ਫਰੀਦਕੋਟ ਜਿਲੇ ਦੇ ਪਿੰਡ ਚੰਦਭਾਨ ਚ ਪੁਲਿਸ ਤੇ ਹਮਲਾ ਕਰਨ ਦੇ ਮਾਮਲੇ ਵਿੱਚ ਗ੍ਰਿਫਤਾਰ 39 ਮੁਲਜਮਾਂ ਨੂੰ ਲੰਘੀ ਦੇਰ ਸ਼ਾਮ ਡਿਊਟੀ ਮਜਿਸਟਰੇਟ ਫਰੀਦਕੋਟ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਪੁਲਿਸ ਦੀ ਮੰਗ ਤੇ ਅਦਾਲਤ ਨੇ ਤਿੰਨ ਮੁੱਖ ਮੁਲਜ਼ਮਾਂ ਨੂੰ ਚਾਰ ਦਿਨਾਂ ਦੇ ਪੁਲਿਸ ਰਿਮਾਂਡ ਤੇ ਭੇਜ ਦਿੱਤਾ ਜਦਕਿ ਬਾਕੀ 36 ਮੁਲਜਮਾਂ ਨੂੰ ਜੁਡੀਸ਼ੀਅਲ ਹਿਰਾਸਤ ਵਿੱਚ ਜੇਲ ਭੇਜਣ ਦਾ ਹੁਕਮ ਸੁਣਾਇਆ। ਜਾਣਕਾਰੀ ਦੇ ਅਨੁਸਾਰ ਸਬ ਡਿਵੀਜ਼ਨ ਜੈਤੋ ਦੇ ਪਿੰਡ ਚੰਦਭਾਨ ਵਿਖੇ ਪਾਣੀ ਨਿਕਾਸੀ ਨੂੰ ਲੈ ਕੇ 2 ਧਿਰਾਂ ਵਿਚਕਾਰ ਪੈਦਾ ਹੋਏ ਵਿਵਾਦ ਦੇ ਦੌਰਾਨ ਪਿੰਡ ਦੀ ਸਰਪੰਚ ਅਮਨਦੀਪ ਕੌਰ ਅਤੇ ਉਸਦੇ ਘਰਵਾਲੇ ਕੁਲਦੀਪ ਸਿੰਘ ਦੀ ਅਗਵਾਈ ਵਾਲੀ ਧਿਰ ਵਲੋਂ ਦੂਜੀ ਧਿਰ ਖਿਲਾਫ ਕਾਰਵਾਈ ਲਈ ਧਰਨਾ ਦਿੱਤਾ ਜਾ ਰਿਹਾ ਸੀ ਅਤੇ ਜਦ ਪੁਲਿਸ ਧਰਨਾਕਾਰੀਆਂ ਨੂੰ ਸਮਝਾਉਣ ਵਾਸਤੇ ਪੁੱਜੀ ਤਾਂ ਉਹਨਾਂ ਨੇ ਪੁਲਿਸ ਤੇ ਹਮਲਾ ਕਰ ਦਿੱਤਾ ਸੀ ਜਿਸ ਵਿੱਚ ਇੱਕ ਡੀਐਸਪੀ, ਐਸਐਚਓ ਅਤੇ ਹੋਰ ਪੁਲਿਸ ਅਧਿਕਾਰੀ ਅਤੇ ਕਰਮਚਾਰੀ ਜਖਮੀ ਹੋਏ ਸਨ। ਇਸ ਮਾਮਲੇ ਵਿੱਚ ਪੁਲੀਸ ਨੇ ਪਿੰਡ ਦੀ ਔਰਤ ਸਰਪੰਚ ਅਤੇ ਉਸਦੇ ਪਤੀ ਸਮੇਤ 41 ਲੋਕਾਂ ਦੇ ਖਿਲਾਫ ਬਾਈਨੇਮ ਅਤੇ 50 ਅਣਪਛਾਤਿਆਂ ਦੇ ਖਿਲਾਫ ਕੇਸ ਦਰਜ ਕੀਤਾ ਜਿਨਾਂ ਵਿੱਚੋਂ ਹੁਣ ਤੱਕ 39 ਮੁਲਜਮ ਗ੍ਰਿਫਤਾਰ ਕੀਤਾ ਜਿੰਨ੍ਹਾਂ ਨੂੰ ਅਦਾਲਤ ਚ ਪੇਸ਼ ਕੀਤਾ | ਇਸ ਮਾਮਲੇ ਵਿੱਚ ਪੁਲਿਸ ਵੱਲੋਂ ਕੀਤੀ ਗਈ ਕਾਰਵਾਈ ਨੂੰ ਲੈ ਕੇ ਵੱਖ ਵੱਖ ਜਥੇਬੰਦੀਆਂ ਵੱਲੋਂ ਪੁਲਿਸ ਦੀ ਨਿਖੇਦੀ ਕੀਤੀ ਜਾ ਰਹੀ ਹੈ ਅਤੇ ਗ੍ਰਿਫਤਾਰ ਕੀਤੇ ਗਏ ਮਜ਼ਦੂਰ ਭਾਈਚਾਰੇ ਨਾਲ ਸੰਬੰਧਿਤ ਲੋਕਾਂ ਨੂੰ ਰਿਹਾਅ ਕਰਨ ਦੀ ਮੰਗ ਕੀਤੀ ਹੈ। ਇਸ ਮਾਮਲੇ ਵਿੱਚ ਕੀਰਤੀ ਕਿਸਾਨ ਯੂਨੀਅਨ ਦੇ ਸੂਬਾ ਪੱਧਰੀ ਆਗੂ ਰਜਿੰਦਰ ਸਿੰਘ ਦੀਪ ਸਿੰਘ ਵਾਲਾ ਨੇ ਕਿਹਾ ਕਿ ਪੁਲਿਸ ਰਾਜਸੀ ਸ਼ਹਿ ਤੇ ਇਹ ਕਾਰਵਾਈ ਕਰ ਰਹੀ ਹੈ। ਉਹਨਾਂ ਕਿਹਾ ਕਿ ਕੁਝ ਵੀਡੀਓ ਸਾਹਮਣੇ ਆਏ ਹਨ ਜਿਸ ਵਿੱਚ ਪੁਲਿਸ ਦੀ ਹਾਜ਼ਰੀ ਦੇ ਵਿੱਚ ਪਿੰਡ ਦੇ ਧਨਾੜ ਵਿਅਕਤੀਆਂ ਵਲੋਂ ਮਜ਼ਦੂਰਾਂ ਤੇ ਫਾਇਰਿੰਗ ਕੀਤੀ ਜਾ ਰਹੀ ਹੈ,ਇਹੋ ਜਿਹੇ ਲੋਕਾਂ ਦੇ ਖਿਲਾਫ ਵੀ ਪੁਲਿਸ ਨੂੰ ਕਾਰਵਾਈ ਕਰਨੀ ਚਾਹੀਦੀ ਹੈ।
ਪੁਲਿਸ ਤੇ ਹਮਲੇ ਮਾਮਲੇ ਵਿਚ ਗ੍ਰਿਫਤਾਰ 39 ਮੁਲਜਮਾਂ ਦੀ ਅਦਾਲਤ ਵਿਚ ਹੋਈ ਪੇਸ਼ੀ

Related tags :
Comment here