Site icon SMZ NEWS

ਸਿਹਤ ਕੇਂਦਰ ਮਿੱਠੇਵਾਲ ਵਿਖ਼ੇ ਮਨਾਈ ਲੋਹੜੀ , ਇਸ ਮੌਕੇ ਲੋੜਵੰਦਾਂ ਨੂੰ ਵੰਡੇ ਕੰਬਲ

ਸਿਵਲ ਸਰਜਨ ਮਾਲੇਰਕੋਟਲਾ ਡਾ. ਸੰਜੇ ਗੋਇਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਜੀ ਐਸ ਭਿੰਡਰ ਦੀ ਅਗਵਾਈ ਹੇਠ ਸਬ ਸੈਂਟਰ ਮਿੱਠੇਵਾਲ ਵਿਖ਼ੇ ਲੋਹੜੀ ਦਾ ਤਿਉਹਾਰ ਮਨਾਇਆ ਗਿਆ ਇਸ ਮੌਕੇ ਸਟਾਫ਼ ਮੈਂਬਰ ਤੇ ਟੀਮ ਰੌਸ਼ਨੀ ਦੇ ਸੰਚਾਲਕ ਰਾਜੇਸ਼ ਰਿਖੀ ਤੇ ਸਟਾਫ਼ ਵੱਲੋਂ ਪਿੰਡ ਦੇ ਲੋੜਵੰਦ ਬਜ਼ੁਰਗਾਂ ਨੂੰ ਕੰਬਲ ਵੰਡੇ ਗਏ | ਇਸ ਮੌਕੇ ਗ੍ਰਾਮ ਪੰਚਾਇਤ ਤੇ ਸਰਪੰਚ ਕੁਲਦੀਪ ਸਿੰਘ ਅਤੇ ਜਥੇਦਾਰ ਸੁਖਦੇਵ ਸਿੰਘ ਨੇ ਕਿਹਾ ਕੇ ਇਹ ਸਿਹਤ ਕੇਂਦਰ ਦੇ ਸਟਾਫ਼ ਦੀ ਮਿਹਨਤ ਹੈ ਜੋ ਪਿੰਡ ਮਿੱਠੇਵਾਲ ਦਾ ਸਿਹਤ ਕੇਂਦਰ ਅੱਜ ਵੱਡੀ ਤਰੱਕੀ ਕਰ ਰਿਹਾ ਹੈ ਇਸ ਮੌਕੇ ਉਹਨਾਂ ਅੱਗੇ ਕਿਹਾ ਕੇ ਟੀਮ ਰੌਸ਼ਨੀ ਦੇ ਸੰਚਾਲਕ ਰਾਜੇਸ਼ ਰਿਖੀ ਪਿਛਲੇ ਲੰਬੇ ਸਮੇਂ ਤੋਂ ਲੋੜਵੰਦਾ ਦੀ ਸੇਵਾ ਕਰ ਰਹੇ ਹਨ ਅਤੇ ਹਰ ਵਾਰ ਸਰਦੀਆਂ ਦੇ ਵਿੱਚ ਜਰੂਰਤਮੰਦਾਂ ਨੂੰ ਠੰਡ ਤੋਂ ਬਚਾਉਣ ਦੇ ਲਈ ਕੰਬਲ ਵੰਡ ਦੇ ਮਾਨਵਤਾ ਦੀ ਸੇਵਾ ਦਾ ਕਾਰਜ ਕਰ ਰਹੇ ਹਨ |
ਉਹਨਾਂ ਕਿਹਾ ਕੇ ਸਿਹਤ ਕੇਂਦਰ ਮਿੱਠੇਵਾਲ ਵੱਲੋਂ ਜਿੱਥੇ ਸਿਹਤ ਸੇਵਾਵਾਂ ਰਾਹੀਂ ਲੋਕਾਂ ਦੀ ਸੇਵਾ ਕੀਤੀ ਜਾ ਰਹੀ ਹੈ ਉੱਥੇ ਹੀ ਦਾਨੀ ਸੱਜਣਾ ਦੀ ਮਦਦ ਦੇ ਨਾਲ ਸੈਂਟਰ ਦੀ ਨੁਹਾਰ ਬਦਲਣ ਦੀ ਕੋਸ਼ਿਸ ਕੀਤੀ ਜਾ ਰਹੀ ਹੈ ਅਤੇ ਇਹ ਕੋਸ਼ਿਸ ਬਹੁਤ ਹੱਦ ਤੱਕ ਸਫ਼ਲ ਵੀ ਹੋਈ ਹੈ |

Exit mobile version