ਘਰ ਦੀ ਮਾਲੀ ਹਾਲਾਤ ਸੁਧਾਰਨ ਅਤੇ ਚੰਗੇ ਭਵਿੱਖ ਲਈ ਲੱਖਾਂ ਰੁਪਏ ਲਾਕੇ ਨੌਜਵਾਨ ਵਿਦੇਸ਼ਾਂ ਵੱਲ ਜਾ ਰਹੇ ਹਨ ਉਥੇ ਹੀ ਅੰਮ੍ਰਿਤਸਰ ਦੇ ਹਲਕਾ ਰਾਜਾਸਾਂਸੀ ਦੇ ਪਿੰਡ ਮੌੜੇ ਕਲਾਂ ਦਾ 20 ਸਾਲਾ ਨੌਜਵਾਨ ਤਰਸੇਮ ਸਿੰਘ ਸਪੇਨ ਗਿਆ ਸੀ, ਜਿੱਥੇ ਨੌਜਵਾਨ ਦੀ ਭੇਤਭਰੇ ਹਾਲਾਤ ਵਿਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਦੀ ਲਾਸ਼ 25 ਦਿਨ ਬਾਅਦ ਵਤਨ ਲਿਆਂਦੀ ਗਈ ਜਿੱਥੇ ਨੌਜਵਾਨ ਦੇ ਜੱਦੀ ਪਿੰਡ ਵਿੱਚ ਉਸ ਦਾ ਅੰਤਿਮ ਸੰਸਕਾਰ ਕੀਤਾ ਗਿਆ, ਜਿੱਥੇ ਪੂਰੇ ਪਰਿਵਾਰ ਦਾ ਰੋ ਰੋ ਕੇ ਬੁਰਾ ਹਾਲ ਸੀ ਅਤੇ ਪਿੰਡ ਵਿੱਚ ਸੋਗ ਦੀ ਲਹਿਰ ਸੀ | ਇਸ ਮੌਕੇ ਮ੍ਰਿਤਕ ਨੌਜਵਾਨ ਦੇ ਪਿਤਾ ਨੇ ਦੱਸਿਆ ਕੀ ਉਹਨਾਂ ਦਾ ਬੇਟਾ ਘਰ ਦੀ ਮਾਲੀ ਹਾਲਾਤ ਸੁਧਾਰਨ ਲਈ 6 ਮਹੀਨੇ ਪਹਿਲਾਂ ਵਿਦੇਸ਼ ਗਿਆ ਸੀ ਤੇ ਉਸ ਦੀ ਭੇਦਭਰੇ ਹਾਲਾਤਾਂ ਵਿੱਚ ਮੌਤ ਹੋ ਗਈ ਹੈ, ਜਿੱਥੇ ਮੌਤ ਦੇ ਅਸਲ ਕਾਰਨਾਂ ਦਾ ਪਤਾ ਨਹੀਂ ਪਾਇਆ | ਇਸ ਮੌਕੇ ਕਿਸਾਨ ਆਗੂ ਕਾਬਲ ਸਿੰਘ ਮਹਾਵਾ ਨੇ ਕਿਹਾ ਨੌਜਵਾਨ ਦੀ ਭੇਦ ਭਰੇ ਹਾਲਾਤਾਂ ਵਿੱਚ ਸਪੇਨ ਦੀ ਧਰਤੀ ਤੇ ਮੌਤ ਹੋਈ ਹੈ, ਜਿੱਥੇ ਸਮਾਜ ਸੇਵੀ ਲੋਕਾਂ ਦੀ ਮਦਦ ਨਾਲ ਨੌਜਵਾਨ ਦੀ ਲਾਸ਼ ਨੂੰ ਵਾਪਸ ਲਿਆਂਦਾ ਗਿਆ ਹੈ, ਉਹਨਾਂ ਦਾਨੀ ਸੱਜਣਾ ਤੇ ਸਪੇਨ ਦੀ ਸਰਕਾਰ ਨੂੰ ਮੰਗ ਕੀਤੀ ਕੀ ਨੌਜਵਾਨ ਦੀ ਕਿਸੇ ਤਰ੍ਹਾਂ ਮਦਦ ਕੀਤੀ ਜਾਵੇ, ਕਿਉਕਿ ਨੌਜਵਾਨ ਦੇ ਪਿਤਾ ਨੇ ਉਸ ਨੂੰ ਕਰਜਾ ਚੁੱਕ ਕੇ ਵਿਦੇਸ਼ ਭੇਜਿਆ ਸੀ |
ਵਿਦੇਸ਼ੀ ਧਰਤੀ ਨੇ ਨਿਗਲ ਲਿਆ ਇਕ ਹੋਰ ਪੰਜਾਬੀ ਨੌਜਵਾਨ, ਅੰਮ੍ਰਿਤਸਰ ਦੇ ਨੌਜਵਾਨ ਦੀ ਸਪੇਨ ਚ ਭੇਦਭਰੇ ਹਾਲਾਤਾਂ ਚ ਮਿਲੀ ਲਾਸ਼
