ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਖ਼ਾਲਸਈ ਜਾਹੋ-ਜਲਾਲ ਨਾਲ ਨਗਰ ਕੀਰਤਨ ਸਜਾਇਆ ਗਿਆ | ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ’ਚ ਸਜਾਏ ਗਏ ਇਸ ਨਗਰ ਕੀਰਤਨ ਦੀ ਆਰੰਭਤਾ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਅਤੇ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਅਰਦਾਸ ਕੀਤੀ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਕਰਨ ਦੀ ਸੇਵਾ ਵੀ ਨਿਭਾਈ।ਇਸ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਵੱਲੋਂ ਸਤਿਨਾਮ ਵਾਹਿਗੁਰੂ ਦੇ ਜਾਪ ਨਾਲ ਨਗਰ ਕੀਰਤਨ ਦੌਰਾਨ ਸ਼ਮੂਲੀਅਤ ਕੀਤੀ ਗਈ।ਨਗਰ ਕੀਰਤਨ ਦੌਰਾਨ ਸ਼ਹਿਰ ਦੇ ਵੱਖ-ਵੱਖ ਸਕੂਲਾਂ ਦੇ ਬੱਚਿਆਂ ਵੱਲੋਂ ਭਰਵੀਂ ਹਾਜ਼ਰੀ ਭਰੀ ਅਤੇ ਬੈਂਡ ਦੀਆਂ ਮਨੋਹਰ ਧੁੰਨਾਂ ਨਾਲ ਗੁਰੂ ਸਾਹਿਬ ਨੂੰ ਸਤਿਕਾਰ ਭੇਟ ਕੀਤਾ। ਗਤਕਾ ਅਖਾੜਿਆਂ ਨੇ ਵੀ ਸਿੱਖ ਜੰਗਜੂ ਕਲਾ ਗੱਤਕੇ ਦੇ ਜ਼ੌਹਰ ਵਿਖਾ ਕੇ ਖ਼ਾਲਸਈ ਰੰਗ ਬੰਨ੍ਹਿਆ। ਨਗਰ ਕੀਰਤਨ ਦੇ ਰਸਤੇ ਨੂੰ ਖੂਬਸੂਰਤ ਲੜੀਆਂ ਨਾਲ ਸਜਾਇਆ ਗਿਆ ਸੀ ਅਤੇ ਸੰਗਤਾਂ ਨੇ ਚਾਹ-ਪਾਣੀ ਅਤੇ ਫਲ ਫਰੂਟ ਨਾਲ ਸੇਵਾ ਕਰਕੇ ਵੀ ਅਥਾਹ ਸ਼ਰਧਾ ਪ੍ਰਗਟਾਈ।
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਵਿਸ਼ਾਲ ਨਗਰ ਕੀਰਤਨ
January 4, 20250

Related tags :
#NagarKirtan #SriAkalTakhtSahib #GuruGobindSinghJi
Related Articles
November 23, 20220
खनन को लेकर पंजाब सरकार को बड़ा झटका, हाईकोर्ट ने जारी किए आदेश
खनन को लेकर पंजाब-हरियाणा हाईकोर्ट ने माननीय सरकार को बड़ा झटका दिया है. हाईकोर्ट ने बिना मंजूरी प्रमाण पत्र के किसी भी निजी ठेकेदार द्वारा खनन पर सख्त प्रतिबंध लगा दिया है। जानकारी के अनुसार यह माम
Read More
December 16, 20240
ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵਮਾਨ ਦੇ ਪਿਤਾ ਲਾਲ ਸਿੰਘ ਜੀ ਦਾ ਹੋਇਆ ਦੇਹਾਂਤ
ਬੀਤੇ ਦਿਨੀ ਨਾਭਾ ਦੇ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵਮਾਨ ਦੇ ਪਿਤਾ ਲਾਲ ਸਿੰਘ ਜੀ ਸਵਰਗਵਾਸ ਹੋ ਗਏ ਸਨ। ਇਸ ਮੌਕੇ ਤੇ ਵਿਧਾਇਕ ਗੁਰਦੇਵ ਸਿੰਘ ਦੇਵਮਾਨ ਦੇ ਨਾਲ ਦੁੱਖ ਦੀ ਘੜੀ ਦੇ ਵਿੱਚ ਸ਼ਾਮਿਲ ਹੋਣ ਦੇ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾਕ
Read More
May 9, 20210
Barack Obama’s Family Dog Bo, A Star Of The White House, Dies
Obama had promised his young daughters Malia and Sasha that they could get a dog after the 2008 election, and Bo joined the family soon after they moved into the president's official residence.
Bar
Read More
Comment here