ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਖ਼ਾਲਸਈ ਜਾਹੋ-ਜਲਾਲ ਨਾਲ ਨਗਰ ਕੀਰਤਨ ਸਜਾਇਆ ਗਿਆ | ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ’ਚ ਸਜਾਏ ਗਏ ਇਸ ਨਗਰ ਕੀਰਤਨ ਦੀ ਆਰੰਭਤਾ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਅਤੇ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਅਰਦਾਸ ਕੀਤੀ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਕਰਨ ਦੀ ਸੇਵਾ ਵੀ ਨਿਭਾਈ।ਇਸ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਵੱਲੋਂ ਸਤਿਨਾਮ ਵਾਹਿਗੁਰੂ ਦੇ ਜਾਪ ਨਾਲ ਨਗਰ ਕੀਰਤਨ ਦੌਰਾਨ ਸ਼ਮੂਲੀਅਤ ਕੀਤੀ ਗਈ।ਨਗਰ ਕੀਰਤਨ ਦੌਰਾਨ ਸ਼ਹਿਰ ਦੇ ਵੱਖ-ਵੱਖ ਸਕੂਲਾਂ ਦੇ ਬੱਚਿਆਂ ਵੱਲੋਂ ਭਰਵੀਂ ਹਾਜ਼ਰੀ ਭਰੀ ਅਤੇ ਬੈਂਡ ਦੀਆਂ ਮਨੋਹਰ ਧੁੰਨਾਂ ਨਾਲ ਗੁਰੂ ਸਾਹਿਬ ਨੂੰ ਸਤਿਕਾਰ ਭੇਟ ਕੀਤਾ। ਗਤਕਾ ਅਖਾੜਿਆਂ ਨੇ ਵੀ ਸਿੱਖ ਜੰਗਜੂ ਕਲਾ ਗੱਤਕੇ ਦੇ ਜ਼ੌਹਰ ਵਿਖਾ ਕੇ ਖ਼ਾਲਸਈ ਰੰਗ ਬੰਨ੍ਹਿਆ। ਨਗਰ ਕੀਰਤਨ ਦੇ ਰਸਤੇ ਨੂੰ ਖੂਬਸੂਰਤ ਲੜੀਆਂ ਨਾਲ ਸਜਾਇਆ ਗਿਆ ਸੀ ਅਤੇ ਸੰਗਤਾਂ ਨੇ ਚਾਹ-ਪਾਣੀ ਅਤੇ ਫਲ ਫਰੂਟ ਨਾਲ ਸੇਵਾ ਕਰਕੇ ਵੀ ਅਥਾਹ ਸ਼ਰਧਾ ਪ੍ਰਗਟਾਈ।
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਵਿਸ਼ਾਲ ਨਗਰ ਕੀਰਤਨ
January 4, 20250
Related tags :
#NagarKirtan #SriAkalTakhtSahib #GuruGobindSinghJi
Related Articles
November 20, 20240
ਜਲੰਧਰ ‘ਚ ਦੋ ਧਿਰਾਂ ਵਿਚਕਾਰ ਗੋਲੀਬਾਰੀ
ਜਲੰਧਰ 'ਚ ਗੋਲੀਬਾਰੀ ਦੀਆਂ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ ਹਨ। ਤਾਜ਼ਾ ਮਾਮਲਾ ਥਾਣਾ ਮਕਸੂਦਾਂ ਅਧੀਨ ਪੈਂਦੇ ਇਲਾਕੇ ਤੋਂ ਸਾਹਮਣੇ ਆਇਆ ਹੈ। ਜਿੱਥੇ ਪੁਰਾਣੀ ਰੰਜਿਸ਼ ਨੂੰ ਲੈ ਕੇ ਜਿੰਮ ਦੇ ਬਾਹਰ ਦੋ ਧਿਰਾਂ ਵਿਚਾਲੇ ਝਗੜਾ ਹੋ ਗਿਆ। ਇਸ ਦੌਰ
Read More
July 28, 20210
Basavaraj Bommai ਬਣੇ ਕਰਨਾਟਕ ਦੇ ਨਵੇਂ ਮੁੱਖ ਮੰਤਰੀ, ਰਾਜਪਾਲ ਨੇ ਚੁਕਾਈ ਸਹੁੰ
ਕਰਨਾਟਕ ਵਿੱਚ ਅੱਜ ਤੋਂ ਨਵੇਂ ਮੁੱਖ ਮੰਤਰੀ ਬਸਵਰਾਜ ਐਸ ਬੋਮਮਾਈ ਦਾ ਸ਼ਾਸਨ ਚੱਲੇਗਾ। ਬਸਵਰਾਜ ਬੋਮਮਾਈ ਨੇ ਬੁੱਧਵਾਰ ਸਵੇਰੇ 11 ਵਜੇ ਰਾਜ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਹੈ।
ਅਜੇ ਸਿਰਫ ਬੀ. ਬੋਮਮਾਈ ਨੇ ਸਹੁੰ ਚੁੱਕੀ ਹੈ, ਯਾਨੀ ਮੰਤਰੀ ਮੰਡ
Read More
March 24, 20220
ਰੂਸ ਦਾ ਸਖਤ ਕਦਮ ! ਟਵਿੱਟਰ ਤੋਂ ਬਾਅਦ ਹੁਣ ਗੂਗਲ ਨਿਊਜ਼ ਨੂੰ ਕੀਤਾ ਬਲਾਕ, ਝੂਠੀਆਂ ਖਬਰਾਂ ਫੈਲਾਉਣ ਦਾ ਲਾਇਆ ਦੋਸ਼
ਰੂਸ ਤੇ ਯੂਕਰੇਨ ਵਿਚਾਲੇ 29ਵੇਂ ਦਿਨ ਵੀ ਜਾਰੀ ਹੈ। ਇਸੇ ਵਿਚਾਲੇ ਰੂਸ ਵੱਲੋਂ ਇੱਕ ਹੋਰ ਵੱਡਾ ਕਦਮ ਚੁੱਕਿਆ ਗਿਆ ਹੈ। ਦੱਸ ਦੇਈਏ ਕਿ ਰੂਸ ਨੇ ਫੇਸਬੁੱਕ, ਇੰਸਟਾਗ੍ਰਾਮ ਅਤੇ ਟਵਿੱਟਰ ‘ਤੇ ਪਾਬੰਦੀ ਲਗਾਉਣ ਤੋਂ ਬਾਅਦ ਹੁਣ ਆਪਣੇ ਦੇਸ਼ ਵਿੱਚ ਗੂਗਲ ਨਿਊਜ
Read More
Comment here