News

ਗੁਰਦੁਆਰਾ ਸਾਰਾਗੜੀ ਤੋਂ ਲੈ ਕੇ ਅਕਾਲ ਤਖਤ ਸਾਹਿਬ ਤੱਕ ਪੰਥਕ ਜਥੇਬੰਦੀਆਂ ਵੱਲੋਂ ਕੀਤਾ ਗਿਆ ਮਾਰਚ

ਦੋ ਦਸੰਬਰ 2024 ਨੂੰ ਸ਼੍ਰੀ ਅਕਾਲ ਤਖਤ ਸਾਹਿਬ ਦੀ ਫਸੀਲ ਤੇ ਉਪਰੋਂ ਪੰਜ ਸਿੰਘ ਸਾਹਿਬਾਨਾਂ ਵੱਲੋਂ ਅਕਾਲੀ ਦਲ ਨੂੰ ਸੁਣਾਏ ਗਏ ਫੈਸਲੇ ਨੂੰ ਪੰਥ ਰਵਾਇਤਾ ਅਨੁਸਾਰ ਲਾਗੂ ਕਰਵਾਉਣ ਲਈ ਪੰਥਕ ਜਥੇਬੰਦੀਆਂ ਵੱਲੋਂ ਅੱਜ ਅੰਮ੍ਰਿਤਸਰ ਵਿਰਾਸਤੀ ਮਾਰਗ ਤੇ ਸਾਰਾਗੜੀ ਗੁਰਦੁਆਰੇ ਦੇ ਬਾਹਰ ਇਕੱਠ ਕਰਕੇ ਅਕਾਲ ਤਖਤ ਸਾਹਿਬ ਤੱਕ ਇੱਕ ਮਾਰਚ ਕੀਤਾ ਜਾਵੇਗਾ ਜਿਸ ਦੇ ਬਾਅਦ ਅਕਾਲ ਤਖਤ ਸਾਹਿਬ ਤੇ ਉਸ ਫੈਸਲੇ ਨੂੰ ਲਾਗੂ ਕਰਵਾਉਣ ਦੀ ਅਰਦਾਸ ਵੀ ਕੀਤੀ ਜਾਵੇਗੀ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੰਥਕ ਆਗੂ ਅਜੇਪਾਲ ਸਿੰਘ ਬਰਾੜ ਨੇ ਕਿਹਾ ਕਿ ਅੱਜ ਵੱਖ-ਵੱਖ ਪੰਥਕ ਜਥੇਬੰਦੀਆਂ ਇਕੱਠੀਆਂ ਹੋ ਕੇ ਅਕਾਲ ਤਖਤ ਸਾਹਿਬ ਤੇ ਜਾ ਕੇ ਅਰਦਾਸ ਕਰਨ ਜਾ ਰਹੇ ਹਾਂ ਕਿ ਅਕਾਲ ਤਖਤ ਸਾਹਿਬ ਦੀ ਫਸੀਲ ਤੋਂ 2 ਦਸੰਬਰ ਨੂੰ ਲਾਗੂ ਹੋਏ ਫੈਸਲੇ ਨੂੰ ਇਨ ਬਿਨ ਲਾਗੂ ਕੀਤਾ ਜਾਵੇ। ਅਤੇ ਜੋ ਅਕਾਲ ਤਖਤ ਸਾਹਿਬ ਦੀ ਮਰਿਆਦਾ ਨੂੰ ਢਾਲਣ ਦੀ ਕੋਸ਼ਿਸ਼ਾਂ ਕੀਤੀ ਜਾ ਰਹੀਆਂ ਹਨ ਅਜਿਹਾ ਨਾ ਹੋਵੇ ਇਸ ਦੇ ਨਾਲ ਹੀ ਉਹਨਾਂ ਨੇ ਸਾਬਕਾ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਬਾਰੇ ਬੋਲਦੇ ਹੋਏ ਕਿਹਾ ਕਿ ਵਿਰਸਾ ਸਿੰਘ ਵਲਟੋਹਾ ਪਹਿਲਾਂ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਪ੍ਰਤੀ ਗਲਤ ਬੋਲਦੇ ਸਨ ਅਤੇ ਹੁਣ ਉਹ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਪ੍ਰਤੀ ਵੀ ਗਲਤ ਬੋਲ ਰਹੇ ਹਨ ਅਤੇ ਉਹਨਾਂ ਨੂੰ ਕਿਸੇ ਦੀ ਵੀ ਮਾਣ ਮਰਿਆਦਾ ਨਹੀਂ ਰਹੀ ਜਿਸ ਕਰਕੇ ਹੁਣ ਪੰਥਕ ਜਥੇਬੰਦੀਆਂ ਅੱਗੇ ਆ ਕੇ ਅਕਾਲ ਤਖਤ ਸਾਹਿਬ ਤੇ ਅਰਦਾਸ ਕਰ ਰਹੀਆਂ ਹਨ। ਇਸ ਦੇ ਨਾਲ ਹੀ ਉਹਨਾਂ ਨੇ ਕਿਹਾ ਕਿ ਜੋ ਪਿਛਲੇ ਦਿਨੀ ਸ਼੍ਰੋਮਣੀ ਕਮੇਟੀ ਦੇ ਅੰਤਰਿੰਗ ਕਮੇਟੀ ਮੈਂਬਰਾਂ ਵੱਲੋਂ ਅਕਾਲ ਤਖਤ ਸਾਹਿਬ ਦੇ ਜਥੇਦਾਰ ਨਾਲ ਮੁਲਾਕਾਤ ਕਰਕੇ 1925 ਐਕਟ ਬਾਰੇ ਦੱਸਿਆ ਗਿਆ ਸੀ ਉਸ ਤੇ ਉਹਨਾਂ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦਾ ਕੰਮ ਪ੍ਰਬੰਧ ਨੂੰ ਚਲਾਣਾ ਹੈ ਜਥੇਦਾਰਾਂ ਦੀ ਰਿਵਾਇਤ ਪੰਥ ਦੇ ਵਿੱਚੋਂ ਨਿਕਲੀ ਹੋਈ ਹੈ।

Comment here

Verified by MonsterInsights