ਸੰਯੁਕਤ ਕਿਸਾਨ ਮੋਰਚਾ ਰਾਜਨੀਤਿਕ ਵੱਲੋਂ ਅੱਜ ਪੰਜ ਮਾਰਚ ਨੂੰ ਚੰਡੀਗੜ੍ਹ ਦੇ ਵਿੱਚ ਪ੍ਰਦਰਸ਼ਨ ਕੀਤਾ ਜਾਣਾ ਸੀ ਜਿਸ ਨੂੰ ਲੈ ਕੇ ਪੁਲਿਸ ਵੱਲੋਂ ਸੰਯੁਕਤ ਕਿਸਾਨ ਮੋਰਚਾ ਰਾਜਨੀਤਿਕ ਦੇ ਕਈ ਲੀਡਰਾਂ ਨੂੰ ਘਰਾਂ ਵਿੱਚ ਨਜ਼ਰਬੰਦ ਕੀਤਾ ਗਿਆ ਤੇ ਕਾਈਆਂ ਨੂੰ ਗ੍ਰਿਫਤਾਰ ਕੀਤਾ ਤੇ ਕਈਆਂ ਨੂੰ ਰਸਤਿਆਂ ਵਿੱਚ ਹੀ ਰੋਕ ਲਿੱਤਾ ਗਿਆ ਜਿਸ ਦੇ ਰੋਸ ਵਜੋਂ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਦੇ ਹੇਠ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜਨਰਲ ਸਕੱਤਰ ਸਰਵਨ ਸਿੰਘ ਪੰਧੇਰ ਦੀ ਅਗਵਾਈ ਵਿੱਚ ਅੰਮ੍ਰਿਤਸਰ ਗੋਲਡਨ ਗੇਟ ਤੇ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ ਤੇ ਪੰਜਾਬ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਗਈ। ਇਸ ਦੌਰਾਨ ਸਰਵਨ ਸਿੰਘ ਭੰਦੇਰ ਨੇ ਕਿਹਾ ਕਿ ਅੱਜ ਸੰਯੁਕਤ ਕਿਸਾਨ ਮੋਰਚਾ ਰਾਜਨੀਤਿਕ ਵੱਲੋਂ ਪੰਜ ਮਾਰਚ ਨੂੰ ਚੰਡੀਗੜ੍ਹ ਵਿਖੇ ਐਲਾਨੇ ਗਏ ਧਰਨੇ ਨੂੰ ਫੇਲ ਕਰਨ ਲਈ ਕਿਸਾਨ ਆਗੂਆਂ ਦੀ ਗ੍ਰਫਤਾਰੀ ਪੰਜਾਬ ਪੁਲਿਸ ਵੱਲੋਂ ਕੀਤੀ ਜਾ ਰਹੀ ਹੈ ਜਿਸ ਦਾ ਕਿ ਅਸੀਂ ਵਿਰੋਧ ਕਰਦੇ ਹਾਂ। ਉਹਨਾਂ ਕਿਹਾ ਕਿ ਇਤਿਹਾਸ ਚ ਪਹਿਲੀ ਵਾਰ ਹੋਇਆ ਹੈ ਕਿ ਮੁੱਖ ਮੰਤਰੀ ਵੱਲੋਂ ਕਿਸਾਨਾਂ ਨੂੰ ਧਰਨੇ ਲਈ ਜਗ੍ਹਾ ਦੇਣ ਤੋਂ ਇਨਕਾਰ ਕਰ ਦਿੱਤਾ। ਅਤੇ ਕਿਸਾਨਾਂ ਨਾਲ ਚੱਲ ਰਹੇ ਮੀਟਿੰਗ ਨੂੰ ਵੀ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਰਧ ਵਿਚਾਲੇ ਛੱਡ ਕੇ ਚਲੇ ਗਏ। ਉਹਨਾਂ ਕਿਹਾ ਕਿ ਅੱਜ ਤੱਕ ਕਿਸੇ ਵੀ ਮੁੱਖ ਮੰਤਰੀ ਨੇ ਕਿਸਾਨ ਜਥੇਬੰਦੀਆਂ ਨਾਲ ਅਜਿਹਾ ਮਾੜਾ ਵਿਵਹਾਰ ਨਹੀਂ ਕੀਤਾ ਜਿਸ ਤਰੀਕੇ ਦਾ ਵਿਵਹਾਰ ਭਗਵੰਤ ਸਿੰਘ ਮਾਨ ਕਰ ਰਹੇ ਹਨ ਉਹਨਾਂ ਕਿਹਾ ਕਿ ਜਦੋਂ ਇਹ ਸਰਕਾਰ ਵਿੱਚ ਨਹੀਂ ਸਨ ਉਦੋਂ ਇਹਨਾਂ ਨੂੰ ਕਿਸਾਨਾਂ ਦਾ ਧਰਨਾ ਬਹੁਤ ਚੰਗਾ ਲੱਗਦਾ ਸੀ। ਅਤੇ ਹੁਣ ਸਰਕਾਰ ਵਿੱਚ ਆਉਣ ਤੋਂ ਬਾਅਦ ਇਹਨਾਂ ਨੂੰ ਕਿਸਾਨ ਮਾੜੇ ਲੱਗਣ ਲੱਗ ਪਏ। ਉਹਨਾਂ ਕਿਹਾ ਕਿ ਅਗਰ ਭਗਵੰਤ ਸਿੰਘ ਮਾਣ ਕਿਸਾਨਾਂ ਨੂੰ ਸਾਈਡ ਤੇ ਰੱਖ ਕੇ ਤਿੰਨ ਕਰੋੜ ਪੰਜਾਬੀਆਂ ਦੀ ਗੱਲ ਕਰਦੇ ਹਨ ਤਾਂ ਉਹਨਾਂ ਦੀ ਸੁਰੱਖਿਆ ਕਿੱਥੇ ਹੈ ਉਸ ਦਾ ਇਹ ਜਵਾਬ ਮੁੱਖ ਮੰਤਰੀ ਪੰਜਾਬ ਦੇ ਦਿਨ ਉਹਨਾਂ ਕਿਹਾ ਕਿ ਅੱਜ ਵੀ 6 ਵਜੇ ਤੋਂ ਬਾਅਦ ਸਾਡੇ ਪੰਜਾਬ ਦੀਆਂ ਮਾਵਾਂ ਭੈਣਾਂ ਘਰਾਂ ਤੋਂ ਬਾਹਰ ਨਿਕਲਣ ਤੋਂ ਡਰ ਰਹੀਆਂ ਹਨ ਅਤੇ ਪੰਜਾਬ ਵਿੱਚ ਗਲੀ ਗਲੀ ਵਿੱਚ ਚਿੱਟਾ ਵਿਕ ਰਿਹਾ ਹੈ। ਲੇਕਿਨ ਮੁੱਖ ਮੰਤਰੀ ਪੰਜਾਬ ਪਿਛਲੇ ਤਿੰਨ ਸਾਲ ਕਿੱਥੇ ਬੈਠੇ ਸਨ ਇਸ ਦਾ ਜਵਾਬ ਉਹ ਦੇ ਦੇਣ ਉਹਨਾਂ ਕਿਹਾ ਕਿ ਕਿਸਾਨਾਂ ਨੇ ਆਪਣਾ ਝੋਨਾ ਮੰਡੀਆਂ ਦੇ ਵਿੱਚ ਧਰਨਾ ਪ੍ਰਦਰਸ਼ਨ ਕਰਕੇ ਵਿਕਵਾਇਆ ਹੈ। ਅਤੇ ਪੰਜਾਬ ਸਰਕਾਰ ਦਾ ਵੀ ਉਸ ਵੱਲ ਕੋਈ ਵੀ ਧਿਆਨ ਨਹੀਂ ਸੀ ਉਹਨਾਂ ਕਿਹਾ ਕਿ ਵੀਆਈਪੀ ਕਲਚਰ ਖਤਮ ਕਰਨ ਦੀ ਗੱਲ ਕਰਨ ਵਾਲੇ ਭਗਵੰਤ ਮਾਨ ਦੇ ਸਾਰੇ ਟੱਬਰ ਨਾਲ ਬਹੁਤ ਵੱਡੀ ਗਿਣਤੀ ਵਿੱਚ ਪੁਲਿਸ ਫੋਰਸ ਸੁਰੱਖਿਆ ਦੇ ਰੂਪ ਵਿੱਚ ਤੈਨਾਤ ਕੀਤੀ ਗਈ ਹੈ।ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕੇਂਦਰ ਦੇ ਵਿੱਚ ਬੈਠੇ ਅਮਿਤ ਸ਼ਾਹ ਨਾਲ ਆਪਣੀ ਯਾਰੀ ਪਗਾਉਣ ਤੇ ਲੱਗੇ ਹੋਏ ਹਨ। ਉਹਨਾਂ ਕਿਹਾ ਕਿ ਜਿਸ ਦੇ ਰੋਸ ਵਜੋਂ ਅੱਜ ਉਹ ਆਪਣਾ ਪ੍ਰਦਰਸ਼ਨ ਕਰ ਰਹੇ ਹਨ।
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਪੰਜਾਬ ਸਰਕਾਰ ਦੇ ਖਿਲਾਫ ਗੋਲਡਨ ਗੇਟ ਤੇ ਪੁਤਲਾ ਫੂਕ ਕੀਤਾ ਰੋਸ ਮੁਜਾਇਰਾ

Related tags :
Comment here