ਅੰਮ੍ਰਿਤਸਰ ਵਿੱਚ ਆਏ ਦਿਨ ਗੋਲੀਆਂ ਚੱਲਣ ਦੇ ਮਾਮਲੇ ਸਾਹਮਣੇ ਆ ਰਹੇ ਹਨ ਤੇ ਲਾਅ ਐਂਡ ਆਰਡਰ ਦਾ ਬੁਰਾ ਹਾਲ ਹੋ ਚੁੱਕਾ ਹੈ ਇਹ ਗੋਲੀਆਂ ਚਲਾਨ ਵਾਲੇ ਪਿਸਤੋਲਾਂ ਕਿੱਥੋਂ ਲੈ ਕੇ ਆਂਦੇ ਹਨ ਇਹ ਸਮੇਂ ਤੋਂ ਪਰੇ ਹੈ ਪਰ ਇਹਨਾਂ ਦੇ ਕਾਰਨ ਕਈ ਘਰ ਤਬਾਹ ਹੋ ਜਾਂਦੇ ਹਨ ਪਰ ਪੁਲਿਸ ਪ੍ਰਸ਼ਾਸਨ ਮੂਕ ਦਰਸ਼ਕ ਬਣ ਤਮਾਸ਼ਾ ਦੇਖ ਰਿਹਾ ਹੈ ਇਹਨਾਂ ਮਾੜੇ ਅੰਸਰਾਂ ਨੂੰ ਪੁਲਿਸ ਦਾ ਵੀ ਕੋਈ ਡਰ ਖੌਫ ਨਜ਼ਰ ਨਹੀਂ ਆ ਰਿਹਾ ਉੱਥੇ ਹੀ ਦੇਰ ਰਾਤ ਅੰਮ੍ਰਿਤਸਰ ਦੇ ਪਿੰਡ ਮਾਹਲ ਵਿਖੇ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਇੱਕ ਮੁੰਡਾ ਜਿਸਦਾ ਨਾਮ ਮਨਦੀਪ ਹੈ ਆਪਣੇ ਸਾਥੀ ਦੇ ਨਾਲ ਗਲੀ ਦੇ ਬਾਹਰ ਖੜਾ ਸੀ ਤੇ ਦੋ ਨੌਜਵਾਨ ਮੋਟਰਸਾਈਕਲ ਤੇ ਸਵਾਰ ਹੋ ਕੇ ਆਉਂਦੇ ਹਨ ਤੇ ਉਸਦੇ ਗੋਲੀਆਂ ਚਲਾ ਕੇ ਫਰਾਰ ਹੋ ਜਾਂਦੇ ਹਨ ਇਹ ਸਾਰੀ ਘਟਨਾ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ ਹੈ ਤੁਸੀਂ ਸਾਫ ਵੇਖ ਸਕਦੇ ਹੋ ਸੀਸੀਟੀਵੀ ਤਸਵੀਰਾਂ ਵਿੱਚ ਦੋ ਨੌਜਵਾਨ ਮੋਟਰਸਾਈਕਲ ਤੇ ਆਏ ਤੇ ਉਹਨਾਂ ਨੇ ਮਨਦੀਪ ਤੇ ਗੋਲੀਆਂ ਚਲਾਈਆਂ ਤੇ ਫਰਾਰ ਹੋ ਗਏ। ਉੱਥੇ ਹੀ ਜਦੋਂ ਮਨਦੀਪ ਨੂੰ ਹਸਪਤਾਲ ਲਿਜਾਇਆ ਗਿਆ ਤਾਂ ਉਸ ਨੂੰ ਡਾਕਟਰਾਂ ਨੇ ਮ੍ਰਿਤਕ ਘੋਸ਼ਿਤ ਕਰ ਦਿੱਤਾ ਗਿਆ। ਜਿਸ ਦੇ ਚਲਦੇ ਅੱਜ ਮਨਦੀਪ ਦੇ ਪਰਿਵਾਰਿਕ ਮੈਂਬਰਾਂ ਤੇ ਪਿੰਡ ਵਾਲਿਆਂ ਵੱਲੋਂ ਉਸ ਦੀ ਲਾਸ਼ ਨੂੰ ਲੈ ਕੇ ਪਿੰਡ ਮਾਹਲ ਵਿਖੇ ਰੱਖ ਕੇ ਪੁਲਿਸ ਪ੍ਰਸ਼ਾਸਨ ਦੇ ਖਿਲਾਫ ਧਰਨਾ ਪ੍ਰਦਰਸ਼ਨ ਕੀਤਾ ਗਿਆ ਉਹਨਾਂ ਦਾ ਕਹਿਣਾ ਹੈ ਕਿ ਜਦ ਤੱਕ ਦੋਸ਼ੀਆਂ ਨੂੰ ਕਾਬੂ ਨਹੀਂ ਕੀਤਾ ਜਾਂਦਾ ਅਸੀਂ ਮ੍ਰਿਤਕ ਦਾ ਸੰਸਕਾਰ ਨਹੀਂ ਕਰਾਂਗੇ ਉਹਨਾਂ ਕਿਹਾ ਕਿ ਕੁਝ ਦਿਨ ਪਹਿਲਾਂ ਵੀ ਡੇਵਿਡ ਅਤੇ ਕਾਸ਼ੀ ਵੱਲੋਂ ਸਾਡੇ ਮੁੰਡੇ ਮਨਦੀਪ ਤੇ ਗੋਲੀਆਂ ਚਲਾਈਆਂ ਗਈਆਂ ਸਨ ਅਸੀਂ ਇਸ ਦੀ ਸ਼ਿਕਾਇਤ ਪੁਲਿਸ ਨੂੰ ਦਰਜ ਕਰਵਾਈ ਸੀ ਪਰ ਪੁਲਿਸ ਵੱਲੋਂ ਅੱਜ ਤੱਕ ਕੋਈ ਕਾਰਵਾਈ ਨਹੀਂ ਕੀਤੀ ਗਈ। ਦੇਰ ਰਾਤ ਡੇਵਿਡ ਤੇ ਕਾਸ਼ੀ ਵੱਲੋਂ ਫਿਰ ਮੋਟਰਸਾਈਕਲ ਤੇ ਸਵਾਰ ਹੋ ਕੇ ਸਾਡੇ ਮੁੰਡੇ ਮਨਦੀਪ ਤੇ ਗੋਲੀਆਂ ਚਲਾ ਕੇ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਮਨਦੀਪ ਸ਼ਾਦੀਸ਼ੁਦਾ ਹੈ ਤੇ ਉਸ ਦੀ ਇੱਕ ਛੋਟੀ ਬੱਚੀ ਵੀ ਹੈ ਉੱਥੇ ਹੀ ਪਰਿਵਾਰ ਦਾ ਰੋ ਰੋ ਕੇ ਬੁਰਾ ਹਾਲ ਹੈ ਤੇ ਪੁਲਿਸ ਪ੍ਰਸ਼ਾਸਨ ਕੋਲੋਂ ਇਨਸਾਫ ਦੀ ਗੁਹਾਰ ਲਗਾ ਰਿਹਾ ਹੈ।
ਇਸ ਮੌਕੇ ਡੀਐਸਪੀ ਲਖਵਿੰਦਰ ਸਿੰਘ ਕਲੇਰ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਮਨਦੀਪ ਨਾਂ ਦਾ ਨੌਜਵਾਨ ਜੋ ਕਿ ਮਾਹਲ ਪਿੰਡ ਦਾ ਰਹਿਣ ਵਾਲਾ ਹੈ ਉਸ ਨੂੰ ਦੇਰ ਰਾਤ ਦੋ ਨੌਜਵਾਨ ਡੇਵਿਡ ਤੇ ਕਾਸ਼ੀ ਵੱਲੋਂ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਹੈ। ਅਸੀਂ ਮੌਕੇ ਤੇ ਪੁੱਜੇ ਹਾਂ ਜਾਂਚ ਕੀਤੀ ਜਾ ਰਹੀ ਹੈ ਪਰਿਵਾਰ ਵੱਲੋਂ ਸੜਕ ਤੇ ਲਾਸ਼ ਰੱਖ ਕੇ ਧਰਨਾ ਲਗਾਇਆ ਗਿਆ ਹੈ। ਅਸੀਂ ਪਰਿਵਾਰ ਨੂੰ ਅਸ਼ਵਾਸਨ ਦਵਾਉਂਦੇ ਹਾਂ ਕਿ ਜਲਦ ਹੀ ਡੇਵਿਡ ਤੇ ਕਾਸ਼ੀ ਨੂੰ ਕਾਬੂ ਕਰ ਉਹਨਾਂ ਨੂੰ ਜੇਲ ਭੇਜਿਆ ਜਾਵੇਗਾ।