Site icon SMZ NEWS

ਅਮਿਤ ਸ਼ਾਹ ਵੱਲੋਂ ਡਾ. ਭੀਮ ਰਾਓ ਅੰਬੇਦਕਰ ਖਿਲਾਫ਼ ਦਿੱਤੇ ਬਿਆਨ ਨੂੰ ਲੈ ਕੇ ਕਾਂਗਰਸ ਨੇ ਕੀਤਾ ਰੋਸ ਪ੍ਰਦਰਸ਼ਨ!

ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਜੀ ਦੇ ਖਿਲਾਫ਼ ਕੇਂਦਰੀ ਗ੍ਰਹ ਮੰਤਰੀ ਅਮਿਤ ਸ਼ਾਹ ਜੀ ਵੱਲੋ ਵਰਤੀ ਗਈ ਭੱਦੀ ਸ਼ਬਦਾਵਲੀ ਨੂੰ ਲੈ ਕੇ ਕਾਂਗਰਸ ਪਾਰਟੀ ਵੱਲੋਂ ਰੋਸ਼ ਪ੍ਰਦਰਸ਼ਨ ਕੀਤਾ ਗਿਆ | ਕਿਹਾ ਕਿ ਬਾਬਾ ਸਾਹਿਬ ਭੀਮ ਰਾਉ ਅੰਬਡੇਕਰ ਕਾਨੂੰਨ ਦੇ ਵਿੱਚ ਚੀਤਾ ਸਨ ਉਹਨਾਂ ਦੇ ਖਿਲਾਫ ਅਮਿਤ ਸ਼ਾਹ ਵੱਲੋਂ ਜੋ ਸ਼ਬਦਾਵਲੀ ਵਰਤੀ ਗਈ ਹੈ ਉਹ ਕਦੇ ਵੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ | ਇਸ ਮੌਕੇ ਅੱਜ ਕਾਂਗਰਸ ਪਾਰਟੀ ਦੇ ਨਾਲ ਸਮੂਹ ਜਥੇਬੰਦੀਆਂ ਨੇ ਇਕੱਠੇ ਹੋ ਕੇ ਕੇਂਦਰੀ ਮੰਤਰੀ ਦੇ ਖਿਲਾਫ ਰੋਸ ਪ੍ਰਦਰਸ਼ਨ ਕੀਤਾ | ਉਹਨਾਂ ਕਿਹਾ ਕਿ ਕੇਂਦਰੀ ਮੰਤਰੀ ਦੇ ਖਿਲਾਫ ਐਫ ਆਈਆਰ ਦਰਜ ਹੋਣੀ ਚਾਹੀਦੀ ਹੈ ਤੇ ਉਹਨਾਂ ਨੂੰ ਸਲਾਖਾਂ ਪਿੱਛੇ ਭੇਜਣਾ ਚਾਹੀਦਾ ਹੈ | ਉਹਨਾਂ ਕਿਹਾ ਕਿ ਜੇਕਰ ਇਹਨਾਂ ਦੇ ਖਿਲਾਫ ਐਫਆਈਆਰ ਦਰਜ ਨਾ ਕੀਤੀ ਗਈ ਤੇ ਆਉਣ ਵਾਲੇ ਸਮੇਂ ਚ ਪੂਰੇ ਹਿੰਦੁਸਤਾਨ ਦੇ ਵਿੱਚ ਕਾਂਗਰਸ ਪਾਰਟੀ ਦੇ ਨਾਲ ਸਮੂਹ ਜਥੇਬੰਦੀਆਂ ਇਕੱਠੀਆਂ ਹੋ ਕੇ ਵੱਡੇ ਰੋਸ਼ ਪ੍ਰਦਰਸ਼ਨ ਕਰਨਗੀਆਂ |

