News

ਸੀਆਈਏ ਸਟਾਫ ਦੀ ਟੀਮ ਵੱਲੋਂ 03 ਵੱਖ ਵੱਖ ਮੁਕੱਦਮਿਆਂ ਵਿੱਚ ਨਸ਼ਾ ਤੱਸਕਰੀ ਤੇ ਨਜਾਇਜ ਹਥਿਆਰਾਂ ਦੀ ਸਪਲਾਈ ਕਰਨ ਵਾਲੇ ਗਿਰੋਹ ਦਾ ਕੀਤਾ ਪਰਦਫਾਸ਼

ਅੰਮ੍ਰਿਤਸਰ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਜੀ ਦੇ ਦਿਸ਼ਾ ਨਿਰਦੇਸ਼ਾਂ ਤੇ ਮਾੜੇ ਅੰਸਰਾਂ ਨਸ਼ੇ ਤਸਕਰਾਂ ਦੇ ਖਿਲਾਫ ਚਲਾਈ ਗਈ ਮੁਹਿਮ ਦੇ ਤਹਿਤ ਸੀਆਈਏ ਸਟਾਫ ਵਨ ਦੀ ਪੁਲਿਸ ਨੂੰ ਵੱਡੀ ਕਾਮਯਾਬੀ ਹਾਸਿਲ ਹੋਈ | ਜਦੋਂ ਪੁਲਿਸ ਪਾਰਟੀ ਵੱਲੋਂ 9 ਨੌਜਵਾਨਾਂ ਨੂੰ ਗ੍ਰਿਫਤਾਰ ਕਰ ਇਹਨਾਂ ਕੋਲੋਂ ਦੋ ਕਿਲੋ ਹੀਰੋਇਨ ਅਤੇ ਪੰਜ ਆਧੁਨਿਕ ਤਰਹਾਂ ਦੇ ਪਿਸਤੋਲ ਬਰਾਮਦ ਕੀਤੇ ਹਨ ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਸਰਹੱਦੀ ਇਲਾਕਿਆਂ ਦੇ ਵਿੱਚ ਇੱਕ ਦਰਗਾਹ ਦੀ ਆੜ ਦੇ ਵਿੱਚ ਨਸ਼ਾ ਤਸਕਰੀ ਦਾ ਧੰਦਾ ਕਰਨ ਵਾਲੇ ਦਰਗਾਹ ਦੇ ਸੇਵਾਦਾਰ ਬਾਬੇ ਨੂੰ ਗਿਰਫਤਾਰ ਕੀਤਾ ਗਿਆ ਹੈ ਉਹਨਾਂ ਕਿਹਾ ਕਿ ਸਰਹੱਦ ਪਾਰ ਤੋਂ ਡਰੋਨ ਦੇ ਰਾਹੀਂ ਜਿਹੜੀ ਹੀਰੋਇਨ ਆਉਂਦੀ ਸੀ ਉਹ ਦਰਗਾਹ ਦਾ ਬਾਬਾ ਰਿਸੀਵ ਕਰਦਾ ਸੀ ਉੱਥੇ ਹੀ ਉਹਨਾਂ ਦੱਸਿਆ ਕਿ ਇੱਕ ਗੁਰੂ ਨਾਨਕ ਦੇ ਯੂਨੀਵਰਸਿਟੀ ਦਾ ਚੌਂਕੀਦਾਰ ਵੀ ਹੈ। ਜਿਸ ਕੋਲੋਂ ਇੱਕ ਕਿਲੋ ਦੇ ਕਰੀਬ ਹੀਰੋਇਨ ਬਰਾਮਦ ਕੀਤੀ ਗਈ ਹੈ। ਉਹਨਾਂ ਕਿਹਾ ਕਿ ਬਾਕੀ ਮਾਮਲਿਆਂ ਦੇ ਵਿੱਚ ਪੰਜ ਪਿਸਤੌਲ ਬਰਾਮਦ ਕੀਤੇ ਗਏ ਹਨ ਇਹਨਾਂ ਸਾਰੇ ਨੌਜਵਾਨਾਂ ਨੂੰ ਅਦਾਲਤ ਵਿੱਚ ਪੇਸ਼ ਕਰ ਇਹਨਾਂ ਦਾ ਰਿਮਾਂਡ ਹਾਸਿਲ ਕੀਤਾ ਜਾਵੇਗਾ। ਰਿਮਾਂਡ ਦੌਰਾਨ ਇਹ ਪਤਾ ਲਗਾਇਆ ਜਾਵੇਗਾ ਕਿ ਇਹਨਾਂ ਦੇ ਔਰ ਕਿਸ ਕਿਸ ਨਾਲ ਲਿੰਕ ਹਨ ਤੇ ਇਹ ਹੀਰੋਇਨ ਕਿਸ ਦੇ ਰਾਹੀਂ ਕਿੱਥੋਂ ਮੰਗਵਾਉਂਦੇ ਸਨ ਇਹ ਸਾਰਾ ਜਾਂਚ ਦਾ ਵਿਸ਼ਾ ਹੈ। ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਇਹਨਾਂ ਦੇ ਵਿੱਚੋਂ ਕੁੰਨਨ ਸਿੰਘ ਰਾਜਵਿੰਦਰ ਸਿੰਘ ਤੇ ਬਲਵਿੰਦਰ ਸਿੰਘ ਦੇ ਖਿਲਾਫ ਪਹਿਲਾਂ ਵੀ ਵੱਖ-ਵੱਖ ਮਾਮਲੇ ਦਰਜ ਹਨ। ਉਹਨਾਂ ਕਿਹਾ ਕਿ ਜਿਹੜਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਚੌਂਕੀਦਾਰ ਗ੍ਰਿਫਤਾਰ ਕੀਤਾ ਗਿਆ ਹੈ ਉਹ ਤਰਨ ਤਾਰਨ ਦਾ ਰਹਿਣ ਵਾਲਾ ਹੈ। ਤੇ ਉਸ ਦੇ ਨਾਲ ਹੋਰ ਕੌਣ ਕੌਣ ਹੈ ਇਸ ਦਾ ਪਤਾ ਲਗਾਇਆ ਜਾਵੇਗਾ ਤੇ ਕਦੋਂ ਦਾ ਇਹ ਕੰਮ ਕਰ ਰਹੇ ਹਨ।

Comment here

Verified by MonsterInsights