News

ਸ਼੍ਰੋਮਣੀ ਕਮੇਟੀ ਵੱਲੋਂ ਨਵੀਂ ਕਬੱਡੀ ਟੀਮ ਦਾ ਐਲਾਨ ਅਤੇ ਖਿਡਾਰੀਆਂ ਲਈ ਜਰਸੀ ਰਿਲੀਜ਼

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ’ਤੇ ਅੱਜ ਸ਼੍ਰੋਮਣੀ ਕਮੇਟੀ ਦੀ ਕਬੱਡੀ ਟੀਮ ਦਾ ਆਉਣ ਵਾਲੇ ਸੈਸਨ 2025 ਲਈ ਐਲਾਨ ਕੀਤਾ ਗਿਆ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ, ਮੈਂਬਰ ਸ. ਅਮਰਜੀਤ ਸਿੰਘ ਭਲਾਈਪੁਰ ਤੇ ਸਕੱਤਰ ਖੇਡ ਸ. ਤੇਜਿੰਦਰ ਸਿੰਘ ਪੱਡਾ ਨੇ ਟੀਮ ਐਲਾਨ ਕਰਦਿਆਂ ਕਬੱਡੀ ਖਿਡਾਰੀਆਂ ਦੀਆਂ ਨਵੀਆਂ ਜਰਸੀਆਂ ਜਾਰੀ ਕੀਤੀਆਂ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਸ਼੍ਰੋਮਣੀ ਕਮੇਟੀ ਵੱਲੋਂ ਹਾਕੀ ਅਕੈਡਮੀ ਅਤੇ ਕਬੱਡੀ ਅਕੈਡਮੀ ਰਾਹੀਂ ਖਿਡਾਰੀ ਤਿਆਰ ਕਰਨ ਦੇ ਨਾਲ-ਨਾਲ ਸਿੱਖ ਨੌਜਵਾਨਾਂ ਨੂੰ ਮਾਰਸ਼ਲ ਆਰਟ ਗਤਕੇ ਦੀ ਸਿੱਖਲਾਈ ਵੀ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਕਬੱਡੀ ਖਿਡਾਰੀਆਂ ਵੱਲੋਂ ਹਰ ਸਾਲ ਵੱਡੀਆਂ ਮਲਾਂ ਮਾਰੀਆਂ ਜਾਂਦੀਆਂ ਹਨ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ’ਤੇ ਇਸ ਸਾਲ ਦੇ ਆਉਣ ਵਾਲੇ ਸੈਸ਼ਨ ਲਈ ਕਬੱਡੀ ਟੀਮ ਦਾ ਅੱਜ ਐਲਾਨ ਕੀਤਾ ਗਿਆ ਹੈ, ਜੋ ਸ. ਮੇਜਰ ਸਿੰਘ ਸਹੇੜੀ ਕੋਚ ਦੀ ਨਿਗਰਾਨੀ ਹੇਠ ਮੇਜਰ ਲੀਗ ਕਬੱਡੀ ਫੈਡਰੇਸ਼ਨ ’ਚ ਖੇਡੇਗੀ। ਇਸ ਟੀਮ ਵਿਚ ਸ. ਭੁਪਿੰਦਰ ਸਿੰਘ ਭਿੰਦਾ ਮੂਲੇਵਾਲ ਨੂੰ ਕਪਤਾਨ ਅਤੇ ਸ. ਕੁਲਦੀਪ ਸਿੰਘ ਸ਼ਿਕਾਰ ਮਾਛੀਆਂ ਤੇ ਸ. ਜਰਮਨਜੀਤ ਸਿੰਘ ਬੱਲਪੁਰੀਆਂ ਨੂੰ ਉਪ ਕਪਤਾਨ ਬਣਾਇਆ ਗਿਆ ਹੈ।

Comment here

Verified by MonsterInsights