ਸਿਵਲ ਸਰਜਨ ਮਾਲੇਰਕੋਟਲਾ ਡਾ.ਸੰਜੇ ਗੋਇਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਜੀ ਐਸ ਭਿੰਡਰ ਦੀ ਅਗਵਾਈ ਹੇਠ ਸਬ ਸੈਂਟਰ ਮਿੱਠੇਵਾਲ ਵਿਖ਼ੇ ਲੋਹੜੀ ਦਾ ਤਿਉਹਾਰ ਮਨਾਇਆ ਗਿਆ ਇਸ ਮੌਕੇ ਸਟਾਫ਼ ਮੈਂਬਰ ਤੇ ਟੀਮ ਰੌਸ਼ਨੀ ਦੇ ਸੰਚਾਲਕ ਰਾਜੇਸ਼ ਰਿਖੀ ਤੇ ਸਟਾਫ਼ ਵੱਲੋਂ ਪਿੰਡ ਦੇ ਲੋੜਵੰਦ ਬਜ਼ੁਰਗਾਂ ਨੂੰ ਕੰਬਲ ਵੰਡੇ ਗਏ | ਇਸ ਮੌਕੇ ਗ੍ਰਾਮ ਪੰਚਾਇਤ ਤੇ ਸਰਪੰਚ ਕੁਲਦੀਪ ਸਿੰਘ ਅਤੇ ਜਥੇਦਾਰ ਸੁਖਦੇਵ ਸਿੰਘ ਨੇ ਕਿਹਾ ਕੇ ਇਹ ਸਿਹਤ ਕੇਂਦਰ ਦੇ ਸਟਾਫ਼ ਦੀ ਮਿਹਨਤ ਹੈ ਜੋ ਪਿੰਡ ਮਿੱਠੇਵਾਲ ਦਾ ਸਿਹਤ ਕੇਂਦਰ ਅੱਜ ਵੱਡੀ ਤਰੱਕੀ ਕਰ ਰਿਹਾ ਹੈ ਇਸ ਮੌਕੇ ਉਹਨਾਂ ਅੱਗੇ ਕਿਹਾ ਕੇ ਟੀਮ ਰੌਸ਼ਨੀ ਦੇ ਸੰਚਾਲਕ ਰਾਜੇਸ਼ ਰਿਖੀ ਪਿਛਲੇ ਲੰਬੇ ਸਮੇਂ ਤੋਂ ਲੋੜਵੰਦਾ ਦੀ ਸੇਵਾ ਕਰ ਰਹੇ ਹਨ ਅਤੇ ਹਰ ਵਾਰ ਸਰਦੀਆਂ ਦੇ ਵਿੱਚ ਜਰੂਰਤਮੰਦਾਂ ਨੂੰ ਠੰਡ ਤੋਂ ਬਚਾਉਣ ਦੇ ਲਈ ਕੰਬਲ ਵੰਡ ਦੇ ਮਾਨਵਤਾ ਦੀ ਸੇਵਾ ਦਾ ਕਾਰਜ ਕਰ ਰਹੇ ਹਨ | ਉਹਨਾਂ ਕਿਹਾ ਕੇ ਸਿਹਤ ਕੇਂਦਰ ਮਿੱਠੇਵਾਲ ਵੱਲੋਂ ਜਿੱਥੇ ਸਿਹਤ ਸੇਵਾਵਾਂ ਰਾਹੀਂ ਲੋਕਾਂ ਦੀ ਸੇਵਾ ਕੀਤੀ ਜਾ ਰਹੀ ਹੈ ਉੱਥੇ ਹੀ ਦਾਨੀ ਸੱਜਣਾ ਦੀ ਮਦਦ ਦੇ ਨਾਲ ਸੈਂਟਰ ਦੀ ਨੁਹਾਰ ਬਦਲਣ ਦੀ ਕੋਸ਼ਿਸ ਕੀਤੀ ਜਾ ਰਹੀ ਹੈ ਅਤੇ ਇਹ ਕੋਸ਼ਿਸ ਬਹੁਤ ਹੱਦ ਤੱਕ ਸਫ਼ਲ ਵੀ ਹੋਈ ਹੈ |
ਸਿਹਤ ਕੇਂਦਰ ਮਿੱਠੇਵਾਲ ਵਿਖ਼ੇ ਮਨਾਈ ਲੋਹੜੀ , ਇਸ ਮੌਕੇ ਲੋੜਵੰਦਾਂ ਨੂੰ ਵੰਡੇ ਕੰਬਲ
January 15, 20250
Related Articles
January 20, 20230
New teaching methods will be taught in government schools, 36 principals will go for training abroad: Minister Bainsv
The Chief Minister of Punjab, Bhagwant Mann, had announced that education would be conducted in a new way in government schools of the state, for which school teachers would be sent abroad where they
Read More
March 6, 20210
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੇਂਦਰ ਸਰਕਾਰ ਦੇ ਬਣਾਏ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਕਰਵਾਉਣ ਅਤੇ MSP ਜਾਰੀ ਰੱਖਣ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੇਂਦਰ ਸਰਕਾਰ ਦੇ ਬਣਾਏ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਕਰਵਾਉਣ ਅਤੇ MSP ਜਾਰੀ ਰੱਖਣ ਲਈ ਪੰਜਾਬ ਵਿਧਾਨ ਸਭਾ ਵਿੱਚ ਪੇਸ਼ ਕੀਤਾ ਗਿਆ ਮਤਾ ਜੋ ਸਦਨ ਵੱਲੋਂ ਸਰਬਸੰਮਤੀ ਨਾਲ ਪਾਸ ਕਰ ਦਿੱਤਾ ਗਿਆ
Read More
June 16, 20210
ਦਰਦਨਾਕ ਸੜਕ ਹਾਦਸਾ: ਟਰੱਕ ਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ, ਇੱਕੋ ਪਰਿਵਾਰ ਦੇ 10 ਲੋਕਾਂ ਦੀ ਮੌਕੇ ‘ਤੇ ਮੌਤ
ਗੁਜਰਾਤ ਦੇ ਆਨੰਦ ਜ਼ਿਲ੍ਹੇ ਵਿੱਚ ਬੁੱਧਵਾਰ ਸਵੇਰੇ ਇੱਕ ਦਰਦਨਾਕ ਹਾਦਸਾ ਵਾਪਰਿਆ ਹੈ । ਦਰਅਸਲ, ਇਹ ਹਾਦਸਾ ਤਾਰਾਪੁਰ ਇਲਾਕੇ ਵਿੱਚ ਵਾਪਰਿਆ ਹੈ, ਜਿੱਥੇ ਇੱਕ ਕਾਰ ਅਤੇ ਟਰੱਕ ਦੀ ਭਿਆਨਕ ਟੱਕਰ ਵਿੱਚ 10 ਲੋਕਾਂ ਦੀ ਮੌਕੇ ’ਤੇ ਮੌਤ ਹੋ ਗਈ।
ਮਿਲੀ ਜ
Read More
Comment here