ਘਰ ਦੀ ਮਾਲੀ ਹਾਲਾਤ ਸੁਧਾਰਨ ਅਤੇ ਚੰਗੇ ਭਵਿੱਖ ਲਈ ਲੱਖਾਂ ਰੁਪਏ ਲਾਕੇ ਨੌਜਵਾਨ ਵਿਦੇਸ਼ਾਂ ਵੱਲ ਜਾ ਰਹੇ ਹਨ ਉਥੇ ਹੀ ਅੰਮ੍ਰਿਤਸਰ ਦੇ ਹਲਕਾ ਰਾਜਾਸਾਂਸੀ ਦੇ ਪਿੰਡ ਮੌੜੇ ਕਲਾਂ ਦਾ 20 ਸਾਲਾ ਨੌਜਵਾਨ ਤਰਸੇਮ ਸਿੰਘ ਸਪੇਨ ਗਿਆ ਸੀ, ਜਿੱਥੇ ਨੌਜਵਾਨ ਦੀ ਭੇਤਭਰੇ ਹਾਲਾਤ ਵਿਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਦੀ ਲਾਸ਼ 25 ਦਿਨ ਬਾਅਦ ਵਤਨ ਲਿਆਂਦੀ ਗਈ ਜਿੱਥੇ ਨੌਜਵਾਨ ਦੇ ਜੱਦੀ ਪਿੰਡ ਵਿੱਚ ਉਸ ਦਾ ਅੰਤਿਮ ਸੰਸਕਾਰ ਕੀਤਾ ਗਿਆ, ਜਿੱਥੇ ਪੂਰੇ ਪਰਿਵਾਰ ਦਾ ਰੋ ਰੋ ਕੇ ਬੁਰਾ ਹਾਲ ਸੀ ਅਤੇ ਪਿੰਡ ਵਿੱਚ ਸੋਗ ਦੀ ਲਹਿਰ ਸੀ | ਇਸ ਮੌਕੇ ਮ੍ਰਿਤਕ ਨੌਜਵਾਨ ਦੇ ਪਿਤਾ ਨੇ ਦੱਸਿਆ ਕੀ ਉਹਨਾਂ ਦਾ ਬੇਟਾ ਘਰ ਦੀ ਮਾਲੀ ਹਾਲਾਤ ਸੁਧਾਰਨ ਲਈ 6 ਮਹੀਨੇ ਪਹਿਲਾਂ ਵਿਦੇਸ਼ ਗਿਆ ਸੀ ਤੇ ਉਸ ਦੀ ਭੇਦਭਰੇ ਹਾਲਾਤਾਂ ਵਿੱਚ ਮੌਤ ਹੋ ਗਈ ਹੈ, ਜਿੱਥੇ ਮੌਤ ਦੇ ਅਸਲ ਕਾਰਨਾਂ ਦਾ ਪਤਾ ਨਹੀਂ ਪਾਇਆ | ਇਸ ਮੌਕੇ ਕਿਸਾਨ ਆਗੂ ਕਾਬਲ ਸਿੰਘ ਮਹਾਵਾ ਨੇ ਕਿਹਾ ਨੌਜਵਾਨ ਦੀ ਭੇਦ ਭਰੇ ਹਾਲਾਤਾਂ ਵਿੱਚ ਸਪੇਨ ਦੀ ਧਰਤੀ ਤੇ ਮੌਤ ਹੋਈ ਹੈ, ਜਿੱਥੇ ਸਮਾਜ ਸੇਵੀ ਲੋਕਾਂ ਦੀ ਮਦਦ ਨਾਲ ਨੌਜਵਾਨ ਦੀ ਲਾਸ਼ ਨੂੰ ਵਾਪਸ ਲਿਆਂਦਾ ਗਿਆ ਹੈ, ਉਹਨਾਂ ਦਾਨੀ ਸੱਜਣਾ ਤੇ ਸਪੇਨ ਦੀ ਸਰਕਾਰ ਨੂੰ ਮੰਗ ਕੀਤੀ ਕੀ ਨੌਜਵਾਨ ਦੀ ਕਿਸੇ ਤਰ੍ਹਾਂ ਮਦਦ ਕੀਤੀ ਜਾਵੇ, ਕਿਉਕਿ ਨੌਜਵਾਨ ਦੇ ਪਿਤਾ ਨੇ ਉਸ ਨੂੰ ਕਰਜਾ ਚੁੱਕ ਕੇ ਵਿਦੇਸ਼ ਭੇਜਿਆ ਸੀ |
ਵਿਦੇਸ਼ੀ ਧਰਤੀ ਨੇ ਨਿਗਲ ਲਿਆ ਇਕ ਹੋਰ ਪੰਜਾਬੀ ਨੌਜਵਾਨ, ਅੰਮ੍ਰਿਤਸਰ ਦੇ ਨੌਜਵਾਨ ਦੀ ਸਪੇਨ ਚ ਭੇਦਭਰੇ ਹਾਲਾਤਾਂ ਚ ਮਿਲੀ ਲਾਸ਼
