ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਅੱਜ ਮਰਹੂਮ ਵਿਧਾਇਕ ਗੁਰਪ੍ਰੀਤ ਗੋਗੀ ਦੇ ਘਰ ਪਹੁੰਚੇ। ਪਰਿਵਾਰ ਦੇ ਨਾਲ ਦੁੱਖ ਸਾਂਝਾ ਕੀਤਾ। ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਬਿਕਰਮ ਮਜੀਠੀਆ ਨੇ ਕਿਹਾ ਕਿ ਗੁਰਪ੍ਰੀਤ ਗੋਗੀ ਚੰਗੇ ਸੁਭਾਅ ਦੇ ਮਾਲਕ ਸਨ ਅਤੇ ਉਹ ਹਰ ਵਿਅਕਤੀ ਦੇ ਨਾਲ ਮਿਲ ਜੁਲ ਕੇ ਰਹਿੰਦੇ ਸਨ ਉਹਨਾਂ ਨੇ ਕਿਹਾ ਕਿ ਉਹ ਪਾਰਟੀ ਲਾਈਨ ਤੋਂ ਉੱਪਰ ਉੱਠ ਕੇ ਲੋਕਾਂ ਦੇ ਹੱਕ ਦੀ ਗੱਲ ਕਰਦੇ ਸਨ ਅਤੇ ਉਨਾਂ ਦੇ ਜਾਨ ਨਾਲ ਜੋ ਘਾਟਾ ਪਿਆ ਹੈ ਉਹ ਕਦੇ ਵੀ ਪੂਰਾ ਨਹੀਂ ਕੀਤਾ ਜਾ ਸਕਦਾ। ਉਹਨਾਂ ਨੇ ਕਿਹਾ ਕਿ ਗੁਰਪ੍ਰੀਤ ਗੋਗੀ ਦਾ ਉਹਨਾਂ ਦੇ ਨਾਲ ਬਹੁਤ ਹੀ ਚੰਗੇ ਸਬੰਧ ਸਨ।