ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਿਮ ਕਮੇਟੀ ਦੀ ਬੈਠਕ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਹੋਈ ਜਿੱਥੇ ਕਈ ਘੰਟੇ ਇਹ ਮੀਟਿੰਗ ਚੱਲੀ ਜਿੱਥੇ ਪੰਥ ਦੇ ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਵਿਚਾਰ ਚਰਚਾ ਕੀਤੀ ਗਈ ਉੱਥੇ ਹੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਚੱਲ ਰਹੇ ਵਿਵਾਦ ਨੂੰ ਲੈ ਕੇ ਵੀ ਐਸਜੀਪੀਸੀ ਵੱਲੋਂ ਵੱਡਾ ਫੈਸਲਾ ਲਿਆ ਗਿਆ, ਅੰਤ੍ਰਿੰਗ ਕਮੇਟੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਾਰਜਕਾਰਨੀ ਕਮੇਟੀ ਦੀ ਮੀਟਿੰਗ ਦੌਰਾਨ ਜਥੇਦਾਰ ਤਖ਼ਤ ਸ੍ਰੀ ਦਮਦਮਾ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ਖ਼ਤਮ ਕਰ ਦਿਤੀਆਂ ਗਈਆਂ।
ਮੀਟਿੰਗ ਉਪਰੰਤ ਵਿਰੋਧੀ ਧਿਰ ਨਾਲ ਸੰਬੰਧਿਤ ਕਾਰਜਕਾਰਨੀ ਮੈਂਬਰਾਂ ਜਸਵੰਤ ਸਿੰਘ ਪੁਡੈਣ, ਪਰਮਜੀਤ ਸਿੰਘ ਰਾਏਪੁਰ ਅਤੇ ਅਮਰੀਕ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਵਲੋਂ ਲਿਆਂਦੇ ਗਏ ਇਸ ਮਤੇ ਦਾ ਵਿਰੋਧ ਕੀਤਾ ਹੈ ਉਨ੍ਹਾਂ ਕਿਹਾ ਕਿ ਇਹ ਫ਼ੈਸਲਾ ਰਾਜਨੀਤੀ ਤੋਂ ਪ੍ਰੇਰਿਤ ਹੈ।