News

ਪੈਦਲ ਜਾ ਰਹੇ ਨੌਜਵਾਨ ਦੀ ਕਰੰਟ ਲੱਗਣ ਨਾਲ ਮੌਤ

ਜਲੰਧਰ ਦੇ ਲੰਮਾ ਪਿੰਡ ਚੌਕ ਨੇੜੇ ਪੈਦਲ ਜਾ ਰਹੇ ਇਕ ਨੌਜਵਾਨ ਦੀ ਕਰੰਟ ਲੱਗਣ ਨਾਲ ਮੌਤ ਹੋ ਗਈ। ਜਿਸ ਕਾਰਨ ਪਰਿਵਾਰਕ ਮੈਂਬਰਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਲੰਮਾ ਪਿੰਡ ਚੌਕ ਨੇੜੇ ਹਾਈਵੇਅ ਜਾਮ ਕਰਕੇ ਰੋਸ ਪ੍ਰਦਰਸ਼ਨ ਕੀਤਾ | ਜਿਸ ਕਾਰਨ ਹਾਈਵੇਅ ‘ਤੇ ਜਾਮ ਲੱਗ ਗਿਆ। ਇਸ ਗੱਲ ਦਾ ਪਤਾ ਲੱਗਦਿਆਂ ਹੀ ਇਲਾਕਾ ਥਾਣਾ ਪੁਲਸ ਦੇ ਅਧਿਕਾਰੀ ਮੌਕੇ ‘ਤੇ ਪਹੁੰਚ ਗਏ। ਜਿਸ ਤੋਂ ਬਾਅਦ ਪੀੜਤ ਪਰਿਵਾਰ ਨਾਲ ਗੱਲਬਾਤ ਕਰਕੇ ਮਾਮਲੇ ਸਬੰਧੀ ਜਾਣਕਾਰੀ ਹਾਸਲ ਕੀਤੀ। ਕਾਰਵਾਈ ਕਰਨ ਦਾ ਭਰੋਸਾ ਦਿੱਤਾ।

ਇਸ ਦੇ ਨਾਲ ਹੀ ਮੌਕੇ ‘ਤੇ ਪਹੁੰਚੇ ਪੁਲਿਸ ਅਧਿਕਾਰੀ ਨੇ ਧਰਨਾਕਾਰੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਮਾਮਲੇ ਸਬੰਧੀ ਲੋੜੀਂਦੀ ਕਾਰਵਾਈ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਇਹ ਮਾਮਲਾ ਥਾਣਾ ਰਾਮਾਮੰਡੀ ਵਿੱਚ ਦਰਜ ਕੀਤਾ ਜਾਵੇ। ਤਾਂ ਜੋ ਮਾਮਲੇ ਸਬੰਧੀ ਕਾਰਵਾਈ ਕੀਤੀ ਜਾ ਸਕੇ। ਇਹ ਮਾਮਲਾ ਮੇਰੇ ਅਧੀਨ ਨਹੀਂ ਆਉਂਦਾ। ਪ੍ਰਦਰਸ਼ਨ ਕਿਸੇ ਢੁਕਵੀਂ ਥਾਂ ‘ਤੇ ਕੀਤਾ ਜਾਣਾ ਚਾਹੀਦਾ ਹੈ। ਜਿਸ ਵਿੱਚ ਆਵਾਜਾਈ ਵਿੱਚ ਕੋਈ ਦਿੱਕਤ ਨਹੀਂ ਆਉਂਦੀ।

ਮ੍ਰਿਤਕ ਦੀ ਪਛਾਣ 21 ਸਾਲਾ ਲੱਕੀ ਵਾਸੀ ਸੰਤੋਖਪੁਰਾ ਹਰਦਿਆਲ ਨਗਰ ਵਜੋਂ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਲੱਕੀ ਫੋਨ ‘ਤੇ ਗੱਲ ਕਰਦਾ ਹੋਇਆ ਪੈਦਲ ਜਾ ਰਿਹਾ ਸੀ। ਇਸ ਦੌਰਾਨ ਲੰਮਾ ਪਿੰੰਡ ਚੌਕ ਨੇੜੇ ਸੜਕ ’ਤੇ ਡਿੱਗੀ ਬਿਜਲੀ ਦੀ ਤਾਰਾਂ ’ਤੇ ਉਸ ਦਾ ਪੈਰ ਆ ਗਿਆ ਅਤੇ ਬਿਜਲੀ ਦਾ ਝਟਕਾ ਲੱਗਣ ਕਾਰਨ ਲੱਕੀ ਦੀ ਮੌਤ ਹੋ ਗਈ।

Comment here

Verified by MonsterInsights