ਅੰਮ੍ਰਿਤਸਰ ਦੀਆਂ ਸੜਕਾਂ ਉੱਪਰ ਟਰੈਫਿਕ ਨਿਯਮਾਂ ਦੀ ਪਾਲਣਾ ਨਾ ਕਰਨ ਵਾਲਿਆਂ ਨੂੰ ਟ੍ਰੈਫਿਕ ਦਾ ਪਾਠ ਬੜਾ ਆਉਣ ਦੇ ਮਕਸਦ ਨਾਲ ਅੰਮ੍ਰਿਤਸਰ ਪੁਲਿਸ ਵੱਲੋਂ ਇੱਕ ਉਪਰਾਲਾ ਕਰਦੇ ਹੋਏ ਨੌਜਵਾਨ ਨੂੰ ਯਮਰਾਜ ਬਣਾਇਆ ਗਿਆ ਜਿੱਥੇ ਯਮਰਾਜ ਬਣੇ ਨੌਜਵਾਨ ਵੱਲੋਂ ਸੜਕਾਂ ਉੱਪਰ ਆਉਣ ਜਾਣ ਵਾਲੇ ਲੋਕਾਂ ਨੂੰ ਟਰੈਫਿਕ ਨਿਯਮਾਂ ਸਬੰਧੀ ਜਾਗਰੂਕ ਕੀਤਾ ਗਿਆ ਉੱਥੇ ਹੀ ਖਾਸ ਤੌਰ ਤੇ ਗੱਡੀਆਂ ਵਿੱਚ ਘੁੰਮਣ ਵਾਲੇ ਜਿਨਾਂ ਲੋਕਾਂ ਵੱਲੋਂ ਸੀਟ ਬੈਟ ਨਹੀਂ ਲਗਾਈ ਗਈ ਸੀ ਉਹਨਾਂ ਨੂੰ ਟਰੈਫਿਕ ਨਿਯਮਾਂ ਤੋਂ ਜਾਣੂ ਕਰਾਇਆ ਉੱਥੇ ਹੀ ਲੋਕਾਂ ਨੂੰ ਅਪੀਲ ਕੀਤੀ ਕਿ ਸੜਕਾਂ ਉੱਪਰ ਆਉਂਦੇ ਜਾਂਦੇ ਸਮੇਂ ਟ੍ਰੈਫਿਕ ਨਿਯਮਾਂ ਦੀ ਪਾਲਣਾ ਕੀਤੀ ਜਾਵੇ ਤਾਂ ਜੋ ਹੋਣ ਵਾਲੀਆਂ ਦੁਰਘਟਨਾਵਾਂ ਤੋਂ ਬਚਿਆ ਜਾ ਸਕੇ|
ਇਸ ਮੌਕੇ ਟਰੈਫਿਕ ਪੁਲਿਸ ਦੇ ਅਧਿਕਾਰੀ ਦਲਜੀਤ ਸਿੰਘ ਨੇ ਦੱਸਿਆ ਕਿ ਅੰਮ੍ਰਿਤਸਰ ਦੇ ਲੋਕਾਂ ਨੂੰ ਟ੍ਰੈਫਿਕ ਨਿਯਮਾਂ ਸੰਬੰਧੀ ਜਾਗਰੂਕ ਕਰਨ ਲਈ ਇਹ ਇੱਕ ਉਪਰਾਲਾ ਕੀਤਾ ਗਿਆ ਹੈ ਤੇ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਲੋਕ ਟਰੈਫਿਕ ਨਿਯਮਾਂ ਦੀ ਪਾਲਣਾ ਕਰਨ ਅਤੇ ਗੱਡੀਆਂ ਤੇ ਆਉਂਦੇ ਜਾਂਦੇ ਸਮੇਂ ਸੀਟ ਬੈਡ ਦੀ ਵਰਤੋ ਜਰੂਰ ਕਰਨ |
Comment here