ਸ਼੍ਰੋਮਣੀ ਅਕਾਲੀ ਦਲ ਬਾਗੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਵਿੱਚ ਚੱਲ ਰਹੀ ਖਿੱਚਾ ਧਾਨੀ ਲਗਾਤਾਰ ਹੇ ਸ਼੍ਰੀ ਅਕਾਲ ਤਖਤ ਸਾਹਿਬ ਤੇ ਆ ਕੇ ਰੁਕਦੀ ਹੋਈ ਨਜ਼ਰ ਨਹੀਂ ਆ ਰਹੀ ਕਿਉਂਕਿ ਇੱਕ ਪਾਸੇ ਸ਼੍ਰੋਮਣੀ ਅਕਾਲੀ ਦਲ ਬਾਗੀਆਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇਣ ਨੇਤਾਵਾਂ ਦੇ ਅਸਤੀਫੇ ਦੀ ਮੰਗ ਲਗਾਤਾਰ ਕੀਤੀ ਜਾ ਰਹੀ ਹੈ ਅਤੇ ਉਹਨਾਂ ਅਸਤੀਫਿਆਂ ਨੂੰ ਪ੍ਰਵਾਨ ਨਾ ਕੀਤੇ ਜਾਣ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਤੇ ਹਮਲਾਵਰ ਹੋਏ ਹੋਏ ਹਨ ਉੱਥੇ ਦੂਸਰੇ ਪਾਸੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਲਗਾਤਾਰ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨਾਲ ਮੁਲਾਕਾਤ ਕਰ ਬਾਰ ਬਾਰ ਅਸਤੀਫੇ ਪ੍ਰਵਾਣ ਨਾ ਕਰਨ ਨੂੰ ਲੈ ਕੇ ਗੁਜਰਾ ਸ਼ਾਹ ਕੀਤੀਆਂ ਜਾ ਰਹੀਆਂ ਹਨ। ਹਾਲਾਂਕਿ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਵੱਲੋਂ ਤਿੰਨ ਦਿਨ ਦੇ ਅੰਦਰ ਅੰਦਰ ਹੀ ਅਸਤੀਫੇ ਪ੍ਰਵਾਣਕਾਰ ਸ੍ਰੀ ਅਕਾਲ ਤਖਤ ਸਾਹਿਬ ਤੇ ਭੇਜਣ ਲਈ ਕਿਹਾ ਗਿਆ ਸੀ ਲੇਕਿਨ ਹੁਣ 8 ਤਰੀਕ ਹੋਣ ਦੇ ਬਾਵਜੂਦ ਵੀ ਕੋਈ ਵੀ ਅਸਤੀਫਾ ਪ੍ਰਵਾਨ ਨਹੀਂ ਹੋ ਪਾਇਆ ਜਿਸ ਨੂੰ ਲੈ ਕੇ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਵੱਲੋਂ ਵੀ ਬੀਤੇ ਦਿਨੀ ਤਿੱਖੀ ਪ੍ਰਤਿਕਿਰਿਆ ਦਿੱਤੀ ਗਈ ਸੀ। ਅਤੇ ਉਸ ਤੋਂ ਬਾਅਦ ਸ੍ਰੀ ਅਕਾਲ ਤਖਤ ਸਾਹਿਬ ਤੇ ਬਾਗੀ ਅਕਾਲੀਆਂ ਵੱਲੋਂ ਪਹੁੰਚ ਕੇ ਇੱਕ ਵਾਰ ਫਿਰ ਤੋਂ ਅਸਤੀਫੇ ਪ੍ਰਵਾਨ ਕਰਨ ਦੀ ਗੱਲ ਕੀਤੀ ਗਈ ਸੀ। ਲੇਕਿਨ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਨੇਤਾਵਾਂ ਵੱਲੋਂ ਇੱਕ ਵਾਰ ਫਿਰ ਤੋਂ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨਾਲ ਮੁਲਾਕਾਤ ਕੀਤੀ ਜਾ ਰਹੀ ਹੈ ਅਤੇ ਇਸ ਮੁਲਾਕਾਤ ਵਿੱਚ ਬਹੁਤ ਸਾਰੇ ਮੁੱਦਿਆਂ ਤੇ ਚਰਚਾ ਕੀਤੀ ਜਾ ਸਕਦੀ ਹੈ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਸਮੂਹ ਲੀਡਰਸ਼ਿਪ 3 ਵਜੇ ਦੇ ਕਰੀਬ ਹੀ ਆਪਣਾ ਸਾਰਾ ਸਪਸ਼ਟੀਕਰਨ ਦਿੰਦੀ ਹੋਈ ਵੀ ਨਜ਼ਰ ਆਵੇਗੀ
ਉਥੇ ਹੀ ਇਸ ਮੀਟਿੰਗ ਵਿੱਚ ਸ਼ਾਮਿਲ ਹੋਏ ਦਲਜੀਤ ਸਿੰਘ ਚੀਮਾ ਗੁਲਜਾਰ ਸਿੰਘ ਰਣੀਕੇ ਅਰਸ਼ਦੀਪ ਸਿੰਘ ਕਲੇਰ ਅਤੇ ਦਿੱਲੀ ਸ਼੍ਰੋਮਣੀ ਅਕਾਲੀ ਦਲ ਦੇ ਇੰਚਾਰਜ ਪਰਮਜੀਤ ਸਿੰਘ ਸਰਨਾ ਮੌਜੂਦ ਹਨ ਉੱਥੇ ਹੀ ਤਿੰਨ ਵਜੇ ਤੱਕ ਕਰੀਬ ਇਹਨਾਂ ਵੱਲੋਂ ਇੱਕ ਪ੍ਰੈਸ ਵਾਰਤਾ ਵੀ ਕੀਤੀ ਜਾਵੇਗੀ।