News

ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਦਿੱਤਾ ਆਪਣੇ ਪਦ ਤੋਂ ਅਸਤੀਫਾ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਅੱਜ ਅੰਮ੍ਰਿਤਸਰ ਦੇ ਵਿੱਚ ਸਥਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਦਫਤਰ ਤੇਜਾ ਸਿੰਘ ਸਮੁੰਦਰੀ ਹਾਲ ਦੇ ਵਿੱਚ ਇੱਕ ਅਹਿਮ ਪ੍ਰੈਸ ਕਾਨਫਰਸ ਕੀਤੀ ਗਈ ਜਿਸ ਦੌਰਾਨ ਉਹਨਾਂ ਵੱਲੋਂ ਅਮਰੀਕਾ ਤੋਂ ਡਿਪੋਰਟ ਹੋ ਕੇ ਆ ਰਹੇ ਨੌਜਵਾਨਾਂ ਦੇ ਸਿਰਾਂ ਦੇ ਉੱਤੋਂ ਲਾਈਆਂ ਪੱਗਾਂ ਨੂੰ ਲੈ ਕੇ ਜਿੱਥੇ ਦੁੱਖ ਪ੍ਰਗਟਾਇਆ ਗਿਆ ਉਹ ਤੇ ਹੀ ਸਮੂਹ ਸਿੱਖ ਸੰਗਤਾਂ ਨੂੰ ਇੱਕਜੁੱਟ ਹੋ ਕੇ ਇਸ ਦੀ ਹੱਲ ਕਰਨ ਲਈ ਅਪੀਲ ਵੀ ਕੀਤੀ ਗਈ। ਉੱਥੇ ਹੀ ਉਹਨਾਂ ਵੱਲੋਂ ਅੱਜ ਇੱਕ ਵੱਡਾ ਐਲਾਨ ਕਰਦੇ ਹੋਏ ਕਿਹਾ ਕਿ ਉਹਨਾਂ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵੱਧ ਤੋਂ ਅਸਤੀਫਾ ਦਿੱਤਾ ਜਾ ਰਿਹਾ ਹੈ। ਉਹਨਾਂ ਨੇ ਇਸ ਦਾ ਕਾਰਨ ਗਿਆਨੀ ਰਘਬੀਰ ਸਿੰਘ ਵੱਲੋਂ ਇੱਕ ਪੋਸਟ ਦੱਸੀ ਗਈ ਹੈ ਹਾਲਾਂਕਿ ਉਹਨਾਂ ਨੇ ਕਿਹਾ ਕਿ ਉਹ ਹਮੇਸ਼ਾ ਹੀ ਸ਼੍ਰੀ ਅਕਾਲ ਤਖਤ ਸਾਹਿਬ ਦੇ ਸਨਮੁਖ ਆਪਣੇ ਆਪ ਨੂੰ ਪੇਸ਼ ਹੋ ਕੇ ਨਿ ਮਾਣੇ ਸਿੱਖ ਵਾਂਗ ਹਰ ਇੱਕ ਆਦੇਸ਼ ਮੰਨਦੇ ਰਹੇ ਹਨ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਅੱਜ ਆਪਣੇ ਅਸਤੀਫਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤੋਂ ਦੇ ਦਿੱਤਾ ਗਿਆ ਹੈ। ਜਿਸ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਪੱਤਰਕਾਰ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਜੋ ਅਮੇਰੀਕਾ ਤੋਂ ਡਿਪੋਰਟ ਹੋ ਕੇ ਆ ਰਹੇ ਸਿੱਖ ਨੌਜਵਾਨ ਹਨ ਉਹਨਾਂ ਦੀਆਂ ਸਿਰਾਂ ਤੋਂ ਦਸਤਾਰਾਂ ਲਾਈਆਂ ਗਈਆਂ ਹਨ ਜਿਸ ਕਰਕੇ ਸਾਨੂੰ ਸਾਰਿਆਂ ਨੂੰ ਮਿਲ ਕੇ ਇਸ ਲਈ ਇੱਕਜੁੱਟ ਹੋ ਕੇ ਆਵਾਜ਼ ਚੁੱਕਣ ਦੀ ਜਰੂਰਤ ਹੈ। ਅੱਗੇ ਬੋਲਦੇ ਹੋਏ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਜੋ ਬੀਤੇ ਦਿਨ ਗਿਆਨੀ ਹਰਪ੍ਰੀਤ ਸਿੰਘ ਨੂੰ ਲੈ ਕੇ ਹੋਈ ਮੀਟਿੰਗ ਦੇ ਦੌਰਾਨ ਜੋ ਫੈਸਲਾ ਲਿੱਤਾ ਗਿਆ ਸੀ ਉਸ ਬਾਰੇ ਵੀ ਵਿਚਾਰ ਦੱਸੇ ਗਏ ਉਹਨਾਂ ਨੇ ਕਿਹਾ ਕਿ ਡੇਢ ਘੰਟੇ ਦੇ ਕਰੀਬ ਇਹ ਮੀਟਿੰਗ ਚਲੀ ਸੀ ਅਤੇ ਹਰ ਇੱਕ ਵਿਅਕਤੀ ਨੂੰ ਖੁੱਲਾ ਸਮਾ ਦਿੱਤਾ ਗਿਆ ਸੀ ਆਪਣੇ ਵਿਚਾਰ ਰੱਖਣ ਨੂੰ ਲੈ ਕੇ ਲੇਕਿਨ ਉਹਨਾਂ ਨੂੰ ਉਸ ਵੇਲੇ ਦੁੱਖ ਲੱਗਾ ਜਦੋਂ ਗਿਆਨੀ ਰਘਬੀਰ ਸਿੰਘ ਵੱਲੋਂ ਇੱਕ ਪੋਸਟ ਕੀਤੀ ਗਈ ਉਹਨਾਂ ਨੇ ਕਿਹਾ ਕਿ ਉਸ ਨੂੰ ਲੈ ਕੇ ਉਹਨਾਂ ਦੇ ਮਨ ਦੇ ਵਿੱਚ ਕਾਫੀ ਠੇਸ ਲੱਗੀ ਹੈ ਜਿਸ ਕਰਕੇ ਉਹ ਆਪਣੇ ਪਦ ਤੋਂ ਅਸਤੀਫਾ ਦੇ ਰਹੇ ਹਨ ਹਾਲਾਂਕਿ ਉਹਨਾਂ ਨੇ ਕਿਹਾ ਕਿ ਉਹ ਸ਼੍ਰੀ ਅਕਾਲ ਤਖਤ ਸਾਹਿਬ ਦਾ ਹਮੇਸ਼ਾ ਹੀ ਸਤਿਕਾਰ ਕਰਦੇ ਰਹੇ ਹਨ ਅਤੇ ਹਮੇਸ਼ਾ ਹੀ ਸਤਿਕਾਰ ਕਰਦੇ ਰਹਿਣਗੇ ਉਹਨਾਂ ਨੇ ਅੱਗੇ ਬੋਲਦੇ ਕਿਹਾ ਕਿ ਸ਼੍ਰੀ ਅਕਾਲ ਤਖਤ ਸਾਹਿਬ ਤੋਂ ਆਏ ਹੋਏ ਫੈਸਲੇ ਦਾ ਹਰ ਵਾਰੀ ਉਹਨਾਂ ਵੱਲੋਂ ਝੋਲੀ ਟੱਡ ਕੇ ਫੈਸਲਾ ਮੰਨਿਆ ਹੈ ਅਤੇ ਹਮੇਸ਼ਾ ਮੰਨਦੇ ਰਹਿਣਗੇ ਲੇਕਿਨ ਇਹਨਾਂ ਨੇ ਕਿਹਾ ਕਿ ਹੁਣ ਉਹ ਸ਼੍ਰੋਮਣੀ ਕਮੇਟੀ ਦੇ ਪਰ ਤੋਂ ਅਸਤੀਫਾ ਦੇ ਰਹੇ ਹਨ।

Comment here

Verified by MonsterInsights