Site icon SMZ NEWS

ਆਮ ਆਦਮੀ ਪਾਰਟੀ ਵੱਲੋਂ ਧੱਕੇ ਦੇ ਨਾਲ ਨਗਰ ਨਿਗਮ ਦਾ ਮੇਅਰ ਬਣਾਉਣ ਨੂੰ ਲੈ ਕੇ ਕਾਂਗਰਸ ਦੀ ਸਮੁੱਚੀ ਲੀਡਰਸ਼ਿਪ ਵੱਲੋਂ ਭੰਡਾਰੀ ਪੁੱਲ ਤੇ ਲਗਾਇਆ ਗਿਆ ਧਰਨਾ

ਅੰਮ੍ਰਿਤਸਰ ਬੀਤੇ ਦਿਨੀ ਆਮ ਆਦਮੀ ਪਾਰਟੀ ਵੱਲੋਂ ਆਪਣਾ ਮੇਅਰ ਬਣਾਉਣ ਨੂੰ ਲੈ ਕੇ ਕਾਂਗਰਸ ਪਾਰਟੀ ਵੱਲੋਂ ਕੱਲ ਦਾ ਹੀ ਸੜਕਾਂ ਤੇ ਉਤਰ ਕੇ ਸੜਕਾਂ ਜਾਮ ਕਰ ਰੋਸ਼ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਤੇ ਅੱਜ ਵੀ ਸਵੇਰ ਤੋਂ ਭੰਡਾਰੀ ਪੁੱਲ ਤੇ ਕਾਂਗਰਸ ਪਾਰਟੀ ਵੱਲੋਂ ਧਰਨਾ ਲਗਾਇਆ ਗਿਆ ਹੈ ਇਸ ਮੌਕੇ ਇਸ ਧਰਨੇ ਵਿੱਚ ਸਾਬਕਾ ਡਿਪਟੀ ਸੀਐਮ ਓਪੀ ਸੋਨੀ ਤੇ ਸਾਬਕਾ ਮੰਤਰੀ ਡਾਕਟਰ ਰਾਜ ਕੁਮਾਰ ਵੇਰਕਾ ਵਿਧਾਇਕ ਇੰਦਰਬੀਰ ਸਿੰਘ ਬੁਲਾਰੀਆ ਤੇ ਜਿਲ੍ਾ ਕਾਂਗਰਸ ਪ੍ਰਧਾਨ ਅਸ਼ਵਨੀ ਪੱਪੂ ਤੇ ਹੋਰ ਵੀ ਕਈ ਕਾਂਗਰਸੀ ਆਗੂ ਧਰਨੇ ਵਿੱਚ ਸ਼ਾਮਿਲ ਸਨ। ਇਸ ਧਰਨੇ ਵਿੱਚ ਜਿੱਤੇ ਹੋਏ ਕਾਂਗਰਸ ਦੇ ਸਾਰੇ ਕੌਂਸਲਰ ਵੀ ਮੌਜੂਦ ਸਨ। ਇਸ ਮੌਕੇ ਕਾਂਗਰਸੀ ਆਗੂਆਂ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਸ਼ਰੇਆਮ ਧੱਕੇਸ਼ਾਹੀ ਕਰ ਰਹੀ ਹੈ ਤੇ ਸੰਵਿਧਾਨ ਦੀ ਉਲੰਘਣਾ ਕਰ ਰਹੀ ਹੈ। ਉਹਨਾਂ ਕਿਹਾ ਕਿ ਸਾਡੇ ਕੋਲ 41 ਕੌਂਸਲਰ ਮੌਜੂਦ ਸਨ ਜਦ ਕਿ ਇਹਨਾਂ ਦੇ ਕੋਲ 24 ਦੇ ਕਰੀਬ ਕੌਂਸਲਰ ਸਨ ਪਰ ਫਿਰ ਵੀ ਇਹਨਾਂ ਵੱਲੋਂ ਧੱਕੇ ਦੇ ਨਾਲ ਆਪਣਾ ਨਗਰ ਨਿਗਮ ਦਾ ਮੇਅਰ ਬਣਾ ਲਿਆ ਗਿਆ ਜੋ ਅਸੀਂ ਕਦੇ ਵੀ ਬਰਦਾਸ਼ਤ ਨਹੀਂ ਕਰਾਂਗੇ ਉਹਨਾਂ ਕਿਹਾ ਕਿ ਅਸੀਂ ਇਸ ਦੇ ਖਿਲਾਫ ਹਾਈਕੋਰਟ ਦੇ ਵਿੱਚ ਇੱਕ ਪਟੀਸ਼ਨ ਦਾਇਰ ਕਰਨ ਜਾ ਰਹੇ ਹਾਂ ਜਿਸ ਤੋਂ ਬਾਅਦ ਅਸੀਂ ਦੁਬਾਰਾ ਆਪਣਾ ਮੇਅਰ ਬਣਾਵਾਂਗੇ ਉਹਨਾਂ ਕਿਹਾ ਕਿ ਪੰਜਾਬ ਵਿੱਚ ਲਾ ਐਂਡ ਆਰਡਰ ਦਾ ਅੱਗੇ ਹੀ ਬੁਰਾ ਹਾਲ ਹੋਇਆ ਪਿਆ ਹੈ। ਪਰ ਮੁੱਖ ਮੰਤਰੀ ਕੁੰਮ ਕਰਨੀ ਨੀਂਦ ਉੱਤੇ ਪਏ ਹਨ ਉਹਨਾਂ ਨੂੰ ਪੰਜਾਬ ਦੇ ਨਾਲ ਕੋਈ ਲੈਣਾ ਦੇਣਾ ਨਹੀਂ ਤੇ ਕੱਲ ਵੀ ਸ਼ਰੇਆਮ ਆਮ ਆਦਮੀ ਪਾਰਟੀ ਵੱਲੋਂ ਧੱਕੇਸ਼ਾਹੀ ਕੀਤੀ ਗਈ ਤੇ ਪ੍ਰਸ਼ਾਸਨ ਵੀ ਇਹਨਾਂ ਦੇ ਨਾਲ ਮੂਕ ਦਰਸ਼ਕ ਬਣ ਕੇ ਤਮਾਸ਼ਾ ਵੇਖਦਾ ਰਿਹਾ। ਕਿਹਾ ਕਿ ਅਕਾਲੀ ਭਾਜਪਾ ਕਾਂਗ੍ਰਸੀ ਇੱਕ ਪਾਸੇ ਸੀ ਤੇ ਆਮ ਆਦਮੀ ਪਾਰਟੀ ਇੱਕ ਪਾਸੇ ਸੀ। ਉਨ੍ਹਾ ਕਿਹਾ ਸਾਨੂੰ ਹਾਈ ਕੋਰਟ ਤੇ ਪੂਰਾ ਭਰੋਸਾ ਹੈ ਉਣਾ ਕਿਹਾ ਅੱਜ ਅਸੀਂ ਪੰਜਾਬ ਦੇ ਗਵਰਨਰ ਨੂੰ ਵੀ ਮਿਲ ਕੇ ਉਹਨਾਂ ਨੂੰ ਮੰਗ ਪੱਤਰ ਦਵਾਂਗੇ ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਲੋਕਤੰਤਰਤਾ ਘਾਣ ਕੀਤਾ ਹੈ। ਜੋ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਏਗਾ। ਉਣਾ ਕਿਹਾ ਕਿ ਅਸੀਂ ਮੀਡਿਆ ਨੂੰ ਅਪੀਲ ਕਰਦੇ ਹਾਂ ਕੀ ਸੱਚਾਈ ਦਾ ਸਾਥ ਦੇਣ। ਉਣਾ ਕਿ ਬਿਨਾਂ ਕਿਸੇ ਚੋਣ ਤੋਂ ਹੀ ਆਮ ਆਦਮੀ ਪਾਰਟੀ ਵੱਲੋਂ ਮੇਅਰ ਦਾ ਐਲਾਨ ਕਰ ਦਿੱਤਾ ਗਿਆ। ਉੱਥੇ ਹੀ ਇਹ ਖਬਰਾਂ ਵੀ ਸਾਹਮਣੇ ਆ ਰਹੀਆਂ ਹਨ ਕਿ ਸੀਨੀਅਰ ਡਿਪਟੀ ਮੇਅਰ ਪ੍ਰਿਅੰਕਾ ਸ਼ਰਮਾ ਵੱਲੋਂ ਅਸਤੀਫਾ ਦੇ ਦਿੱਤਾ ਗਿਆ ਹੈ। ਫਿਲਹਾਲ ਇਸ ਦੀ ਪੁਸ਼ਟੀ ਨਹੀਂ ਹੋ ਸਕੀ |

Exit mobile version