ਬਲਵਿੰਦਰ ਸਿੰਘ ਉਰਫ਼ ਪ੍ਰਿੰਸ, 38 ਸਾਲਾ, ਸਵਰਗੀ ਅਨੂਪ ਸਿੰਘ, ਵਾਸੀ ਤਾਰਾ ਵਾਲਾ ਪੁਲ, ਅੰਮ੍ਰਿਤਸਰ, ਜੋ ਕਿ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਦੇ ਜੋੜਾ ਘਰ ਵਿੱਚ ਸੇਵਾ ਨਿਭਾ ਰਿਹਾ ਸੀ, ਦਾ ਅੱਜ ਸ਼ਾਮ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ। ਮ੍ਰਿਤਕ ਆਪਣੇ ਮਾਪਿਆਂ ਦਾ ਇਕਲੌਤਾ ਸਹਾਰਾ ਸੀ ਜੋ ਜ਼ੋਮੈਟੋ ਕੰਪਨੀ ਵਿੱਚ ਕਰਮਚਾਰੀ ਵਜੋਂ ਕੰਮ ਕਰਨ ਤੋਂ ਬਾਅਦ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਜੋੜਾ ਘਰ ਵਿੱਚ ਸੇਵਾ ਨਿਭਾਉਂਦੇ ਸਨ। ਜਿਸਦੀ ਮੌਤ ਦਿਲ ਦਾ ਦੌਰਾ ਪੈਣ ਨਾਲ ਹੋਈ।
ਸ਼੍ਰੀ ਦਰਬਾਰ ਸਾਹਿਬ ‘ਚ ਜੋੜਿਆ ਦੀ ਸੇਵਾ ਕਰਦੇ ਨੌਜਵਾਨ ਦੇ ਗਈ ਜਾਨ, ਵਾਪਰ ਗਿਆ ਭਾਣਾ
