Site icon SMZ NEWS

ਫਰੀਦਕੋਟ ਪੁਲਿਸ ਨੇ ਬੰਬੀਹਾ ਗੈਗ ਦੇ ਗੈਗਸਟਰ ਸਿੰਮਾ ਬਹਿਬਲ ਦੇ 02 ਗੁਰਗਿਆ ਨੂੰ ਮੁਠਭੇੜ ਉਪਰੰਤ ਕੀਤਾ ਕਾਬੂ

ਫਰੀਦਕੋਟ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋ ਬੰਬੀਹਾ ਗੈਗ ਦੇ ਏ ਕੈਟਾਗਿਰੀ ਗੈਗਸਟਰ ਹਰਸਿਮਰਨਜੀਤ ਉਰਫ ਸਿੰਮਾ ਦੇ 02 ਸਾਥੀਆਂ ਨੂੰ ਫਰੀਦਕੋਟ ਦੇ ਬੀੜ ਸਿੱਖਾ ਵਾਲਾ ਨਜਦੀਕ ਮੁਠਭੇੜ ਤੋ ਬਾਅਦ ਕਾਬੂ ਕੀਤਾ ਗਿਆ। ਐਸ.ਐਸ.ਪੀ ਫਰੀਦਕੋਟ ਡਾ. ਪ੍ਰਗਿਆ ਜੈਨ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਫਰੀਦਕੋਟ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਗੈਗਸਟਰ ਹਰਸਿਮਰਨਜੀਤ ਉਰਫ ਸਿੰਮਾ ਜਿਸ ਉੱਪਰ ਕਤਲ, ਨਸ਼ੇ, ਚੋਰੀ, ਖੋਹ ਅਤੇ ਅਸਲੇ ਐਕਟ ਤਹਿਤ ਕਰੀਬ 26 ਮੁਕੱਦਮੇ ਦਰਜ ਰਜਿਸਟਰ ਹਨ, ਉਸਦੇ ਸਾਥੀ ਫਰੀਦਕੋਟ ਦੇ ਏਰੀਆਂ ਵਿੱਚ ਘੁੰਮ ਰਹੇ ਹਨ ਜਿਸ ਤੇ ਸੀ.ਆਈ.ਏ ਜੈਤੋ ਅਤੇ ਥਾਣਾ ਜੈਤੋ ਦੀਆਂ ਟੀਮਾਂ ਵੱਲੋਂ ਬੀੜ ਸਿੱਖਾ ਵਾਲਾ ਨਜਦੀਕ ਨਾਕਾ ਲਗਾਇਆ ਹੋਇਆ ਸੀ,ਉਸ ਸਮੇ ਇਹ ਦੋਸ਼ੀ ਫੋਰਚੂਨਰ ਗੱਡੀ ਉੱਪਰ ਆਉਦੇ ਦਿਖਾਈ ਦਿੱਤੇ ਜਿਹਨਾਂ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਉਨਾਂ ਨੇ ਪੁਲਿਸ ਟੀਮ ਤੇ ਹਮਲਾ ਕਰ ਦਿੱਤਾ, ਜਿਸ ਵਿੱਚ ਸਰਕਾਰੀ ਗੱਡੀ ਉੱਪਰ ਵੀ 03 ਫਾਇਰ ਲੱਗੇ ਅਤੇ ਮੌਕੇ ਤੋ ਭੱਜਣ ਦੀ ਕੋਸ਼ਿਸ਼ ਕੀਤੀ, ਜਿਸ ਦੇ ਜਵਾਬ ਵਿੱਚ ਪੁਲਿਸ ਨੇ ਆਤਮਰੱਖਿਆ ਵਿੱਚ ਕਾਰਵਾਈ ਕਰਦਿਆ ਜਵਾਬੀ ਫਾਇਰਿੰਗ ਕੀਤੀ। ਜਿਸ ਵਿੱਚ ਇਹ 02 ਮੁਲਜਮ ਜਖਮੀ ਹੋ ਗਏ ਜਿਨ੍ਹਾਂ ਨੂੰ ਇਲਾਜ ਲਈ ਮੈਡੀਕਲ ਹਸਪਤਾਲ ਲਿਜਾਇਆ ਗਿਆ।
ਗ੍ਰਿਫਤਾਰ ਕੀਤੇ ਗਏ ਦੋਸ਼ੀਆਂ ਦੀ ਪਹਿਚਾਣ ਸੁਖਜੀਤ ਸਿੰਘ ਉਰਫ ਸੁੱਖ ਰੋਮਾਣਾ ਉਰਫ ਕਾਲਾ ਪੁੱਤਰ ਬਲਜੀਤ ਸਿੰਘ ਵਾਸੀ ਰੋਮਾਣਾ ਅਲਬੇਲ ਸਿੰਘ ਅਤੇ ਹਰਮਨਦੀਪ ਸਿੰਘ ਉਰਫ ਰੂਸ਼ਾ ਪੁੱਤਰ ਜੋਰਾ ਸਿੰਘ ਵਾਸੀ ਬਹਿਬਲ ਕਲਾ ਵਜੋ ਹੋਈ ਹੈ। ਪੁਲਿਸ ਟੀਮਾਂ ਨੇ ਇਹਨਾਂ ਤੋ ਇੱਕ ਪਿਸਟਲ .315 ਬੋਰ ਅਤੇ ਇੱਕ ਪਿਸਟਲ .32 ਬੋਰ ਅਤੇ 06 ਕਾਰਤੂਸ ਬਰਾਮਦ ਕੀਤੇ ਹਨ, ਇਸ ਦੇ ਨਾਲ ਹੀ ਉਹਨਾਂ ਦੀ ਫੋਰਚਿਊਨਰ ਗੱਡੀ ਵੀ ਜਬਤ ਕੀਤੀ ਗਈ ਹੈ, ਜਿਸ ਉੱਤੇ ਉਹ ਸਵਾਰ ਹੋ ਕੇ ਆ ਰਹੇ ਸਨ।
ਇਹ ਦੋਸ਼ੀ ਅਸਲਾ ਐਕਟ ਥਾਣਾ ਬਾਜਾਖਾਨਾ ਵਿੱਚ ਦਰਜ਼ ਮੁਕੱਦਮੇ ਚ ਲੋੜੀਦੇ ਸਨ। ਇਹਨਾਂ ਦੋਸ਼ੀਆਂ ਦੇ ਖਿਲਾਫ ਪਹਿਲਾ ਵੀ ਅਸਲਾ ਐਂਕਟ ਅਤੇ NDPS ਐਂਕਟ ਤਹਿਤ ਕਈ ਮਾਮਲੇ ਦਰਜ਼ ਹਨ।

Exit mobile version