February 10, 20250

Related Articles
April 23, 20220
MLA ਚੱਢਾ ਦੀ ਚੈਕਿੰਗ ਮਗਰੋਂ ਐਂਬੂਲੈਂਸ ਦੇ ਮਾੜੇ ਹਾਲ ਲਈ 7 ਲੱਖ ਜੁਰਮਾਨਾ, ਦਵਾਈਆਂ ਵੀ ਸਨ ਐਕਸਪਾਇਰੀ
ਵਿਧਾਇਕ ਦਿਨੇਸ਼ ਚੱਢਾ ਦੀ ਚੈਕਿੰਗ ਮਗਰੋਂ ਸੋਲਖੀਆਂ ਟੋਲ ਪਲਾਜ਼ਾ ਵਿਖੇ ਐਂਬੂਲੈਂਸ ਵਿੱਚ ਮਾੜੇ ਪ੍ਰਬੰਧ ਤੇ ਐਗਰੀਮੈਂਟ ਦੀਆਂ ਸ਼ਰਤਾਂ ਪੂਰੀਆਂ ਨਾ ਕਰਨ ‘ਤੇ ਬੀ. ਐਸ. ਸੀ.-ਸੀ. ਐਂਡ. ਸੀ. ਕੰਪਨੀ ਨੂੰ 7 ਲੱਖ ਰੁਪਏ ਦਾ ਜੁਰਮਾਨਾ ਲਾਇਆ ਹੈ।
ਜ਼ਿਕਰਯੋ
Read More
January 28, 20250
ਜਲੰਧਰ ‘ਚ ਵਾਲਮੀਕਿ ਭਾਈਚਾਰੇ ਨੇ ਮੁੱਖ ਚੌਕ ‘ਤੇ ਧਰਨਾ ਦਿੱਤਾ
ਗਣਤੰਤਰ ਦਿਵਸ ਤੋਂ ਇੱਕ ਦਿਨ ਪਹਿਲਾਂ ਜਲੰਧਰ ਵਿੱਚ ਖਾਲਿਸਤਾਨ ਪੱਖੀ ਸਮਰਥਕਾਂ ਵੱਲੋਂ ਕੀਤੇ ਗਏ ਵਿਰੋਧ ਪ੍ਰਦਰਸ਼ਨ ਦੌਰਾਨ ਅੰਮ੍ਰਿਤਸਰ ਵਿੱਚ ਗਣਤੰਤਰ ਦਿਵਸ 'ਤੇ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ ਨੂੰ ਨੁਕਸਾਨ ਪਹੁੰਚਾਉਣ ਅਤੇ ਬਾਬਾ ਸਾਹਿਬ ਦੇ ਸੰਵ
Read More
October 23, 20220
Ludhiana: Due to old rivalry, youth was killed with sharp weapons
Crime incidents in Ludhiana are increasing day by day. Incidents of murder are coming out due to mutual grudge. Late last night, some youths surrounded a young man and killed him due to an old grudge.
Read More
Comment here