨਿਭਾਈ।ਇਸ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਵੱਲੋਂ ਸਤਿਨਾਮ ਵਾਹਿਗੁਰੂ ਦੇ ਜਾਪ ਨਾਲ ਨਗਰ ਕੀਰਤਨ ਦੌਰਾਨ ਸ਼ਮੂਲੀਅਤ ਕੀਤੀ ਗਈ।ਨਗਰ ਕੀਰਤਨ ਦੌਰਾਨ ਸ਼ਹਿਰ ਦੇ ਵੱਖ-ਵੱਖ ਸਕੂਲਾਂ ਦੇ ਬੱਚਿਆਂ ਵੱਲੋਂ ਭਰਵੀਂ ਹਾਜ਼ਰੀ ਭਰੀ ਅਤੇ ਬੈਂਡ ਦੀਆਂ ਮਨੋਹਰ ਧੁੰਨਾਂ ਨਾਲ ਗੁਰੂ ਸਾਹਿਬ ਨੂੰ ਸਤਿਕਾਰ ਭੇਟ ਕੀਤਾ। ਗਤਕਾ ਅਖਾੜਿਆਂ ਨੇ ਵੀ ਸਿੱਖ ਜੰਗਜੂ ਕਲਾ ਗੱਤਕੇ ਦੇ ਜ਼ੌਹਰ ਵਿਖਾ ਕੇ ਖ਼ਾਲਸਈ ਰੰਗ ਬੰਨ੍ਹਿਆ। ਨਗਰ ਕੀਰਤਨ ਦੇ ਰਸਤੇ ਨੂੰ ਖੂਬਸੂਰਤ ਲੜੀਆਂ ਨਾਲ ਸਜਾਇਆ ਗਿਆ ਸੀ ਅਤੇ ਸੰਗਤਾਂ ਨੇ ਚਾਹ-ਪਾਣੀ ਅਤੇ ਫਲ ਫਰੂਟ ਨਾਲ ਸੇਵਾ ਕਰਕੇ ਵੀ ਅਥਾਹ ਸ਼ਰਧਾ ਪ੍ਰਗਟਾਈ।
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਵਿਸ਼ਾਲ ਨਗਰ ਕੀਰਤਨ
January 4, 20250

Related tags :
#NagarKirtan #SriAkalTakhtSahib #GuruGobindSinghJi
Related Articles
November 15, 20240
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿੱਖੇ ਸ਼ਰਧਾਲੂ ਨਤਮਸਤਕ ਹੋਣ ਲਈ ਪੁੱਜੇ
ਅੰਮ੍ਰਿਤਸਰ ਸਤਿਗੁਰੂ ਨਾਨਕ ਪ੍ਰਗਟਿਆ ਮਿਟੀ ਧੁੰਧ ਜਗ ਚਾਨਣ ਹੋਈਆ- ਸਿੱਖਾਂ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਦੇਸ਼ ਭਰ ਵਿੱਚ ਅੱਜ ਬੜੀ ਸ਼ਰਧਾ ਅਤੇ ਧੂਮ-ਧਾਮ ਨਾਲ ਮਨਾਇਆ ਜਾ ਰਿਹਾ ਹੈ। ਉਥੇ ਹੀ ਅੱਜ ਸਵੇਰ ਤੋਂ ਹੀ ਸੰ
Read More
May 21, 20210
Microsoft Is Retiring Internet Explorer in 2022, Edge Will Support Many of Its Functions
Microsoft Internet Explorer was launched in August 1995.
Internet Explorer Web browser will be officially retired on June 15, 2022, Microsoft has announced. The company will replace Internet Explor
Read More
May 14, 20230
इमरान पर बरसे पाकिस्तान के मंत्री अहसान इकबाल, कहा- ‘गंदा बिजनेसमैन’ बनकर निकले PTI चीफ
पाकिस्तान के योजना एवं विकास मंत्री अहसान इकबाल ने पाकिस्तान तहरीक-ए-इंसाफ के प्रमुख इमरान खान पर निशाना साधा है. इकबाल ने कहा कि इमरान खान 'गंदे नेता' बनकर उभरे हैं। अल-कादिर भ्रष्टाचार मामले पर बोलत
Read More
Comment here