News

ਸੁਨਹਿਰੀ ਭਵਿੱਖ ਦੇ ਲਈ ਕਨੇਡਾ ਗਏ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ਦੌਰਾਨ ਹੋਈ ਮੌਤ

ਅੰਮ੍ਰਿਤਸਰ ਦੇ ਹਲਕਾ ਰਾਜਾ ਸੰਸੀ ਦੇ ਪਿੰਡ ਚਵਿੰਡਾ ਕਲਾਂ ਦੇ ਇੱਕ ਨੌਜਵਾਨ ਦੀ ਕਨੇਡਾ ਵਿੱਚ ਸੜਕ ਦੁਰਘਟਨਾ ਦੁਕਾਨ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਦੀ ਉਮਰ 22 ਸਾਲ ਦੇ ਕਰੀਬ ਹੈ। ਤੇ ਪਰਿਵਾਰ ਦਾ ਇਕਲੌਤਾ ਪੁੱਤਰ ਸੀ ਤੇ ਦੋ ਭੈਣਾਂ ਦਾ ਭਰਾ ਸੀ। ਦੱਸਿਆ ਜਾ ਰਿਹਾ ਹੈ ਕਿ ਪਿਛਲੇ ਸਾਲ ਹੀ ਨੌਜਵਾਨ ਦੀ ਮਾਂ ਦੀ ਮੌਤ ਹੋਈ ਸੀ ਪਰਿਵਾਰ ਸਦਮੇ ਵਿੱਚ ਸੀ ਤੇ ਉਸ ਤੋਂ ਬਾਅਦ ਜਦੋਂ ਨੌਜਵਾਨ ਦੀ ਮੌਤ ਦਾ ਸਮਾਂਚਾਰ ਸਾਹਮਣੇ ਆਇਆ ਤਾਂ ਪਰਿਵਾਰ ਫਿਰ ਸਦਮੇ ਵਿੱਚ ਚਲਾ ਗਿਆ

ਸੁਨਹਿਰੀ ਭਵਿੱਖ ਲਈ ਕੈਨੇਡਾ ਗਏ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ਵਿਚ ਦਰਦਨਾਕ ਮੌਤ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਮ੍ਰਿਤਕ ਨੌਜਵਾਨ ਦੀਦਾਰਜੀਤ ਸਿੰਘ ਪੁੱਤਰ ਹੀਰਾ ਸਿੰਘ ਹਲਕਾ ਰਾਜਾਸਾਂਸੀ ਦੇ ਪਿੰਡ ਚਵਿੰਡਾ ਕਲਾਂ ਦਾ ਰਹਿਣ ਵਾਲਾ ਸੀ। ਉਹ 2 ਸਾਲ ਪਹਿਲਾਂ ਵਿਦੇਸ਼ ਗਿਆ ਸੀ। ਇਸ ਸੰਬੰਧੀ ਭਰੇ ਮਨ ਨਾਲ ਜਾਣਕਾਰੀ ਦਿੰਦਿਆਂ ਹੀਰਾ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਇਕਲੋਤਾ ਪੁੱਤਰ ਦੋ ਸਾਲ ਪਹਿਲਾਂ ਕੈਨੇਡਾ ਗਿਆ ਸੀ । ਪੜ੍ਹਾਈ ਖ਼ਤਮ ਹੋਣ ਤੋਂ ਬਾਅਦ ਉਸ ਨੂੰ ਵਰਕ ਪਰਮਿਟ ਮਿਲਿਆ ਸੀ। ਬੀਤੇ ਦਿਨੀਂ ਉਹ ਬਰਮਟਨ ਤੋਂ ਕਾਰ ਵਿਚ ਸਵਾਰ ਹੋ ਕੇ ਕੰਮ ‘ਤੇ ਜਾ ਰਿਹਾ ਸੀ, ਤਾਂ ਸਾਹਮਣੇ ਤੋਂ ਆ ਰਹੇ ਟਰਾਲੇ ਨਾਲ ਕਾਰ ਦੀ ਟੱਕਰ ਹੋ ਗਈ ਤੇ ਦੀਦਾਰਜੀਤ ਸਿੰਘ ਦੀ ਮੌਕੇ ਤੇ ਹੀ ਮੌਤ ਹੋ ਗਈ। ਉਹਨਾਂ ਦੱਸਿਆ ਕਿ ਇਸ ਦੁਰਘਟਨਾ ਵਿੱਚ ਉਸ ਦੇ ਨਾਲ ਇੱਕ ਗੁਜਰਾਤ ਦੀ ਕੁੜੀ ਤੇ ਇੱਕ ਮਹਾਰਾਸ਼ਟਰ ਦਾ ਮੁੰਡਾ ਸੀ ਜਿਸ ਦੀ ਉਹ ਗੱਡੀ ਸੀ ਤਿੰਨਾਂ ਦੀ ਮੌਕੇ ਤੇ ਹੀ ਮੌਤ ਹੋ ਗਈ। ਉੱਥੇ ਹੀ ਪੀੜਿਤ ਪਰਿਵਾਰ ਦਾ ਰੋ ਰੋ ਕੇ ਬੁਰਾ ਹਾਲ ਹੈ। ਦੱਸਿਆ ਜਾ ਰਿਹਾ ਹੈ ਕਿ ਇੱਕ ਸਾਲ ਪਹਿਲਾਂ ਹੀ ਨੌਜਵਾਨ ਦੀਦਾਰਜੀਤ ਸਿੰਘ ਦੀ ਮਾਂ ਦੀ ਮੌਤ ਹੋਈ ਸੀ ਦੀਦਾਰਜੀਤ ਸਿੰਘ ਦੋ ਭੈਣਾਂ ਦਾ ਇਕਲੋਤਾ ਭਰਾ ਸੀ ਪਰ ਉਸ ਦੀ ਮੌਤ ਤੋਂ ਬਾਅਦ ਪਰਿਵਾਰ ਸਦਮੇ ਵਿੱਚ ਹੈ ਉੱਥੇ ਹੀ ਪੀੜਿਤ ਪਰਿਵਾਰ ਨੇ ਐਨਆਰਆਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਤੇ ਹੋਰਨਾ ਸਮਾਜ ਸੇਵੀ ਸੰਸਥਾਵਾਂ ਨੂੰ ਅਪੀਲ ਕੀਤੀ ਕਿ ਉਹਨਾਂ ਦੇ ਪੁੱਤਰ ਦੀ ਮ੍ਰਿਤਕ ਦੇਹ ਨੂੰ ਵਾਪਸ ਪੰਜਾਬ ਲਿਆਉਣ ਵਿੱਚ ਉਹਨਾਂ ਦੀ ਮਦਦ ਕੀਤੀ ਜਾਵੇ |

Comment here

Verified by MonsterInsights