ਅੰਮ੍ਰਿਤਸਰ ਅੱਜ ਕਾਂਗਰਸ ਪਾਰਟੀ ਨਾਲ ਮਿਲ ਕੇ ਸਮੂਹ ਜਥੇਬੰਦੀਆਂ ਨੇ ਇਕੱਠੇ ਹੋ ਕੇ ਅੱਜ ਕੇਂਦਰੀ ਗ੍ਰਿਹ ਮੰਤਰੀ ਅਮਿਤ ਸ਼ਾਹ ਦੇ ਖਿਲਾਫ ਰੋਸ਼ ਪ੍ਰਦਰਸ਼ਨ ਕੀਤਾ। ਇਸ ਮੌਕੇ ਕਾਂਗਰਸ ਪਾਰਟੀ ਅੰਮ੍ਰਿਤਸਰ ਦੇ ਜਿਲ੍ਹਾ ਪ੍ਰਧਾਨ ਅਸ਼ਵਨੀ ਪੱਪੂ ਤੇ ਉਹਨਾਂ ਦੇ ਨਾਲ ਵਾਲਮੀਕੀ ਤੇ ਹੋਰ ਜਥੇਬੰਦੀਆਂ ਵੱਲੋਂ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਗਿਆ ਕਿ ਪਿਛਲੇ ਦਿਨੀ ਕੇਂਦਰੀ ਗ੍ਰਿਹ ਮੰਤਰੀ ਅਮਿਤ ਸ਼ਾਹ ਵੱਲੋਂ ਬਾਬਾ ਸਾਹਿਬ ਭੀਮ ਰਾਓ ਅੰਬੇਕਰ ਦੇ ਖਿਲਾਫ ਭੱਦੀ ਸ਼ਬਦਾਵਲੀ ਦਾ ਪ੍ਰਯੋਗ ਕੀਤਾ ਗਿਆ ਸੀ ਜਿਸ ਦੇ ਚਲਦੇ ਦੇਸ਼ ਭਰ ਵਿੱਚ ਵਾਲਮੀਕੀ ਭਾਈਚਾਰਾ ਤੇ ਸਮੂਹ ਜਥੇਬੰਦੀਆਂ ਵੱਲੋਂ ਰੋਸ਼ ਪਾਇਆ ਗਿਆ ਸੀ ਜਿਸ ਦੇ ਚਲਦੇ ਇਸ ਦੇ ਖਿਲਾਫ ਰੋਸ਼ ਪ੍ਰਦਰਸ਼ਨ ਵੀ ਕੀਤੇ ਗਏ ਇਸ ਨੂੰ ਲੈ ਕੇ ਅੱਜ ਕਾਂਗਰਸ ਪਾਰਟੀ ਅਤੇ ਹੋਰ ਸਮੂਹ ਜਥੇਬੰਦੀਆਂ ਵੱਲੋਂ ਪੰਜਾਬ ਦੇ ਵੱਖ-ਵੱਖ ਜਿਲਿਆਂ ਦੇ ਵਿੱਚ ਇਹ ਰੋਸ਼ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਉਹਨਾਂ ਕਿਹਾ ਕਿ ਅਮਿਤ ਸ਼ਾਹ ਦੇ ਖਿਲਾਫ ਐਫਆਈਆਰ ਦਰਜ ਹੋਣੀ ਚਾਹੀਦੀ ਹੈ। ਜਿਨਾਂ ਨੇ ਕਾਨੂੰਨ ਬਣਾਉਣ ਵਾਲੇ ਬਾਬਾ ਸਾਹਿਬ ਦੇ ਖਿਲਾਫ ਭੱਦੀ ਸ਼ਬਦਾਵਲੀ ਦਾ ਪ੍ਰਯੋਗ ਕੀਤਾ ਹੈ। ਉਹਨਾਂ ਕਿਹਾ ਕਿ ਜੇਕਰ ਇਹਨਾਂ ਦੇ ਖਿਲਾਫ ਐਫਆਈਆਰ ਦਰਜ ਨਾ ਕੀਤੀ ਗਈ ਜਾਂ ਇਹਨਾਂ ਨੂੰ ਸਲਾਖਾਂ ਦੇ ਪਿੱਛੇ ਨਾ ਭੇਜਿਆ ਗਿਆ ਤਾਂ ਆਉਣ ਵਾਲੇ ਸਮੇਂ ਵਿੱਚ ਪੂਰੇ ਹਿੰਦੁਸਤਾਨ ਦੇ ਵਿੱਚ ਕਾਂਗਰਸ ਪਾਰਟੀ ਨਾਲ ਮਿਲ ਕੇ ਸਮੂਹ ਜਥੇਬੰਦੀਆਂ ਰੋਸ਼ ਪ੍ਰਦਰਸ਼ਨ ਕਰਨਗੀਆਂ। ਉਹਨਾਂ ਕਿਹਾ ਕਿ ਅਮਿਤ ਸ਼ਾਹ ਅੱਜ ਦੇਸ਼ ਦੀ ਜਿਸ ਕੁਰਸੀ ਤੇ ਬੈਠੇ ਹਨ ਉਹ ਬਾਬਾ ਸਾਹਿਬ ਦੁਆਰਾ ਹੀ ਬਣਾਈ ਗਈ ਹੈ। ਪਰ ਉਹ ਆਪਣੇ ਹੰਕਾਰ ਦੇ ਵਿੱਚ ਬਾਬਾ ਸਾਹਿਬ ਦੇ ਖਿਲਾਫ ਭੱਦੀ ਸ਼ਬਦਾਵਲੀ ਦਾ ਪ੍ਰਯੋਗ ਕਰ ਰਹੇ ਹਨ। ਜਿਸ ਦੇ ਚਲਦੇ ਉਹਨਾਂ ਨੂੰ ਸਬਕ ਸਿਖਾਉਣ ਦਾ ਸਮਾਂ ਆ ਗਿਆ ਹੈ ਤੇ ਜੇਕਰ ਉਹਨਾਂ ਦੇ ਖਿਲਾਫ ਐਫ ਆਈਆਰ ਦਰਜ ਨਾ ਕੀਤੀ ਗਈ ਤਾਂ ਆਉਣ ਵਾਲੇ ਸਮੇਂ ਵਿੱਚ ਹਿੰਦੁਸਤਾਨ ਦੇ ਵਿੱਚ ਵੱਡੇ ਰੋਸ਼ ਪ੍ਰਦਰਸ਼ਨ ਹੋਣਗੇ |

Exit mobile version