ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਸਐਸਪੀ ਅੰਮ੍ਰਿਤਸਰ ਦਿਹਾਤੀ ਚਰਨਜੀਤ ਸਿੰਘ ਸੋਹਲ ਨੇ ਦੱਸਿਆ ਕਿ ਅਮਰੀਕਾ ਤੋਂ ਡਿਪੋਰਟ ਹੋਏ ਦਲੇਰ ਸਿੰਘ ਵੱਲੋਂ ਸ਼ਿਕਾਇਤ ਦਿੱਤੀ ਗਈ ਸੀ ਕਿ ਟਰੈਵਲ ਏਜੰਟ ਵੱਲੋਂ 60 ਲੱਖ ਰੁਪਏ ਲੈ ਕੇ ਗਲਤ ਤਰੀਕੇ ਨਾਲ ਅਮਰੀਕਾ ਭੇਜਿਆ ਗਿਆ ਸੀ। ਜਿਸ ਦੇ ਚਲਦੇ ਪੁਲਿਸ ਵੱਲੋਂ ਉਸ ਸ਼ਿਕਾਇਤ ਤੇ ਕਾਰਵਾਈ ਕਰਦੇ ਹੋਏ ਟਰੈਵਲ ਏਜਂਟ ਸਤਨਾਮ ਸਿੰਘ ਵਿਰੁੱਧ ਕਾਰਵਾਈ ਕੀਤੀ ਗਈ ਹੈ ਉਹਨਾਂ ਕਿਹਾ ਕਿ ਹੋਰ ਵੀ ਜਿਹੜੇ ਟਰੈਵਲ ਏਜੰਟ ਹਨ ਜਿਹੜੇ ਗਲਤ ਤਰੀਕੇ ਨਾਲ ਲੋਕਾਂ ਨੂੰ ਵਿਦੇਸ਼ ਭੇਜਦੇ ਹਨ ਜੇਕਰ ਉਸ ਤੇ ਕੋਈ ਵੀ ਸ਼ਿਕਾਇਤ ਆਵੇਗੀ ਤਾਂ ਉਸ ਤੇ ਵੀ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਟਰੈਵਲ ਏਜੰਟ ਨੂੰ ਕਾਬੂ ਕਰਨ ਵਾਸਤੇ ਵੱਖ-ਵੱਖ ਟੀਮਾਂ ਬਣਾਈਆਂ ਹਨ ਜਿਹੜੀਆਂ ਛਾਪੇਮਾਰੀ ਕਰ ਰਹੀਆਂ ਹਨ |
ਗਲਤ ਤਰੀਕੇ ਨਾਲ ਨੌਜਵਾਨ ਨੂੰ ਅਮਰੀਕਾ ਭੇਜਣ ਵਾਲੇ ਟਰੈਵਲ ਏਜੰਟ ਵਿਰੁੱਧ ਹੋਈ ਐਫ.ਆਈ.ਆਰ
