ਕੈਨੇਡਾ ਤੋਂ ਆਏ ਦਿਨੀਂ ਪੰਜਾਬੀ ਨੋਜਵਾਨਾਂ ਦੀ ਮੋਤ ਦੀਆਂ ਖਬਰਾਂ ਦਾ ਸਿਲਸਿਲਾ ਬਦਸਤੂਰ ਜਾਰੀ ਏ ਤਾਜ਼ਾ ਮਾਮਲਾ ਤਰਨਤਾਰਨ ਦੇ ਪਿੰਡ ਪੰਡੋਰੀ ਰਣ ਸਿੰਘ ਤੋਂ ਸਾਹਮਣੇ ਆਇਆ ਜਿਥੋਂ ਦੇ 24 ਸਾਲਾਂ ਨੋਜਵਾਨ ਸੱਤਪਾਲ ਦੀ ਭੇਦਭਰੀ ਹਾਲਤ ਵਿੱਚ ਮੋਤ ਹੋ ਗਈ ਏ ਮਿਰਤਕ ਦੀ ਲਾਸ਼ ਕਾਰ ਵਿੱਚੋਂ ਮਿਲੀ ਏ ਸਤਪਾਲ ਦੀ ਮੋਤ ਦੀ ਖ਼ਬਰ ਸੁਣ ਕੇ ਪਰਿਵਾਰ ਗਹਿਰੇ ਸਦਮੇ ਵਿੱਚ ਏ ਸਤਪਾਲ ਸਿੰਘ ਢਾਈ ਸਾਲ ਪਹਿਲਾਂ ਸਟੱਡੀ ਵੀਜੇ ਤੇ ਕੈਨੇਡਾ ਗਿਆ ਸੀ ਉਥੇ ਵਿਨੀਪੈਗ ਵਿਖੇ ਰਹਿ ਕੇ ਪੜ੍ਹਾਈ ਦੇ ਨਾਲ ਨਾਲ ਕੰਮ ਕਰ ਰਿਹਾ ਸੀ ਮਿਰਤਕ ਸੱਤਪਾਲ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਸੱਤਪਾਲ ਦੇ ਪਿਤਾ ਦੀ ਛੋਟੇ ਹੁੰਦਿਆਂ ਹੀ ਮੋਤ ਹੋ ਗਈ ਸੀ ਪਰਿਵਾਰ ਵੱਲੋਂ ਬੜੀ ਮੁਸ਼ਕਲ ਨਾਲ ਬੱਚਿਆਂ ਨੂੰ ਪਾਲਿਆ ਗਿਆ ਅਤੇ ਸੁਨਹਿਰੇ ਭਵਿੱਖ ਲਈ ਕਰਜ਼ਾ ਚੁੱਕ ਕੇ ਵਿਦੇਸ਼ ਭੇਜਿਆ ਸੀ ਜਿਥੋਂ ਹੁਣ ਉਸਦੀ ਭੇਦਭਰੀ ਹਾਲਤ ਵਿੱਚ ਮੌਤ ਹੋਣ ਦੀ ਸੂਚਨਾ ਮਿਲੀ ਏ ਪਰਿਵਾਰਕ ਮੈਂਬਰਾਂ ਨੇ ਭਾਰਤ ਸਰਕਾਰ ਕੋਲੋਂ ਆਪਣੇ ਪੁੱਤ ਦੀ ਲਾਸ਼ ਮੰਗਵਾ ਕੇ ਦੇਣ ਦੀ ਮੰਗ ਕੀਤੀ ਏ ਤਾਂ ਜ਼ੋ ਆਪਣੇ ਪੁੱਤ ਦੇ ਅੰਤਿਮ ਦਰਸ਼ਨ ਕਰ ਸਕਣ|