ਹਲਕਾ ਰਾਜਾਸਾਂਸੀ ਦੀ ਰਹਿਣ ਵਾਲੀ ਔਰਤ ਸ਼ਿਵ ਕੁਮਾਰੀ ਵੱਲੋ ਪਿਛਲੇ ਕੁਝ ਮਹੀਨੇ ਤੋਂ ਪੁਲਿਸ ਨੂੰ ਦਿੱਤੀ ਸ਼ਿਕਾਇਤ ਦੇ ਬਾਵਜੂਦ ਵੀ ਕਾਰਵਾਈ ਨਾ ਕੀਤੇ ਜਾਣ ਦੇ ਰੋਸ ਵਜੋਂ ਬਸਪਾ ਅੰਬੇਡਕਰ ਪਾਰਟੀ ਵਲੋ ਪੰਜਾਬ ਪ੍ਰਧਾਨ ਕੰਵਲਜੀਤ ਸਿੰਘ ਸਹੋਤਾ ਦੀ ਅਗਵਾਈ ਵਿਚ ਹਰਤੇਜ ਹਸਪਤਾਲ ਵਾਲੇ ਰੋਡ ਤੇ ਰੱਖੇ ਗਏ ਧਰਨੇ ਨੂੰ ਡੀ.ਆਈ.ਜੀ ਬਾਰਡਰ ਰੇਂਜ ਸਤਿੰਦਰਜੀਤ ਸਿੰਘ ਤੇ ਐਸ.ਐਸ.ਪੀ ਮਨਿੰਦਰ ਸਿੰਘ ਦੇ ਭਰੋਸੇ ਮਗਰੋਂ ਮੁਲਤਵੀ ਕੀਤਾ ਗਿਆ। ਪਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਕੰਵਲਜੀਤ ਸਹੋਤਾ ਨੇ ਦੱਸਿਆ ਕਿ ਜਦੋਂ ਦੀ ਪੰਜਾਬ ਵਿਚ ਔਰਤਾਂ ਤੇ ਆਏ ਦਿਨ ਅਤਿਆਚਾਰ ਦੇ ਮਾਮਲੇ ਸਾਮ੍ਹਣੇ ਆ ਰਹੇ ਹਨ ਅਤੇ ਅਤਿਆਚਾਰ ਕਰਨ ਵਾਲੇ ਅਨਸਰਾਂ ਖਿਲਾਫ਼ ਵੀ ਪੁਲਿਸ ਵਲੋ ਕੋਈ ਵੀ ਕਾਰਵਾਈ ਨਹੀਂ ਕੀਤੀ ਜਾ ਰਹੀ ਹੈ, ਜਿਸ ਨਾਲ ਸ਼ਰਾਰਤੀ ਅਨਸਰਾਂ ਨੂੰ ਬੜਾਵਾ ਮਿਲ ਰਿਹਾ ਹੈ, ਜ਼ੋ ਬਸਪਾ ਅੰਬੇਡਕਰ ਪਾਰਟੀ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕਰੇਗੀ। ਉਨ੍ਹਾਂ ਕਿਹਾ ਕਿ ਅੱਜ ਡੀ.ਆਈ.ਜੀ ਬਾਰਡਰ ਰੇਂਜ ਸਤਿੰਦਰਜੀਤ ਸਿੰਘ ਤੇ ਐਸ.ਐਸ.ਪੀ ਮਨਿੰਦਰ ਸਿੰਘ ਵਲੋ ਕਾਰਵਾਈ ਦਾ ਭਰੋਸਾ ਦੇਣ ਦੇ ਨਾਲ ਨਾਲ ਇਕ ਸਿੱਟ ਬਣਾਈ ਗਈ ਹੈ, ਜ਼ੋ 15 ਦਿਨਾਂ ਦੇ ਅੰਦਰ ਬਣਦੀ ਕਾਰਵਾਈ ਕਰਕੇ ਪੀੜਤ ਨੂੰ ਇਨਸਾਫ ਦੇਵੇਗੀ। ਉਨ੍ਹਾਂ ਕਿਹਾ ਕਿ ਜੇਕਰ 15 ਦਿਨਾਂ ਦੇ ਅੰਦਰ ਵੀ ਕਾਰਵਾਈ ਨਾ ਹੋਈ ਤਾਂ ਵਡੇ ਪੱਧਰ ਤੇ ਸੰਘਰਸ਼ ਕੀਤਾ ਜਾਵੇ |
|