February 10, 20250

Related Articles
March 15, 20220
ਨਿਊਜ਼ੀਲੈਂਡ ਦਾ ਵੱਡਾ ਫ਼ੈਸਲਾ, ਯੂਕਰੇਨ ਤੋਂ ਆਉਣ ਵਾਲੇ ਲੋਕਾਂ ਲਈ ਐਲਾਨ ਕੀਤਾ ਵੀਜ਼ਾ
ਰੂਸ ਤੇ ਯੂਕਰੇਨ ਵਿਚਾਲੇ 20ਵੇਂ ਦਿਨ ਵੀ ਜੰਗ ਜਾਰੀ ਹੈ। ਰੂਸ ਵੱਲੋਂ ਯੂਕਰੇਨ ‘ਤੇ ਹਮਲੇ ਤੇਜ਼ ਕਰ ਦਿੱਤੇ ਗਏ ਹਨ। ਬਹੁਤ ਸਾਰੇ ਦੇਸ਼ਾਂ ਵੱਲੋਂ ਯੂਕਰੇਨ ਨੂੰ ਮਦਦ ਦਿੱਤੀ ਜਾ ਰਹੀ ਹੈ। ਇਸ ਵਿਚਾਲੇ ਨਿਊਜ਼ੀਲੈਂਡ ਸਰਕਾਰ ਵੱਲੋਂ ਵੱਡਾ ਫ਼ੈਸਲਾ ਲਿਆ ਗਿਆ ਹੈ
Read More
October 26, 20210
ਰੰਧਾਵਾ ਦਾ ਅਰੂਸਾ ‘ਤੇ ਫਿਰ ਵੱਡਾ ਹਮਲਾ, ਖੇਤੀ ਕਾਨੂੰਨਾਂ ਨੂੰ ਲੈ ਕੇ ਕੈਪਟਨ ‘ਤੇ ਵੀ ਲਾਏ ਵੱਡੇ ਇਲਜ਼ਾਮ
ਉਪ ਮੁੱਖ ਮੰਤਰੀ ਸੁਖਜਿੰਦਰ ਰੰਧਾਵਾ ਵੱਲੋਂ ਕੈਪਟਨ ਅਮਰਿੰਦਰ ਸਿੰਘ ‘ਤੇ ਹਮਲਿਆਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸੇ ਲੜੀ ਵਿੱਚ ਉਨ੍ਹਾਂ ਇੱਕ ਵਾਰ ਫਿਰ ਜਿਥੇ ਅਰੂਸਾ ਆਲਮ ਦਾ ਨਾਂ ਘੜੀਸਦਿਆਂ ਉਨ੍ਹਾਂ ‘ਤੇ ਵੱਡੇ ਇਲਜ਼ਾਮ ਲਾਏ, ਉਥੇ ਹੀ ਖੇਤੀ ਕਾਨੂ
Read More
February 18, 20210
ਸਥਾਨਕ ਚੋਣਾਂ ‘ਚ ਕਾਂਗਰਸ ਨੇ ਗੱਡੇ ਝੰਡੇ
ਲੁਧਿਆਣਾ - ਜ਼ਿਲ੍ਹਾ ਲੁਧਿਆਣਾ ਦੀਆਂ ਨਗਰ ਕੌਂਸਲ ਚੋਣਾਂ ਵਿਚ ਕਾਂਗਰਸ ਨੂੰ ਵੱਡੀ ਜਿੱਤ ਹਾਸਲ ਹੋਈ ਹੈ। ਜਦੋਂ ਕਿ ਸ਼੍ਰੋਮਣੀ ਅਕਾਲੀ ਦਲ ਦੂਜੇ ਨੰਬਰ ’ਤੇ ਰਿਹਾ। ਇਸ ਤੋਂ ਇਲਾਵਾ 11 ਥਾਵਾਂ ’ਤੇ ਆਜ਼ਾਦ ਉਮੀਦਵਾਰਾਂ ਨੇ ਜਿੱਤ ਦਰਜ ਕੀਤੀ। ‘ਆਪ’ ਦਾ
Read More
Comment here