ਅਜਨਾਲਾ ਅੰਦਰ ਕਾਂਗਰਸੀ ਵਰਕਰਾਂ ਉੱਤੇ ਹੋ ਰਹੇ ਨਜਾਇਜ਼ ਪਰਚਿਆਂ ਨੂੰ ਲੈ ਕੇ ਕਾਂਗਰਸ ਪਾਰਟੀ ਦੇ ਜਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਪ੍ਰਧਾਨ ਅਤੇ ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਦੀ ਅਗਵਾਈ ਹੇਠ ਥਾਣਾ ਅਜਨਾਲਾ ਦੇ ਬਾਹਰ ਕਾਂਗਰਸ ਵਰਕਰਾਂ ਵਲੋਂ ਪੁਲਿਸ ਪ੍ਰਸ਼ਾਸਨ ਡੀ ਐਸ ਪੀ ਅਤੇ ਐਸ ਐਚ ਓ ਵਿਰੁੱਧ ਜਬਰਦਸਤ ਧਰਨਾ ਦਿਤਾ ਗਿਆ ਜਿਸ ਦੌਰਾਨ ਪੁਲਿਸ ਪ੍ਰਸ਼ਾਸਨ ਵਿਰੁੱਧ ਜੰਮਕੇ ਨਾਅਰੇਬਾਜੀ ਕੀਤੀ ਗਈ, ਇਸ ਮੌਕੇ ਐਸਪੀਡੀ ਹਰਿੰਦਰ ਸਿੰਘ ਵੱਲੋਂ ਮੌਕੇ ਤੇ ਪਹੁੰਚ ਕੇ ਕਾਂਗਰਸੀ ਵਰਕਰਾਂ ਕੋਲੋਂ ਮੰਗ ਪੱਤਰ ਲੈ ਕੇ ਅਤੇ ਉਹਨਾਂ ਨੂੰ ਅਸ਼ਵਾਸਨ ਦੇ ਕੇ ਇਹ ਧਰਨਾ ਚੁਕਵਾਇਆ ਗਿਆ। ਇਸ ਮੌਕੇ ਕਾਂਗਰਸ ਦੇ ਸਾਬਕਾ ਵਿਧਾਇਕ ਹਰ ਪ੍ਰਤਾਪ ਸਿੰਘ ਅਜਨਾਲਾ ਨੇ ਕਿਹਾ ਕਿ ਅਜਨਾਲਾ ਪੁਲਿਸ ਵੱਲੋਂ ਲਗਾਤਾਰ ਕਾਂਗਰਸੀ ਵਰਕਰਾਂ ਉੱਪਰ ਨਜਾਇਜ਼ ਤੌਰ ਤੇ ਮਾਮਲੇ ਦਰਜ ਕੀਤੇ ਜਾ ਰਹੇ ਹਨ ਜਿਸ ਨੂੰ ਲੈ ਕੇ ਅੱਜ ਉਹਨਾਂ ਵੱਲੋਂ ਇਹ ਧਰਨਾ ਦਿੱਤਾ ਗਿਆ ਹੈ ਉਹਨਾਂ ਪੁਲਿਸ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਨੂੰ ਅਪੀਲ ਕੀਤੀ ਕੀ ਕਾਂਗਰਸੀ ਵਰਕਰਾਂ ਉੱਪਰ ਕੀਤੇ ਜਾ ਰਹੇ ਨਜਾਇਜ਼ ਪਰਚੇ ਰੱਦ ਕੀਤੇ ਜਾਣ ਨਹੀਂ ਤਾਂ ਆਉਣ ਵਾਲੇ ਸਮੇਂ ਵਿੱਚ ਹੋਰ ਦਿੱਖਾ ਸੰਘਰਸ਼ ਕੀਤਾ ਜਾਵੇਗਾ।