Site icon SMZ NEWS

ਇੱਕੋ ਪਰਿਵਾਰ ਦੇ 5 ਜੀਆਂ ਦੀ ਦਰਦਨਾਕ ਹਾਦਸੇ ‘ਚ ਹੋਈ ਮੌਤ, ਮਾਮਲਾ ਸੁਣ ਕੰਬੇ ਲੋਕ, ਦੇਖੋ ਕੀ ਵਾਪਰਿਆ ਭਾਣਾ !

ਤਰਨਤਾਰਨ ਵਿਚ ਵੱਡਾ ਹਾਦਸਾ ਵਾਪਰਿਆ ਹੈ। ਇਥੇ ਪਿੰਡ ਪੰਡੋਰੀ ਗੋਲਾ ਵਿਖੇ ਘਰ ਦੀ ਛੱਤ ਡਿੱਗਣ ਕਾਰਨ ਪਰਿਵਾਰ ਦੇ 5 ਜੀਆਂ ਦੀ ਦਰਦਨਾਕ ਮੌਤ ਹੋ ਗਈ। ਮ੍ਰਿਤਕਾਂ ਵਿਚ ਪਤੀ ਪਤਨੀ ਤੇ ਉਨ੍ਹਾਂ ਦੇ 3 ਬੱਚੇ ਸ਼ਾਮਲ ਸਨ। ਮਿਲੀ ਜਾਣਕਾਰੀ ਅਨੁਸਾਰ ਘਰ ਦੀ ਛੱਤ ਰਾਤ ਨੂੰ ਡਿੱਗੀ, ਉਸ ਸਮੇਂ ਪ੍ਰਵਾਰ ਸੌਂ ਰਿਹਾ ਸੀ।

ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਗਾਡਰ ਵਾਲੀ ਛੱਤ ਡਿੱਗਣ ਨਾਲ ਹਾਦਸਾ ਵਾਪਰਿਆ ਹੈ। ਜਿਸ ਵਿੱਚ ਪੰਜਾਂ ਜੀਆਂ ਦੀ ਮੌਤ ਹੋ ਗਈ ਹੈ। ਮੌਕੇ ‘ਤੇ ਪਹੁੰਚੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਬਾਲਿਆਂਵਾਲੀ ਸੱਤ ਡਿੱਗਣ ਨਾਲ ਇਹ ਹਾਦਸਾ ਵਾਪਰਿਆ ਹੈ। ਜਿਸ ਵਿੱਚ ਘਰ ਦੇ ਪੰਜਾਂ ਜੀਆਂ ਦੀ ਮੌਤ ਹੋ ਗਈ ਹੈ। ਮੌਕੇ ‘ਤੇ ਹੀ ਥਾਣਾ ਸਦਰ ਤਰਨਤਾਰਨ ਦੀ ਪੁਲਿਸ ਵੀ ਪਹੁੰਚ ਗਈ ਹੈ। ਜਿਨਾਂ ਵੱਲੋਂ ਮ੍ਰਿਤਕਾਂ ਦਾ ਪੋਸਟਮਾਰਟਮ ਕਰਵਾ ਕੇ ਬਣਦੀ ਕਾਰਵਾਈ ਕਰਨ ਦੀ ਗੱਲ ਕਹੀ ਜਾ ਰਹੀ ਹੈ। ਮ੍ਰਿਤਕਾਂ ਦੀ ਪਹਿਚਾਣ ਗੁਰਵਿੰਦਰ ਸਿੰਘ ਅਮਰਜੀਤ ਕੌਰ ਏਕੂ ਤੇ ਗੁਰਲਾਲ ਸਿੰਘ ਵਜੋਂ ਹੋਈ ਹੈ।

Exit mobile version