Site icon SMZ NEWS

ਪੱਬ ਜੀ ਖੇਡਣ ਕਾਰਨ ਦਿਮਾਗੀ ਤੌਰ ਤੇ ਪ੍ਰੇਸ਼ਾਨ ਅਕਸ਼ੇ ਕੁਮਾਰ ਹੋਇਆ ਲਾਪਤਾ

ਸ਼੍ਰੀ ਹਰਗੋਬਿੰਦਪੁਰ ਸਾਹਿਬ ਦੇ ਇੱਕੀ ਸਾਲ ਦਾ ਨੌਜਵਾਨ ਅਕਸ਼ੇ ਕੁਮਾਰ ਘਰੋਂ ਹੋਇਆ ਲਾਪਤਾ ਇਸ ਸੰਬੰਧ ਵਿਚ ਜਾਣਕਾਰੀ ਦਿੰਦਿਆਂ, ਗੁਰਨਾਮ ਸਿੰਘ ਨੇ ਕਿਹਾ ਕਿ ਉਸ ਦਾ ਬੇਟਾ ਅਕਸ਼ੈ ਕੁਮਾਰ, ਜੋ ਪੱਭ ਜੀ ਗੇਮ ਖੇਡਣ ਕਾਰਨ ਦਿਮਾਗੀ ਤੌਰ ਤੇ ਪ੍ਰੇਸ਼ਾਨ ਸੀ ਅਤੇ ਉਸਦੀ ਦਵਾਈ ਚੱਲ ਰਹੀ ਸੀ ਅਕਸ਼ੈ ਕੁਮਾਰ ਨੇ ਇੱਕ ਵੀਡੀਓ ਬਣਾ ਕੇ ਆਪਣੀ ਭੈਣ ਨਾਲ ਘਰੋਂ ਜਾਣ ਦੀ ਗੱਲ ਸਾਂਝੀ ਕੀਤੀ ਅਤੇ ਆਖਰੀ ਵਾਰ ਵੀਡੀਓ ਕਾਲ ਕਰਕੇ ਆਪਣੀ ਭੈਣ ਅਤੇ ਮਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੈ ਬਿਆਸ ਦਰਿਆ ਦੇ ਪੁੱਲ ਤੇ ਪਹੁੰਚ ਗਿਆ ਹਾਂ ਉਸਤੋਂ ਬਾਅਦ ਉਸਦਾ ਫੋਨ ਬੰਦ ਹੋ ਗਿਆ ਅਸੀਂ ਜਦੋਂ ਬਿਆਸ ਦਰਿਆ ਦੇ ਪੁੱਲ ਤੇ ਪਹੁੰਚੇ ਤਾਂ ਸਾਨੂੰ ਅਕਸ਼ੇ ਕੁਮਾਰ ਦੀਆਂ ਚੱਪਲਾਂ ਮਿਲੀਆਂ ਆਸੇ ਪਾਸੇ ਅਤੇ ਰਿਸ਼ਤੇਦਾਰੀ ਵਿੱਚ ਕਾਫੀ ਭਾਲ ਕੀਤੀ ਕੋਈ ਵੀ ਸੁਰਾਖ ਨਹੀਂ ਮਿਲਿਆ ਅਖੀਰ ਥਾਣਾ ਸ੍ਰੀ ਹਰਗੋਬਿੰਦਪੁਰ ਸਾਹਿਬ ਵਿਖੇ ਇਸ ਸੰਬੰਧੀ ਸ਼ਿਕਾਇਤ ਦਰਜ ਕਰਵਾ ਦਿਤੀ ਗਈ ਹੈ |

Exit mobile version