Site icon SMZ NEWS

ਇੱਕ ਵਿਆਹੁਤਾ ਔਰਤ ਵੱਲੋਂ ਖੁਦਕੁਸ਼ੀ ਕਰਨ ਦਾ ਮਾਮਲਾ ਆਇਆ ਸਾਹਮਣੇ

ਅੰਮ੍ਰਿਤਸਰ ਦੇ ਥਾਣਾ ਰਾਜਾ ਸੰਸੀ ਦੇ ਅਧੀਨ ਆਉਂਦੇ ਪਿੰਡ ਕੁਕੜਾਂ ਵਾਲਾ ਵਿਖੇ ਇੱਕ ਵਿਆਹੁਤਾ ਔਰਤ ਵੱਲੋਂ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਦੱਸਿਆ ਜਾ ਰਿਹਾ ਹੈ ਕਿ ਔਰਤ ਦੇ ਵਿਆਹ ਨੂੰ 12 ਸਾਲ ਹੋ ਚੱਲੇ ਹਨ ਤੇ ਉਸਦੇ ਦੋ ਬੱਚੇ ਵੀ ਹਨ ਤੇ ਉਸਦੇ ਸੋਹਰੇ ਪਰਿਵਾਰ ਵੱਲੋਂ ਉਸ ਨੂੰ ਆਏ ਦਿਨ ਕਾਫੀ ਤੰਗ ਪਰੇਸ਼ਾਨ ਕੀਤਾ ਜਾਂਦਾ ਸੀ ਤੇ ਉਸ ਨਾਲ ਕੁੱਟਮਾਰ ਕੀਤੀ ਜਾਂਦੀ ਸੀ ਉਥੇ ਹੀ ਪੀੜਿਤ ਪਰਿਵਾਰ ਦਾ ਕਹਿਣਾ ਹੈ ਕਿ ਸਾਡੀ ਲੜਕੀ ਨੂੰ ਉਸਦੇ ਸੋਹਰੇ ਪਰਿਵਾਰ ਨੇ ਕਤਲ ਕੀਤਾ ਹੈ। ਅਸੀਂ ਪੁਲਿਸ ਪ੍ਰਸ਼ਾਸਨ ਕੋਲੋਂ ਇਨਸਾਫ ਦੀ ਗੁਹਾਰ ਲਗਾਉਂਦੇ ਹਾਂ ਫਿਲਹਾਲ ਪੁਲਿਸ ਵੱਲੋਂ ਮ੍ਰਿਤਕਾ ਮਨਪ੍ਰੀਤ ਕੌਰ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਮ੍ਰਿਤਕਾ ਮਨਪ੍ਰੀਤ ਕੌਰ ਦੇ ਪਰਿਵਾਰਿਕ ਮੈਂਬਰਾਂ ਦਾ ਕਹਿਣਾ ਹੈ ਕਿ ਉਸ ਦੇ ਸੋਹਰੇ ਪਰਿਵਾਰ ਵੱਲੋਂ ਉਸ ਨੂੰ ਕਾਫੀ ਤੰਗ ਪਰੇਸ਼ਾਨ ਕੀਤਾ ਜਾਂਦਾ ਸੀ ਆਏ ਦਿਨ ਦਾਜ ਦੀ ਡਿਮਾਂਡ ਕਰਦੇ ਰਹਿੰਦੇ ਸਨ ਜਿਸ ਦੇ ਚਲਦੇ ਉਸਦੇ ਸੋਹਰੇ ਵੱਲੋਂ ਤੇ ਉਸਦੇ ਪਤੀ ਵੱਲੋਂ ਵੀ ਸਾਡੀ ਲੜਕੀ ਨੂੰ ਕੁੱਟਿਆ ਜਾਂਦਾ ਸੀ ਉਹਨਾਂ ਕਿਹਾ ਕਿ ਸਾਡੀ ਲੜਕੀ ਕਦੇ ਵੀ ਖੁਦਕੁਸ਼ੀ ਨਹੀਂ ਕਰ ਸਕਦੀ ਓਸਦਾ ਕਤਲ਼ ਕੀਤਾ ਗਿਆ ਹੈ, ਅਸੀਂ ਪੁਲੀਸ ਪ੍ਰਸ਼ਾਸ਼ਨ ਕੋਲੋ ਇਨਸਾਫ ਦੀ ਮੰਗ ਕਰਦੇ ਹਾਂ।

ਇੱਸ ਮੌਕੇ ਪੁਲੀਸ ਅਧਿਕਾਰੀ ਦਾ ਕਹਿਣਾ ਹੈ ਕਿ ਮਨਪ੍ਰੀਤ ਕੌਰ ਨਾਮ ਦੀ ਮਹਿਲਾ ਵੱਲੋ ਖੁਦਕੁਸ਼ੀ ਕੀਤੀ ਗਈ ਹੈ ਪਰਿਵਾਰ ਦਾ ਕਹਿਣਾ ਹੈ ਕਿ ਓਸਦੇ ਸੋਹਰੇ ਪਰਿਵਾਰ ਵੱਲੋਂ ਉਸ ਦਾ ਕਤਲ ਕੀਤਾ ਗਿਆ ਹੈ ਫਿਲਹਾਲ ਮਾਮਲਾ ਦਰਜ ਕਰਕੇ ਲਾਸ਼ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ ਮੈਡੀਕਲ ਰਿਪੋਰਟ ਆਉਣ ਤੋਂ ਬਾਅਦ ਹੀ ਬਣਦੀ ਕਾਰਵਾਈ ਕੀਤੀ ਜਾਏਗੀ।

Exit mobile version