ਸਿੱਖਾਂ ਤੇ ਦਸਵੇਂ ਗੁਰੂ ਧੰਨ ਧੰਨ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਜਿੱਥੇ ਵੱਡੀ ਗਿਣਤੀ ਚ ਸੰਗਤਾਂ ਗੁਰਦੁਆਰਾ ਪਟਨਾ ਸਾਹਿਬ ਵਿਖੇ ਜਾ ਕੇ ਮੱਥਾ ਟੇਕ ਕੇ ਆਪਣੀ ਸ਼ਰਧਾ ਦਾ ਪ੍ਰਗਟਾਵਾ ਕਰਦਿਆਂ ਹਨ। ਉੱਥੇ ਹੀ ਅੱਜ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਵਿੱਚ ਵੀ ਵੱਡੀ ਗਿਣਤੀ ਵਿੱਚ ਸੰਗਤਾਂ ਮੱਥਾ ਟੇਕ ਕੇ ਆਪਣੀ ਸ਼ਰਧਾ ਦਾ ਪ੍ਰਗਟਾਵਾ ਕਰ ਰਹੀਆਂ ਹਨ। ਤੇ ਸਵੇਰ ਦਾ ਸਮਾਂ ਹੋਣ ਕਰਕੇ ਧੁੰਦ ਵੀ ਬਹੁਤ ਜ਼ਿਆਦਾ ਹ ਲੇਕਿਨ ਸੰਗਤਾਂ ਦੀ ਆਮਦ ਦੇ ਉੱਪਰ ਧੁੰਦ ਦਾ ਕੋਈ ਵੀ ਅਸਰ ਦੇਖਣ ਨੂੰ ਨਹੀਂ ਮਿਲਿਆ ਸੰਗਤਾਂ ਵੱਡੀ ਗਿਣਤੀ ਵਿੱਚ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਵਿੱਚ ਮੱਥਾ ਟੇਕਣ ਪਹੁੰਚ ਰਹੀਆਂ ਹਨ ਅਤੇ ਸ੍ਰੀ ਦਰਬਾਰ ਸਾਹਿਬ ਦੇ ਅੰਦਰ ਪਵਿੱਤਰ ਸਰੋਵਰ ਦੇ ਵਿੱਚ ਇਸ਼ਨਾਨ ਦੀ ਡੁਬਕੀ ਲਗਾ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰ ਰਹੀਆਂ ਹਨ। ਇਸ ਦੌਰਾਨ ਸੰਗਤਾਂ ਨਾਲ ਗੱਲਬਾਤ ਕੀਤੀ ਉਹਨਾਂ ਨੇ ਕਿਹਾ ਕਿ ਅੱਜ ਦਸ਼ਮੇਸ਼ ਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਗੁਰਪੁਰਬ ਹੈ ਤੇ ਅੱਜ ਦੇ ਦਿਨ ਗੁਰੂ ਘਰ ਵਿੱਚ ਮੱਥਾ ਟੇਕ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰ ਰਹੇ ਹਾਂ। 
ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਗੁਰਪੁਰਬ ਮੌਕੇ ਦਰਬਾਰ ਸਾਹਿਬ ਵਿੱਚ ਵੱਡੀ ਗਿਣਤੀ ਚ ਸੰਗਤਾਂ ਹੋਈਆਂ ਨਤਮਸਤਕ

