Site icon SMZ NEWS

ਆਲ ਇੰਡੀਆ ਕਾਂਗਰਸ ਦੇ ਪੰਜਾਬ ਦੇ ਨਵੇਂ ਇੰਚਾਰਜ ਬੁਪੇਸ਼ ਬਘੇਲ ਪਹੁੰਚੇ ਅੰਮ੍ਰਿਤਸਰ ਇੰਟਰਨੈਸ਼ਨਲ ਏਅਰਪੋਰਟ

ਆਲ ਇੰਡੀਆ ਕਾਂਗਰਸ ਦੇ ਨਵੇਂ ਬਣੇ ਪੰਜਾਬ ਇੰਚਾਰਜ ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਬੁਪੇਸ਼ ਬਘੇਲ ਅੱਜ ਅੰਮ੍ਰਿਤਸਰ ਇੰਟਰਨੈਸ਼ਨਲ ਏਅਰਪੋਰਟ ਤੇ ਪਹੁੰਚੇ ਜਿੱਥੇ ਕਿ ਉਹਨਾਂ ਦਾ ਭਰਵਾਂ ਸਵਾਗਤ ਕਾਂਗਰਸੀ ਵਰਕਰਾਂ ਵੱਲੋਂ ਕੀਤਾ ਗਿਆ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਆਲ ਇੰਡੀਆ ਕਾਂਗਰਸ ਦੇ ਨਵੇਂ ਬਣੇ ਪੰਜਾਬ ਇੰਚਾਰਜ ਬੁਪੇਸ਼ ਬਘੇਲ ਅੱਜ ਪਹਿਲੇ ਦਿਨ ਅੰਮ੍ਰਿਤਸਰ ਪਹੁੰਚ ਰਹੇ ਹਨ ਅਤੇ ਅੱਜ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਵਿੱਚ ਮੱਥਾ ਟੇਕਣਗੇ ਜਲਿਆਂ ਵਾਲੇ ਬਾਗ ਜਾਣਗੇ ਦੁਰਗਿਆਣਾ ਤੀਰਥ ਅਤੇ ਵਾਲਮੀਕੀ ਤੀਰਥ ਵਿਖੇ ਜਾ ਕੇ ਵੀ ਨਤਮਸਤਕ ਹੋਣਗੇ ਜਿਸ ਤੋਂ ਬਾਅਦ ਉਹ ਕੱਲ ਚੰਡੀਗੜ੍ਹ ਵਿਖੇ ਜਾ ਕੇ ਕਾਂਗਰਸ ਦੇ ਨੇਤਾਵਾਂ ਨਾਲ ਮੀਟਿੰਗ ਕਰਨਗੇ ਇਸ ਦੇ ਨਾਲ ਹੀ ਉਹਨਾਂ ਨੇ ਕਿਹਾ ਕਿ ਜੋ ਨੌਜਵਾਨਾਂ ਨੂੰ ਡਿਪੋਰਟ ਕੀਤਾ ਜਾ ਰਿਹਾ ਹੈ ਉਹ ਸਿਰਫ ਮੋਦੀ ਤੇ ਟਰੰਪ ਦੀ ਜਾ ਰਹੀ ਹੈ ਜਿਸ ਤੇ ਚਲਦੇ ਪੰਜਾਬ ਦੇ ਨੌਜਵਾਨਾਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਦੌਰਾਨ ਸਾਬਕਾ ਮੁੱਖ ਮੰਤਰੀ ਛੱਤੀਸਗੜ੍ਹ ਅਤੇ ਆਲ ਇੰਡੀਆ ਕਾਂਗਰਸ ਦੇ ਪੰਜਾਬ ਇੰਚਾਰਜ ਬੁਪੇਸ਼ ਬਘੇਲ ਨੇ ਕਿਹਾ ਕਿ ਅੱਜ ਅੰਮ੍ਰਿਤਸਰ ਫੇਰੀ ਤੇ ਪਹੁੰਚੇ ਹਨ ਅਤੇ ਪਹਿਲਾਂ ਉਹ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਵਿੱਚ ਮੱਥਾ ਟੇਕਣਗੇ ਅਤੇ ਫਿਰ ਹੀ ਪੱਤਰਕਾਰਾਂ ਨਾਲ ਗੱਲਬਾਤ ਕਰਨਗੇ |

Exit mobile version