1984 ਦੇ ਸਿੱਖ ਵਿਰੋਧੀ ਦੰਗਿਆਂ ਨਾਲ ਸਬੰਧਤ ਸਰਸਵਤੀ ਵਿਹਾਰ ਮਾਮਲੇ ਵਿੱਚ ਇੱਕ ਵੱਡਾ ਫੈਸਲਾ ਸੁਣਾਉਂਦੇ ਹੋਏ, ਰਾਊਸ ਐਵੇਨਿਊ ਅਦਾਲਤ ਨੇ ਸਾਬਕਾ ਕਾਂਗਰਸ ਸੰਸਦ ਮੈਂਬਰ ਸੱਜਣ ਕੁਮਾਰ ਨੂੰ ਦੋਸ਼ੀ ਠਹਿਰਾਇਆ ਹੈ। ਇਸ ਮਾਮਲੇ ਵਿੱਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਵੱਲੋਂ ਅੰਮ੍ਰਿਤਸਰ ਲਾਰੰਸ ਰੋਡ ਸਥਿਤ ਗੁਰੂ ਤੇਗ ਬਹਾਦਰ ਨਿਵਾਸ ਵਿਖੇ ਇੱਕ ਪ੍ਰੈਸ ਕਾਨਫਰਸ ਕੀਤੀ ਗਈ ਜਿਸ ਦੇ ਵਿੱਚ ਉਹਨਾਂ ਨੇ ਕੇਂਦਰ ਸਰਕਾਰ ਅਤੇ ਦੇਸ਼ ਦੇ ਗ੍ਰਿਹ ਮੰਤਰੀ ਦਾ ਧੰਨਵਾਦ ਕੀਤਾ ਉਹਨਾਂ ਨੇ ਕਿਹਾ ਕਿ ਲੰਬੇ ਸੰਘਰਸ਼ ਤੋਂ ਬਾਅਦ ਸੱਜਣ ਕੁਮਾਰ ਨੂੰ ਇੱਕ ਹੋਰ ਮਾਮਲੇ ਚ ਦੋਸ਼ੀ ਠਹਿਰਾਇਆ ਗਿਆ ਹੈ ਉਹਨਾਂ ਕਿਹਾ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਸ ਕੇਸ ਨੂੰ ਰੀਓਪਨ ਕਰਵਾਉਣ ਲਈ ਧਰਨੇ ਮੁਜਾਰੇ ਵੀ ਕੀਤੇ ਗਏ ਸਨ ਅਤੇ ਸੰਘਰਸ਼ ਵੀ ਲੜਿਆ ਗਿਆ ਸੀ। ਇਸ ਦੇ ਨਾਲ ਹੀ ਉਹਨਾਂ ਨੇ ਕਿਹਾ ਕਿ ਹੁਣ ਇਸੇ ਕੇਸ ਦੇ ਵਿੱਚ ਸੱਜਣ ਕੁਮਾਰ ਦਾ ਸਾਥੀ ਜਗਦੀਸ਼ ਟਾਈਟਲਰ ਨੂੰ ਵੀ ਸਜ਼ਾ ਦਵਾਉਣਾ ਸਾਡਾ ਮਕਸਦ ਹੈ। ਅਤੇ ਉਹਨਾਂ ਕਿਹਾ ਕਿ 41 ਸਾਲਾਂ ਬਾਅਦ ਇਸ ਕੇਸ ਦੇ ਵਿੱਚ ਸੱਜਣ ਕੁਮਾਰ ਨੂੰ ਦੋਸ਼ੀ ਠਹਿਰਾਇਆ ਗਿਆ ਹੈ। ਅਤੇ ਇਸ ਦੇ ਨਾਲ ਹੀ ਉਹਨਾਂ ਨੇ ਕਿਹਾ ਕਿ ਪਿਛਲੇ 40 ਸਾਲਾਂ ਤੋਂ ਵਿਧਵਾ ਬਣ ਕੇ ਵਿਧਵਾ ਕਲੋਨੀਆਂ ਵਿੱਚ ਰਹਿ ਰਹੀਆਂ ਮਾਤਾਵਾਂ ਭੈਣਾਂ ਅਤੇ ਉਨਾਂ ਦੇ ਬੱਚਿਆਂ ਦੀ ਜ਼ਿੰਦਗੀ ਖਰਾਬ ਹੋਈ ਉਹਨਾਂ ਨੂੰ ਅੱਜ ਇੱਕ ਬਹੁਤ ਬਹੁਤ ਵੱਡੀ ਰਾਹਤ ਮਿਲੀ ਹੈ ਜੋ ਸੱਜਣ ਕੁਮਾਰ ਨੂੰ ਦੋਸ਼ੀ ਠਹਿਰਾਇਆ ਗਿਆ ਹੈ ਇਸ ਦੇ ਨਾਲ ਹੀ ਪੱਤਰਕਾਰਾਂ ਦੇ ਸਵਾਲਾਂ ਦਾ ਜਵਾਬ ਦਿੰਦੇ ਹੋਏ ਉਹਨਾਂ ਨੇ ਕਿਹਾ ਕਿ ਅਗਰ ਇਸ ਮਾਮਲੇ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਖੁਦ ਕ੍ਰੈਡਿਟ ਲੈਣਾ ਚਾਹੁੰਦੀ ਹੈਤਾਂ ਉਹ ਕ੍ਰੈਡਿਟ ਲੈ ਸਕਦੀ ਹ ਲੇਕਿਨ ਸੱਜਣ ਕੁਮਾਰ ਨੂੰ ਸਜ਼ਾ ਦਵਾਉਣ ਦੇ ਵਿੱਚ ਦਿੱਲੀ ਦੀ ਸੰਗਤ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੁਰਜੋਰ ਯਤਨ ਕੀਤੇ ਗਏ ਹੈ ਅਤੇ ਇਹ ਸਭ ਸੰਗਤ ਦੇ ਸਹਿਯੋਗ ਨਾਲ ਹੀ ਹੋਇਆ ਹੈ। ਅਤੇ 2013 ਵਿੱਚ ਹੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਸ ਮਾਮਲੇ ਵਿੱਚ ਸਿੱਟ ਬਣਵਾਈ ਗਈ ਸੀ। ਉਹਨਾਂ ਕਿਹਾ ਕਿ 40 ਸਾਲ ਕੌਮ ਨੂੰ ਇਸ ਫੈਸਲੇ ਦਾ ਇੰਤਜ਼ਾਰ ਕਰਨਾ ਪਿਆ ਤੇ 40 ਸਾਲ ਕੌਮ ਨੇ ਸੰਘਰਸ਼ ਲੜਿਆ ਹੈ ਅਤੇ ਅਸੀਂ ਕੇਂਦਰ ਸਰਕਾਰ ਅਤੇ ਗ੍ਰਿਹਿ ਮੰਤਰੀ ਭਾਰਤ ਸਰਕਾਰ ਅਤੇ ਜੁਡੀਸ਼ੀਅਲ ਦਾ ਧੰਨਵਾਦ ਕਰਦੇ ਹਾਂ।